ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ’ਤੇ ਸੁਣੋ ਕੀ ਬੋਲੇ ਮਲਵਿੰਦਰ ਕੰਗ (ਵੀਡੀਓ)

Friday, Jul 12, 2024 - 04:02 PM (IST)

ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ’ਤੇ ਸੁਣੋ ਕੀ ਬੋਲੇ ਮਲਵਿੰਦਰ ਕੰਗ (ਵੀਡੀਓ)

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ 'ਤੇ 'ਆਪ' ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਜਿੱਥੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ, ਉਥੇ ਹੀ ਕੇਂਦਰ ਦੀ ਭਾਜਪਾ ਸਰਕਾਰ ਨੂੰ ਲੰਮੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਤੋਂ ਆਖ ਰਹੇ ਹਾਂ ਕਿ ਅਰਵਿੰਦ ਕੇਜਰੀਵਾਲ ਖ਼ਿਲਾਫ ਦਰਜ ਕੀਤਾ ਗਿਆ ਮਾਮਲਾ ਗੈਰ ਕਾਨੂੰਨੀ ਹੈ। ਅੱਜ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਕੇ ਸਭ ਕੁਝ ਸਾਫ ਕਰ ਦਿੱਤਾ ਹੈ। ਇਸ ਲਈ ਉਹ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹਨ। 

ਇਹ ਵੀ ਪੜ੍ਹੋ : ਪੁੱਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਬਿਆਨ ਆਇਆ ਸਾਹਮਣੇ

ਉਨ੍ਹਾਂ ਕਿਹਾ ਕਿ ਅਦਾਲਤ ਦੇ ਇਸ ਫ਼ੈਸਲਾ ਨਾਲ ਭਾਜਪਾ ਘਟੀਆ ਦੀ ਸਿਆਸਤ ਦਾ ਭਾਂਡਾ ਭੰਨਿਆ ਗਿਆ ਹੈ ਕਿਉਂਕਿ ਭਾਰਤੀ ਜਨਤਾ ਪਾਰਟੀ ਨੂੰ ਪਤਾ ਸੀ ਕਿ ਈ. ਡੀ. ਦੇ ਮਾਮਲੇ ਵਿਚ ਕੋਈ ਸਬੂਤ ਨਹੀਂ ਹੈ, ਲਿਹਾਜ਼ਾ ਅਰਵਿੰਦ ਕੇਜਰੀਵਾਲ ਜ਼ਮਾਨਤ ਨੂੰ ਜ਼ਮਾਨਤ ਮਿਲ ਜਾਵੇਗੀ, ਇਸ ਲਈ ਸੀ. ਬੀ. ਆਈ. ਦਾ ਗੈਰ ਕਾਨੂੰਨੀ ਕੇਸ ਦਾਇਰ ਕੀਤਾ ਗਿਆ। ਇਸ ਨਾਲ ਜਿੱਥੇ ਭਾਜਪਾ ਭਾਂਡਾ ਭੰਨਿਆ ਗਿਆ ਹੈ, ਉਥੇ ਹੀ ਲੋਕਾਂ ਦਾ ਭਾਰਤ ਦੀ ਨਿਆਂ ਪ੍ਰਣਾਲੀ ਪ੍ਰਤੀ ਵਿਸ਼ਵਾਸ ਹੋਰ ਕਾਇਮ ਹੋਇਆ ਹੈ। ਇਸ ਦੌਰਾਨ ਜਦੋਂ ਕੰਗ ਕੋਲੋਂ ਅੰਮ੍ਰਿਤਪਾਲ ਸਿੰਘ ਦੇ ਭਰਾ ਕੋਲੋਂ ਫੜੇ ਗਏ ਨਸ਼ੀਲੇ ਪਦਾਰਥ ਸੰਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਖ਼ਬਰਾਂ ਜ਼ਰੂਰ ਨਸ਼ਰ ਹੋਈਆਂ ਹਨ ਪਰ ਪੁਲਸ ਦੀ ਜਾਂਚ ਤੋਂ ਬਾਅਦ ਹੀ ਕੁੱਝ ਕਿਹਾ ਜਾ ਸਕਦਾ ਹੈ। 

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News