ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਯੂਥ ਅਹੁਦੇਦਾਰਾਂ ਦੀ ਸੂਚੀ ਜਾਰੀ, ਵਿਧਾਇਕ ਰੋਜ਼ੀ ਬਰਕੰਦੀ ਨੇ ਦਿੱਤੀ ਵਧਾਈ

Monday, Nov 22, 2021 - 04:20 PM (IST)

ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਯੂਥ ਅਹੁਦੇਦਾਰਾਂ ਦੀ ਸੂਚੀ ਜਾਰੀ, ਵਿਧਾਇਕ ਰੋਜ਼ੀ ਬਰਕੰਦੀ ਨੇ ਦਿੱਤੀ ਵਧਾਈ

ਸ੍ਰੀ ਮੁਕਤਸਰ ਸਾਹਿਬ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਯੂਥ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਹ ਸੂਚੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਕਾਸ਼ਦੀਪ ਸਿੰਘ ਮਿੱਡੂ ਖੇੜਾ ਪ੍ਰਧਾਨ ਯੂਥ ਅਕਾਲੀ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਲੱਪੀ ਇਨਾਖੇੜਾ ਸ਼ਹਿਰੀ ਪ੍ਰਧਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਸੂਚੀ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸ੍ਰੀ ਮੁਕਤਸਰ ਸਾਹਿਬ, ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਐੱਮ. ਐੱਲ. ਏ., ਸੰਨੀ ਢਿੱਲੋਂ ਗਿੱਦੜਬਾਹਾ ਦੀ ਰਹਿਨੁਮਾਈ ਹੇਠ ਜਾਰੀ ਕੀਤੀ ਗਈ।

ਇਹ ਵੀ ਪੜ੍ਹੋ : ਭਾਰਤ-ਪਾਕਿ ਬਾਰਡਰ ’ਤੇ BSF ਦੀ ਵੱਡੀ ਕਾਰਵਾਈ, 30 ਕਰੋੜ ਰੁਪਏ ਮੁੱਲ ਦੀ ਹੈਰੋਇਨ ਕੀਤੀ ਬਰਾਮਦ

ਇਸ ਦੌਰਾਨ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਹਰਪ੍ਰੀਤ ਸਿੰਘ ਕੋਟਭਾਈ ਅਤੇ ਸੰਨੀ ਢਿੱਲੋਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ । ਇਸ ਦੌਰਾਨ ਰੋਜ਼ੀ ਬਰਕੰਦੀ ਨੇ ਯੂਥ ਅਹੁਦੇਦਾਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ।


author

Manoj

Content Editor

Related News