ਪੰਜਾਬ 'ਚ ਠੇਕੇ ਬੰਦ ਕਰਨ ਦੇ ਹੁਕਮ, ਹੋਟਲਾਂ, ਰੈਸਟੋਰੈਂਟ 'ਤੇ ਵੀ ਲੱਗੀ ਪਾਬੰਦੀ
Thursday, Dec 19, 2024 - 04:59 PM (IST)
ਸੰਗਰੂਰ (ਵਿਵੇਕ ਸਿੰਧਵਾਨੀ, ਯਾਦਵਿੰਦਰ) : ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸੰਦੀਪ ਰਿਸ਼ੀ ਨੇ ਰਾਜ ਚੋਣ ਕਮਿਸ਼ਨ ਪੰਜਾਬ ਤੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਸੰਗਰੂਰ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀ ਹਦੂਦ ਅੰਦਰ 21 ਦਸੰਬਰ 2024 ਨੂੰ ਡਰਾਈ ਡੇਅ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੀਆਂ ਜਿਹੜੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਸ਼ਨੀਵਾਰ ਨੂੰ ਚੋਣਾਂ ਹੋਣ ਜਾ ਰਹੀਆਂ ਹਨ, ਉਨ੍ਹਾਂ ਦੀ ਹਦੂਦ ਅੰਦਰ ਹੀ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ‘ਤੇ 21 ਦਸੰਬਰ ਦੇ ਦਿਨ ਪੂਰਨ ਤੌਰ ‘ਤੇ ਰੋਕ ਲਗਾਈ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਲਗਾਤਾਰ ਤਿੰਨ ਛੁੱਟੀਆਂ, ਸਕੂਲ ਰਹਿਣਗੇ ਬੰਦ
ਉਨ੍ਹਾਂ ਸ਼ਰਾਬ ਪਿਲਾਉਣ ਵਾਲੇ ਹੋਟਲਾਂ, ਰੈਸਟੋਰੇਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ, ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ, 'ਤੇ ਵੀ 21 ਦਸੰਬਰ ਨੂੰ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਟੋਲ ਟੈਕਸ 'ਤੇ ਪਿਆ ਵੱਡਾ ਪੰਗਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e