ਪੰਜ ਤੱਤਾਂ ''ਚ ਵਿਲੀਨ ਹੋਏ ਸਾਹਿਤਕਾਰ ਸੁਰਜੀਤ ਪਾਤਰ, ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ
Monday, May 13, 2024 - 06:17 PM (IST)
ਐਂਟਰਟੇਨਮੈਂਟ ਡੈਸਕ : ਸ਼ਨੀਵਾਰ ਤੜਕਸਾਰ ਮਸ਼ਹੂਰ ਪੰਜਾਬੀ ਸ਼ਾਇਰ ਤੇ ਲੇਖਕ ਸੁਰਜੀਤ ਪਾਤਰ ਦਾ ਦਿਹਾਂਤ ਹੋ ਗਿਆ ਹੈ। ਪਦਮਸ਼੍ਰੀ ਸੁਰਜੀਤ ਪਾਤਰ ਨੇ 79 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਨੇ ਲੁਧਿਆਣਾ ਵਿਚ ਆਖ਼ਰੀ ਸਾਹ ਲਏ। ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਇਨ੍ਹਾਂ ਵਿਚ ਹਵਾ ਵਿਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਬਾਜੇਬ, ਸੁਰ ਜ਼ਮੀਨ, ਬ੍ਰਿਖ ਅਰਜ ਕਰੇ, ਹਨੇਰੇ ਵਿਚ ਸੁਲਗਦੀ ਵਰਣਮਾਲਾ ਸ਼ਾਮਲ ਹਨ। ਉਨ੍ਹਾਂ ਦਾ ਇਸ ਦੁਨੀਆਂ ਨੂੰ ਛੱਡ ਜਾਣਾ ਸਾਹਿਤ ਜਗਤ ਲਈ ਸਭ ਤੋਂ ਵੱਡਾ ਘਾਟਾ ਹੈ।
ਇਹ ਖ਼ਬਰ ਵੀ ਪੜ੍ਹੋ - T-20 ਵਿਸ਼ਵ ਕੱਪ ਤੋਂ ਪਹਿਲਾਂ ਹੈਰਾਨ ਕਰਨ ਵਾਲੀ ਖ਼ਬਰ, ਇਸ ਕ੍ਰਿਕਟਰ ਨੇ ਅਚਾਨਕ ਲਿਆ ਸੰਨਿਆਸ
ਮਸ਼ਹੂਰ ਸਾਹਿਤਕਾਰ ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਦੌਰਾਨ ਵੱਡੀ ਗਿਣਤੀ 'ਚ ਉੱਘੀਆਂ ਸ਼ਖ਼ਸੀਅਤਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅੰਤਿਮ ਯਾਤਰਾ ਦੌਰਾਨ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਨੂੰ ਮੋਢਾ ਦਿੱਤਾ। ਸੁਰਜੀਤ ਪਾਤਰ ਨੂੰ ਆਖ਼ਰੀ ਵਿਦਾਈ ਦੇਣ ਵਾਲਿਆਂ ਦਾ ਜਿੱਥੇ ਤਾਂਤਾ ਲੱਗਾ ਹੋਇਆ ਹੈ, ਉੱਥੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਾਹਿਤਕਾਰ ਸੁਰਜੀਤ ਪਾਤਰ ਨੂੰ ਤੌਪਾਂ ਦੀ ਸਲਾਮੀ ਦਿੱਤੀ ਗਈ। ਆਏ ਹੋਏ ਲੋਕਾਂ ਨੇ ਸੁਰਜੀਤ ਪਾਤਰ ਲਈ ਨਾਅਰੇ ਵੀ ਲਗਾਏ।
ਇਹ ਖ਼ਬਰ ਵੀ ਪੜ੍ਹੋ - ਕਰੀਨਾ ਕਪੂਰ ਘਿਰੀ ਮੁਸ਼ਕਿਲਾਂ, ਹਾਈਕੋਰਟ ਨੇ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ ਮਾਮਲਾ
ਜਲੰਧਰ ਦੇ ਪਿੰਡ ਪਾਤੜ ਕਲਾਂ ਦੇ ਜੰਮਪਲ ਸੁਰਜੀਤ ਪਾਤਰ ਦਾ ਸਾਹਿਤ ਦੇ ਖੇਤਰ ਨੂੰ ਬਹੁਤ ਵੱਡਾ ਯੋਗਦਾਨ ਹੈ। ਉਹ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀ.ਐੱਚ.ਡੀ. ਕੀਤੀ। ਉਸ ਮਗਰੋਂ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਦਿੱਤੀਆਂ ਅਤੇ ਸੇਵਾਮੁਕਤ ਹੋਏ। ਸੁਰਜੀਤ ਪਾਤਰ ਨੂੰ 2012 ‘ਚ ਪਦਮਸ਼੍ਰੀ ਐਵਾਰਡ ਨਾਲ ਨਿਵਾਜ਼ਿਆ ਗਿਆ। ਉਨ੍ਹਾਂ ਨੂੰ 1979 ਵਿਚ ਪੰਜਾਬ ਸਾਹਿਤ ਅਕਾਦਮੀ ਐਵਾਰਡ, 1993 ਵਿਚ ਸਾਹਿਤ ਅਕਾਦਮੀ ਐਵਾਰਡ, 1999 ਵਿਚ ਪੰਚਾਨੰਦ ਐਵਾਰਡ, 2007 ਵਿਚ ਆਨੰਦ ਕਾਵ ਸਨਮਾਨ, 2009 ਵਿਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।