ਛੱਤ ’ਤੇ ਖੇਡਦੇ ਸਮੇਂ ਡੇਢ ਸਾਲ ਦੀ ਬੱਚੀ ਡਿੱਗੀ, ਮੌਤ

Tuesday, Mar 15, 2022 - 02:55 PM (IST)

ਛੱਤ ’ਤੇ ਖੇਡਦੇ ਸਮੇਂ ਡੇਢ ਸਾਲ ਦੀ ਬੱਚੀ ਡਿੱਗੀ, ਮੌਤ

ਲੁਧਿਆਣਾ (ਰਾਜ) : ਟਿੱਬਾ ਇਲਾਕੇ ਵਿਚ ਛੱਤ ’ਤੇ ਖੇਡ ਰਹੀ ਇਕ ਡੇਢ ਸਾਲ ਦੀ ਬੱਚੀ ਹੇਠਾਂ ਡਿੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਪਛਾਣ ਅੰਜਲੀ ਦੇ ਤੌਰ 'ਤੇ ਹੋਈ ਹੈ। ਸੂਚਨਾ ਤੋਂ ਬਾਅਦ ਪੁੱਜੀ ਥਾਣਾ ਟਿੱਬਾ ਦੀ ਪੁਲਸ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤੀ ਹੈ। ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਨੇ ਬੱਚੀ ਦੇ ਮਾਤਾ-ਪਿਤਾ ਮੂਲ ਰੂਪ ਵਿਚ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ।

ਉਹ ਕਾਫੀ ਸਮੇਂ ਤੋਂ ਟਿੱਬਾ ਗੌਤਮ ਨਗਰ ਇਲਾਕੇ ਹਰਿੰਦੇ ਹਨ।  ਡੇਢ ਸਾਲ ਦੀ ਬੱਚੀ ਅੰਜਲੀ ਆਪਣੇ ਘਰ ਦੀ ਛੱਤ ’ਤੇ ਖੇਡ ਰਹੀ ਸੀ। ਇਸ ਦੌਰਾਨ ਪਹਿਲੀ ਮੰਜ਼ਿਲ ਤੋਂ ਹੇਠਾਂ ਡਿੱਗ ਗਈ। ਹੇਠਾਂ ਡਿੱਗਣ ਕਾਰਨ ਬੱਚੀ ਗੰਭੀਰ ਰੂਪ ਜ਼ਖਮੀ ਹੋ ਗਈ। ