ਅਮਿਤ ਸ਼ਾਹ ਦੀ ਰੈਲੀ ਦੌਰਾਨ ਹੋਰ ਲੰਬੀ ਹੋ ਸਕਦੀ ਹੈ ਕਾਂਗਰਸ ਤੇ ਅਕਾਲੀ ਦਲ ਛੱਡਣ ਵਾਲੇ ਨੇਤਾਵਾਂ ਦੀ ਲਿਸਟ

Saturday, Jan 21, 2023 - 04:29 AM (IST)

ਲੁਧਿਆਣਾ (ਹਿਤੇਸ਼)-ਗ੍ਰਹਿ ਮੰਤਰੀ ਅਮਿਤ ਸ਼ਾਹ 29 ਜਨਵਰੀ ਨੂੰ ਪਟਿਆਲਾ ’ਚ ਹੋਣ ਵਾਲੀ ਰੈਲੀ ਨੂੰ ਚਾਹੇ ਪੈਂਡਿੰਗ ਕਰ ਦਿੱਤਾ ਗਿਆ ਹੈ ਪਰ ਇਹ ਰੈਲੀ ਮੁੜ ਜਦੋਂ ਵੀ ਹੋਵੇਗੀ, ਉਸ ਦੌਰਾਨ ਕਾਂਗਰਸ ਅਤੇ ਅਕਾਲੀ ਦਲ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਵਾਲੇ ਨੇਤਾਵਾਂ ਦੀ ਲਿਸਟ ਹੋਰ ਲੰਬੀ ਹੋ ਸਕਦੀ ਹੈ। ਇਥੇ ਦੱਸਣਾ ਉੱਚਿਤ ਹੋਵੇਗਾ ਕਿ ਪੰਜਾਬ ’ਚ ਅਕਾਲੀ ਦਲ ਨਾਲੋਂ ਰਿਸ਼ਤਾ ਟੁੱਟਣ ਤੋਂ ਬਾਅਦ ਇਕੱਲੇ ਚੋਣ ਲੜਨ ਵਾਲੀ ਭਾਜਪਾ ਵੱਲੋਂ ਆਪਣਾ ਕੁਨਬਾ ਵਧਾਉਣ ਲਈ ਜੋ ਡਰਾਈਵ ਸ਼ੁਰੂ ਕੀਤੀ ਗਈ ਹੈ, ਉਸ ਤਹਿਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਬਾਅਦ ’ਚ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਵੱਡੇ ਨੇਤਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ’ਚ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਤੋਂ ਇਲਾਵਾ ਕਈ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਂ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ : ਉੱਚ ਸਿੱਖਿਆ ਸੰਸਥਾਵਾਂ ’ਚ ਵਿਦਿਆਰਥਣਾਂ ਨੂੰ ਮਿਲੇਗੀ ਮਾਹਵਾਰੀ ਤੇ ਜਣੇਪਾ ਛੁੱਟੀ, ਇਸ ਸੂਬੇ ਨੇ ਲਿਆ ਵੱਡਾ ਫ਼ੈਸਲਾ

ਹੁਣ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਪੰਜਾਬ ’ਚ ਆਪਣੀ ਸਥਿਤੀ ਮਜ਼ਬੂਤ ਕਰਨ ਲਈ ਜੋ ਯੋਜਨਾ ਬਣਾਈ ਗਈ ਹੈ। ਉਸ ਦੇ ਤਹਿਤ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਤੋਂ ਬਾਅਦ ਤੋਂ ਇਹ ਚਰਚਾ ਤੇਜ਼ ਹੋ ਗਈ ਹੈ ਕਿ ਆਉਣ ਵਾਲੇ ਦਿਨਾਂ ’ਚ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਹੋਰ ਵੱਡੇ ਨੇਤਾ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ, ਜਿਸ ਲਈ ਅਮਿਤ ਸ਼ਾਹ ਦੀ 29 ਜਨਵਰੀ ਨੂੰ ਪਟਿਆਲਾ ’ਚ ਰੈਲੀ ਰੱਖੀ ਗਈ ਸੀ। ਹਾਲਾਂਕਿ ਇਸ ਰੈਲੀ ਨੂੰ ਹਾਲ ਦੀ ਘੜੀ ਪੈਂਡਿੰਗ ਕਰ ਦਿੱਤਾ ਗਿਆ ਹੈ ਪਰ ਇਹ ਰੈਲੀ ਮੁੜ ਜਦੋਂ ਵੀ ਅਤੇ ਜਿੱਥੇ ਵੀ ਹੋਵੇਗੀ, ਉਸ ਵਿਚ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਹੋਰ ਵੱਡੇ ਨੇਤਾਵਾਂ ਦਾ ਭਾਜਪਾ ’ਚ ਸ਼ਾਮਲ ਹੋਣਾ ਤੈਅ ਮੰਨਿਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੀ ਧੀ ਨੇ ਇਟਲੀ ’ਚ ਪੰਜਾਬੀਆਂ ਦਾ ਵਧਾਇਆ ਮਾਣ, ਹਾਸਲ ਕੀਤੀ ਵੱਡੀ ਉਪਲੱਬਧੀ

