ਅਮਰੀਕਾ ਤੋਂ Deport ਹੋਏ ਪੰਜਾਬੀਆਂ ਦੀ ਲਿਸਟ ਆ ਗਈ ਸਾਹਮਣੇ, ਜਾਣੋ ਪੂਰੇ ਵੇਰਵੇ
Wednesday, Feb 05, 2025 - 12:44 PM (IST)
ਅੰਮ੍ਰਿਤਸਰ/ਜਲੰਧਰ (ਵੈੱਬ ਡੈਸਕ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਹੀ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕੀਤਾ ਗਿਆ ਹੈ। ਟਰੰਪ ਨੇ ਇਸੇ ਮੁੱਦੇ 'ਤੇ ਚੋਣ ਲੜੀ ਅਤੇ ਜਿੱਤੀ ਤੇ ਹੁਣ ਰਾਸ਼ਟਰਪਤੀ ਬਣਨ ਮਗਰੋਂ ਉਨ੍ਹਾਂ ਨੇ ਐਕਸ਼ਨ ਸ਼ੁਰੂ ਕਰ ਦਿੱਤਾ ਹੈ। ਟਰੰਪ ਵੱਲੋਂ ਜਿੱਥੇ ਹੋਰ ਦੇਸ਼ਾਂ ਤੋਂ ਆਏ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ Deport ਕੀਤਾ ਜਾ ਰਿਹਾ ਹੈ, ਉੱਥੇ ਹੀ ਭਾਰਤ ਤੋਂ ਗੈਰ-ਕਾਨੂੰਨੀ ਢੰਗ ਨਾਲ ਗਏ ਪ੍ਰਵਾਸੀਆਂ ਨਾਲ ਵੀ ਕੋਈ ਢਿੱਲ ਨਹੀਂ ਵਰਤੀ ਗਈ। ਅਮਰੀਕਾ ਵੱਲੋਂ ਭਾਰਤ ਤੋਂ ਗੈਰ-ਕਾਨੂੰਨੀ ਢੰਗ ਨਾਲ ਆਏ ਪ੍ਰਵਾਸੀਆਂ ਦਾ ਪਹਿਲਾ ਜਹਾਜ਼ ਭਾਰਤ ਭੇਜ ਦਿੱਤਾ ਗਿਆ ਹੈ, ਜਿਸ ਵਿਚ 205 ਭਾਰਤੀ ਸਵਾਰ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਵੱਡੇ ਐਕਸ਼ਨ ਦੀ ਤਿਆਰੀ! ਗ੍ਰਿਫ਼ਤਾਰ ਹੋ ਸਕਦੇ ਨੇ ਕਈ 'ਪ੍ਰਵਾਸੀ'
ਅਮਰੀਕਾ ਤੋਂ ਭਾਰਤ ਪਰਤੇ ਇਸ ਜਹਾਜ਼ ਵਿਚ ਸਵਾਰ 104 ਲੋਕਾਂ ਦੀ ਪਹਿਲੀ ਲਿਸਟ ਸਾਹਮਣੇ ਆ ਗਈ ਹੈ। ਇਸ ਵਿਚ ਗੁਜਰਾਤ, ਹਰਿਆਣਾ ਅਤੇ ਪੰਜਾਬ ਦੇ ਸਭ ਤੋਂ ਵੱਧ ਨਾਗਰਿਕ ਮੌਜੂਦ ਹਨ। 104 ਲੋਕਾਂ ਦੀ ਪਹਿਲੀ ਲਿਸਟ ਵਿਚ 33 ਲੋਕ ਗੁਜਰਾਤ, 33 ਹਰਿਆਣਾ, 31 ਪੰਜਾਬ ਨਾਲ ਸਬੰਧਤ ਹਨ। ਇਸ ਦੇ ਨਾਲ ਹੀ ਲਿਸਟ ਵਿਚ 3 ਮਹਾਰਾਸ਼ਟਰ ਦੇ, 3 ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਲੋਕਾਂ ਦੇ ਨਾਂ ਵੀ ਸ਼ਾਮਲ ਹਨ। ਸੂਤਰਾਂ ਮੁਤਾਬਕ ਇਨ੍ਹਾਂ ਵਿਚ 13 ਨਾਬਾਲਗ ਵੀ ਸ਼ਾਮਲ ਹਨ, ਜੋ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਗਏ ਸਨ।
