ਮੋਹਾਲੀ ਦੇ ਬੈਸਟੈੱਕ ਮਾਲ ’ਚ ਨਾਬਾਲਿਗਾਂ ਨੂੰ ਪਰੋਸੀ ਜਾ ਰਹੀ ਸੀ ਸ਼ਰਾਬ, ਰੈਸਟੋਰੈਂਟ ਦਾ ਮਾਲਕ ਗ੍ਰਿਫ਼ਤਾਰ

12/28/2023 6:16:59 PM

ਮੋਹਾਲੀ (ਸੰਦੀਪ) : ਸੈਕਟਰ-66 ਦੇ ਬੈਸਟੈੱਕ ਸਕੇਅਰ ਮਾਲ ’ਚ ਸਥਿਤ ਹੇ ਸੈਕਿੰਡ ਵਾਈਫ਼ ਬਾਰ ਐਂਡ ਰੈਸਟੋਰੈਂਟ ਦੇ ਮਾਲਕ ਮਨਜੀਤ ਸਿੰਘ ਖ਼ਿਲਾਫ਼ ਫੇਜ਼-11 ਥਾਣੇ ਦੀ ਪੁਲਸ ਨੇ ਬਾਲ ਸੁਰੱਖਿਆ ਐਕਟ ਦੀ ਧਾਰਾ-77 ਅਧੀਨ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ। ਉੱਥੇ ਹੀ ਪੁਲਸ ਨੇ ਮਾਮਲੇ ਦੀ ਜਾਂਚ ਦਾ ਹਵਾਲਾ ਦਿੰਦਿਆਂ ਮੁਲਜ਼ਮ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ। ਸੁਣਵਾਈ ਤੋਂ ਬਾਅਦ ਅਦਾਲਤ ਨੇ ਮੁਲਜ਼ਮ ਨੂੰ 1 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਰਾਤ 12 ਵਜੇ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਐੱਨ. ਸੀ. ਪੀ. ਸੀ. ਆਰ.) ਦੀ ਟੀਮ ਉਕਤ ਰੈਸਟੋਰੈਂਟ ਵਿਚ ਪਹੁੰਚੀ ਸੀ, ਜਿੱਥੇ ਟੀਮ ਨੇ ਵੇਖਿਆ ਕਿ ਇਕ ਗਰੁੱਪ ’ਚ 6 ਨੌਜਵਾਨ ਸ਼ਰਾਬ ਪੀ ਰਹੇ ਸਨ ਅਤੇ ਨਿਕੋਟੀਨ ਵੀ ਲੈ ਰਹੇ ਸਨ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨਹੀਂ ਹੋਏ ‘ਸਿਟ’ ਅੱਗੇ ਪੇਸ਼, ਹੁਣ ਇਸ ਤਾਰੀਖ਼ ਨੂੰ ਮੁੜ ਪੇਸ਼ ਹੋਣ ਦੇ ਹੁਕਮ

ਨਾਬਾਲਿਗਾਂ ਦੀ ਉਮਰ 15 ਤੇ 17 ਸਾਲ
ਇਨ੍ਹਾਂ ਨੌਜਵਾਨਾਂ ’ਚ ਦੋ ਨਾਬਾਲਿਗ ਸਨ, ਜਿਨ੍ਹਾਂ ’ਚੋਂ ਇਕ ਦੀ ਉਮਰ 15 ਸਾਲ ਅਤੇ ਦੂਜੇ ਦੀ 17 ਸਾਲ ਸੀ। ਇਸ ਦੇ ਮੱਦੇਨਜ਼ਰ ਟੀਮ ਨੇ ਥਾਣਾ ਫੇਜ਼-11 ਨੂੰ ਸੂਚਨਾ ਦਿੱਤੀ। ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਤੇ ਫੇਜ਼-11 ਥਾਣਾ ਇੰਚਾਰਜ ਨਵੀਨ ਪਾਲ ਲਹਿਲ ਟੀਮ ਸਮੇਤ ਮੌਕੇ ’ਤੇ ਪੁੱਜੇ। ਉੱਥੇ ਪਹੁੰਚ ਕੇ ਟੀਮ ਤੁਰੰਤ ਨਾਬਾਲਿਗਾਂ ਨੂੰ ਹਸਪਤਾਲ ਲੈ ਗਈ, ਉਨ੍ਹਾਂ ਦਾ ਡਾਕਟਰੀ ਮੁਆਇਨਾ ਕਰਵਾਇਆ ਅਤੇ ਜੁਵੇਨਾਈਲ ਹੋਮ ਭੇਜ ਦਿੱਤਾ।

ਇਹ ਵੀ ਪੜ੍ਹੋ : ਮੌਸਮ ਵਿਭਾਗ ਵੱਲੋਂ ਅਗਲੇ 4 ਦਿਨਾਂ ਤੱਕ ਸੰਘਣੀ ਧੁੰਦ ਦੀ ਚਿਤਾਵਨੀ, ਪ੍ਰਸ਼ਾਸਨ ਵੱਲੋਂ ਡਰਾਈਵਿੰਗ ਸਮੇਂ ਲੋਕਾਂ ਨੂੰ ਖ਼ਾਸ ਧਿਆਨ ਰੱਖਣ ਦੀ ਸਲਾਹ

ਰੈਸਟੋਰੈਂਟ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਖੰਘਾਲੇ ਜਾਣਗੇ
ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੌਕੇ ’ਤੇ ਮੌਜੂਦ ਸਮਾਜਿਕ ਸੁਰੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ ਦੀ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਕਰਦਿਆਂ ਰੈਸਟੋਰੈਂਟ ਦੇ ਮਾਲਕ ਮਨਜੀਤ ਸਿੰਘ ਖ਼ਿਲਾਫ਼ ਬਣਦੀਆਂ ਅਪਰਾਧਿਕ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਉਸ ਨੂੰ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ, ਜਿੱਥੇ ਉਸ ਦਾ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ। ਪੁਲਸ ਰੈਸਟੋਰੈਂਟ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਖੰਘਾਲ ਕੇ ਇਸ ਗੱਲ ਦਾ ਪਤਾ ਲਾਏਗੀ ਇੱਥੇ ਕਿੰਨੇ ਹੋਰ ਨਾਬਾਲਿਗਾਂ ਨੂੰ ਨਿਕੋਟੀਨ ਅਤੇ ਸ਼ਰਾਬ ਪਰੋਸੀ ਗਈ ਹੈ। ਉਥੇ ਹੀ ਦੂਜੇ ਪਾਸੇ ਪੁਲਸ ਵੀ ਨਾਬਾਲਿਗਾਂ ਦੀ ਮੈਡੀਕਲ ਰਿਪੋਰਟ ਦੀ ਉਡੀਕ ਕਰ ਰਹੀ ਹੈ। ਮੈਡੀਕਲ ਰਿਪੋਰਟ ਦੇ ਆਧਾਰ ’ਤੇ ਹੀ ਮਾਮਲੇ ’ਚ ਹੋਰ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਬੱਚਿਆਂ ਨੂੰ ਵਿਦੇਸ਼ ਭੇਜਣ ਦੇ ਚਾਹਵਾਨ ਮਾਪਿਆਂ ਲਈ ਅਹਿਮ ਖ਼ਬਰ, ਜਲੰਧਰ ਦੇ ਡੀ. ਸੀ. ਨੇ ਕੀਤੀ ਇਹ ਅਪੀਲ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News