ਜ਼ਿਲਾ ਪ੍ਰਸ਼ਾਸਨ ਵੱਲੋਂ ਲਾਇਸੈਂਸਸ਼ੁਦਾ ਟ੍ਰੈਵਲ ਏਜੰਟਾਂ ਦੀ ਸੂਚੀ ਜਾਰੀ
Friday, Feb 09, 2018 - 07:19 AM (IST)

ਪਟਿਆਲਾ, (ਜੋਸਨ)- ਵਿਦੇਸ਼ ਭੇਜਣ ਦੇ ਮਾਮਲਿਆਂ ਵਿਚ ਲੋਕਾਂ ਨਾਲ ਵੱਧ ਰਹੀ ਧੋਖਾਦੇਹੀ ਨੂੰ ਨੱਥ ਪਾਉਣ ਲਈ ਪਟਿਆਲਾ ਜ਼ਿਲਾ ਪ੍ਰਸ਼ਾਸਨ ਨੇ ਲਾਇਸੈਂਸਸ਼ੁਦਾ ਟਰੈਵਲ ਏਜੰਟਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਤਹਿਤ ਜ਼ਿਲੇ ਵਿਚ ਕੁੱਲ 88 ਟਰੈਵਲ ਏਜੰਟਾਂ ਨੂੰ ਲਾਇਸੈਂਸ ਜਾਰੀ ਕੀਤੇ ਗਏ ਹਨ। ਜ਼ਿਲਾ ਮੈਜਿਸਟਰੇਟ ਕੁਮਾਰ ਅਮਿਤ ਨੇ ਰਜਿਸਟਰਡ ਕੀਤੇ ਗਏ ਟਰੈਵਲ ਏਜੰਟਾਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਆਪਣੀ ਫ਼ਰਮ/ਕੰਪਨੀ ਦਾ ਇਸ਼ਤਿਹਾਰ ਦੇਣ ਸਮੇਂ ਸਰਕਾਰ ਵੱਲੋਂ ਜਾਰੀ ਕੀਤਾ ਰਜਿਸਟਰਡ ਲਾਇਸੈਂਸ ਨੰਬਰ ਸਬੰਧਤ ਟੀ.ਵੀ./ਕੇਬਲ/ਅਖ਼ਬਾਰਾਂ ਨੂੰ ਲਾਜ਼ਮੀ ਤੌਰ 'ਤੇ ਦੇਣ। ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਅਨ-ਰਜਿਸਟਰਡ ਟਰੈਵਲ ਏਜੰਟਾਂ ਜਾਂ ਫ਼ਰਮ/ਕੰਪਨੀ ਦੇ ਇਸ਼ਤਿਹਾਰ ਪ੍ਰਕਾਸ਼ਨ ਉੱਪਰ ਵੀ ਪੂਰਨ ਪਾਬੰਦੀ ਹੈ।