ਲਿਸਟ ਵਿਚ ਸ਼ਾਮਲ ਪੰਜਾਬੀਆਂ ਦੀ ਗੱਲ ਕਰੀਏ ਤਾਂ ਇਸ ਵਿਚ ਸੂਬੇ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧਤ ਲੋਕ ਸ਼ਾਮਲ ਹਨ, ਪਰ ਜ਼ਿਆਦਾਤਰ ਲੋਕ ਦੋਆਬੇ ਨਾਲ ਸਬੰਧਤ ਹਨ। ਲਿਸਟ ਵਿਚ 4 ਲੋਕ ਜਲੰਧਰ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਭੁਲੱਥ, ਕਪੂਰਥਲਾ, ਪਟਿਆਲਾ, ਅੰਮ੍ਰਿਤਸਰ, ਜਗਰਾਓਂ ਤੇ ਹੋਰ ਇਲਾਕਿਆਂ ਦੇ ਲੋਕ ਵੀ ਜਹਾਜ਼ ਵਿਚ ਸ਼ਾਮਲ ਹਨ।
ਇਹ ਖ਼ਬਰ ਵੀ ਪੜ੍ਹੋ - Punjab: ਹੋਟਲ 'ਚ ਚੱਲ ਰਿਹਾ ਸੀ 'ਗੰਦਾ' ਧੰਦਾ! ਉੱਪਰੋਂ ਜਾ ਪਹੁੰਚੇ ਨਿਹੰਗ ਸਿੰਘ, ਕੰਧਾਂ ਟੱਪ-ਟੱਪ ਭੱਜੇ ਮੁੰਡੇ ਕੁੜੀਆਂ
ਇਮੀਗ੍ਰੇਸ਼ਨ-ਬੈਕਗਰਾਊਂਡ ਚੈੱਕ ਹੋਵੇਗਾ; ਕ੍ਰਿਮੀਨਲ ਨਿਕਲੇ ਤਾਂ ਏਅਰਪੋਰਟ ’ਤੇ ਹੀ ਗ੍ਰਿਫ਼ਤਾਰੀ
ਅੰਮ੍ਰਿਤਸਰ ਐਡਮਨਿਸਟ੍ਰੇਸ਼ਨ ਨਾਲ ਜੁੜੇ ਸੂਤਰਾਂ ਅਨੁਸਾਰ, ਅਮਰੀਕੀ ਜਹਾਜ਼ ’ਚ ਆ ਰਹੇ ਸਾਰੇ ਲੋਕਾਂ ਦੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਦਸਤਾਵੇਜ਼ ਚੈੱਕ ਕੀਤੇ ਜਾਣਗੇ। ਇਮੀਗ੍ਰੇਸ਼ਨ ਆਦਿ ਤੋਂ ਇਲਾਵਾ ਇਨ੍ਹਾਂ ਲੋਕਾਂ ਦਾ ਪੂਰਾ ਬੈਕਗਰਾਊਂਡ, ਖਾਸ ਕਰ ਕੇ ਕ੍ਰਿਮੀਨਲ ਰਿਕਾਰਡ ਵੀ ਚੈੱਕ ਕੀਤਾ ਜਾਵੇਗਾ। ਜੇ ਕਿਸੇ ਦਾ ਕ੍ਰਿਮੀਨਲ ਰਿਕਾਰਡ ਨਿਕਲਿਆ ਤਾਂ ਉਸ ਨੂੰ ਏਅਰਪੋਰਟ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਪ੍ਰਕਿਰਿਆ ’ਚ ਪੂਰਾ ਦਿਨ ਲੱਗ ਸਕਦਾ ਹੈ। ਸੂਤਰਾਂ ਅਨੁਸਾਰ, ਅਮਰੀਕਾ ਤੋਂ ਡਿਪੋਰਟ ਹੋਏ ਇਨ੍ਹਾਂ ਭਾਰਤੀਆਂ ’ਚ ਕੁਝ ਲੋਕ ਅਜਿਹੇ ਹੋ ਸਕਦੇ ਹਨ, ਜੋ ਭਾਰਤ ’ਚ ਕੋਈ ਨਾ ਕੋਈ ਅਪਰਾਧ ਕਰ ਕੇ ਅਮਰੀਕਾ ਨਿਕਲ ਗਏ ਹੋਣ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8