PunjabKesari

ਪ੍ਰਨੀਤ ਕੌਰ ’ਤੇ ਲੱਗੀਆਂ ਹੋਈਆਂ ਹਨ ਸਭ ਦੀਆਂ ਨਜ਼ਰਾਂ

ਅਮਿਤ ਸ਼ਾਹ ਦੀ ਪਟਿਆਲਾ ’ਚ ਹੋਣ ਵਾਲੀ ਰੈਲੀ ਨੂੰ ਲੈ ਕੇ ਸਭ ਦੀਆਂ ਨਜ਼ਰਾਂ ਪ੍ਰਨੀਤ ਕੌਰ ’ਤੇ ਲੱਗੀਆਂ ਹੋਈਆਂ ਹਨ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਪ੍ਰਨੀਤ ਕੌਰ ਨੇ ਨਾ ਤਾਂ ਕਾਂਗਰਸ ਛੱਡੀ ਅਤੇ ਨਾ ਹੀ ਪਾਰਟੀ ਦੀਆਂ ਗਤੀਵਿਧੀਆਂ ’ਚ ਹਿੱਸਾ ਲੈ ਰਹੀ ਹੈ। ਉਨ੍ਹਾਂ ਨੇ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਵੱਲੋਂ ਜਾਰੀ ਨੋਟਿਸ ਦਾ ਵੀ ਜਵਾਬ ਵੀ ਨਹੀਂ ਦਿੱਤਾ। ਹਾਲਾਂਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸਾਫ ਕਰ ਚੁੱਕੇ ਹਨ ਕਿ ਪ੍ਰਨੀਤ ਕੌਰ ਕਾਂਗਰਸ ਦਾ ਹਿੱਸਾ ਨਹੀਂ ਹਨ। ਇਸੇ ਦੌਰਾਨ ਹੁਣ ਇਹ ਚਰਚਾ ਤੇਜ਼ ਹੋ ਗਈ ਹੈ ਕਿ ਪ੍ਰਨੀਤ ਕੌਰ ਪਟਿਆਲਾ ਰੈਲੀ ’ਚ ਜਾਂ ਦਿੱਲੀ ਜਾ ਕੇ ਭਾਜਪਾ ’ਚ ਸ਼ਾਮਲ ਹੋ ਸਕਦੀ ਹੈ। ਇਹ ਵੀ ਸੁਣਨ ਨੂੰ ਮਿਲ ਰਿਹਾ ਹੈ ਕਿ ਪ੍ਰਨੀਤ ਕੌਰ ਦੀ ਧੀ ਜੈਇੰਦਰ ਕੌਰ ਪਟਿਆਲਾ ਤੋਂ ਲੋਕ ਸਭਾ ਚੋਣ ਲੜ ਸਕਦੀ ਹੈ, ਜਿਨ੍ਹਾਂ ਨੂੰ ਭਾਜਪਾ ’ਚ ਸ਼ਾਮਲ ਹੋਣ ’ਤੇ ਅਹੁਦੇਦਾਰ ਬਣਾਇਆ ਗਿਆ ਹੈ।

PunjabKesari

 ਰਾਹੁਲ ਗਾਂਧੀ ਨੇ ਇਸ ਨੂੰ ਦੱਸਿਆ ਈ. ਡੀ. ਅਤੇ ਸੀ. ਬੀ. ਆਈ. ਦੇ ਪ੍ਰੈਸ਼ਰ ਦਾ ਨਤੀਜਾ

ਕਾਂਗਰਸੀ ਨੇਤਾਵਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ਨੂੰ ਰਾਹੁਲ ਗਾਂਧੀ ਨੇ ਈ. ਡੀ. ਅਤੇ ਸੀ. ਬੀ. ਆਈ. ਤੋਂ ਇਲਾਵਾ ਕੁਰੱਪਸ਼ਨ ਦੇ ਕੇਸ ਦਰਜ ਹੋਣ ਦੇ ਪ੍ਰੈਸ਼ਰ ਦਾ ਨਤੀਜਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜੋ ਨੇਤਾ ਚਲੇ ਗਏ ਹਨ, ਉਨ੍ਹਾਂ ਸਬੰਧੀ ਉਹ ਖੁਸ਼ ਹਨ, ਉਹ ਉਨ੍ਹਾਂ ਦੀ ਪਾਰਟੀ ਵਿਚ ਨਹੀਂ ਹਨ ਕਿਉਂਕਿ ਉਨ੍ਹਾਂ ਤੋਂ ਬਾਅਦ ਹੁਣ ਸਾਡੇ ਕੋਲ ਸਮਰਪਿਤ ਤੇ ਨੌਜਵਾਨ ਨੇਤਾਵਾਂ ਦੀ ਟੀਮ ਹੈ।

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਸੁੱਖਾ ਕਾਹਲਵਾਂ ਕਤਲਕਾਂਡ ’ਚ ਸ਼ਾਮਲ ਗੈਂਗਸਟਰ ਤੀਰਥ ਢਿੱਲਵਾਂ ਦੀ ਹੋਈ ਮੌਤ 

 ਸਾਬਕਾ ਮੁੱਖ ਮੰਤਰੀ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਨਾਂ ਵੀ ਹੈ ਲਿਸਟ ’ਚ ਸ਼ਾਮਲ

ਪੰਜਾਬ ’ਚ ਸਰਕਾਰ ਬਦਲਣ ਤੋਂ ਬਾਅਦ ਕਾਂਗਰਸ ਛੱਡਣ ਵਾਲੇ ਨੇਤਾਵਾਂ ਦੀ ਲਿਸਟ ’ਚ ਸਾਬਕਾ ਮੰਤਰੀਆਂ ਮਨਪ੍ਰੀਤ ਬਾਦਲ, ਸੁੰਦਰ ਸ਼ਾਮ ਅਰੋੜਾ, ਬਲਬੀਰ ਸਿੱਧੂ, ਰਾਜ ਕੁਮਾਰ ਵੇਰਕਾ, ਰਾਣਾ ਸੋਢੀ, ਗੁਰਪ੍ਰੀਤ ਕਾਂਗੜ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਰਹੇ ਸੁਨੀਲ ਜਾਖੜ ਦਾ ਨਾਂ ਵੀ ਸ਼ਾਮਲ ਹੈ, ਜਿਨ੍ਹਾਂ ਵੱਲੋਂ ਬਾਕੀ ਕਾਂਗਰਸ ਨੇਤਾਵਾਂ ਨੂੰ ਭਾਜਪਾ ’ਚ ਲਿਜਾਣ ਵਿਚ ਅਹਿਮ ਭੂਮਿਕਾ ਨਿਭਾਈ ਗਈ ਹੈ।

ਇਹ ਸਾਬਕਾ ਵਿਧਾਇਕ ਵੀ ਹੋ ਚੁੱਕੇ ਹਨ ਭਾਜਪਾ ’ਚ ਸ਼ਾਮਲ

ਅਰਵਿੰਦ ਖੰਨਾ

ਕੇਵਲ ਸਿੰਘ ਢਿੱਲੋਂ

ਹਰਜੋਤ ਕਮਲ

ਪ੍ਰੇਮ ਮਿੱਤਲ

ਸਰਬਜੀਤ ਸਿੰਘ ਮੱਕੜ

ਹਰਦੇਵ ਸਿੰਘ ਲਾਡੀ

ਫਤਿਹਜੰਗ ਸਿੰਘ ਬਾਜਵਾ

ਜਗਦੀਪ ਨਕਈ

ਸਰੂਪ ਚੰਦ ਸਿੰਗਲਾ

ਅਜਾਇਬ ਸਿੰਘ ਭੱਟੀ

ਆਮ ਆਦਮੀ ਪਾਰਟੀ ਵੱਲੋਂ ਵੀ ਕੀਤੀ ਗਈ ਹੈ ਟਿੱਪਣੀ

ਮਨਪ੍ਰੀਤ ਬਾਦਲ ਦੇ ਭਾਜਪਾ ’ਚ ਸ਼ਾਮਲ ਹੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਵੀ ਟਿੱਪਣੀ ਕੀਤੀ ਗਈ ਹੈ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਪਿਛਲੇ ਸਮੇਂ ਦੌਰਾਨ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਵਾਲੇ ਕਾਂਗਰਸੀ ਨੇਤਾਵਾਂ ਦੀ ਫੋਟੋ ਸ਼ੇਅਰ ਕੀਤੀ ਗਈ। ਇਸ ਦੇ ਨਾਲ ਲਿਖਿਆ ਗਿਆ ਹੈ ਕਿ ਕਾਂਗਰਸ ਨੇ ਆਪਣੇ ਨੇਤਾਵਾਂ ਨੂੰ ਭਾਜਪਾ ’ਚ ਸ਼ਾਮਲ ਕਰਵਾਇਆ ਹੈ। ਇਸ ਤਰ੍ਹਾਂ ਭਾਜਪਾ ਦੀ ਗੰਦੀ ਸਿਆਸਤ ’ਚ ਭ੍ਰਿਸ਼ਟ ਕਾਂਗਰਸੀ ਸ਼ਾਮਲ ਹੋ ਗਏ ਹਨ, ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਕਾਂਗਰਸ ਮੁਕਤ ਭਾਰਤ ਤੋਂ ਪਹਿਲਾਂ ਕਾਂਗਰਸ ਮੁਕਤ ਪੰਜਾਬ ਬਣ ਸਕਦਾ ਹੈ।


Manoj

Content Editor

Related News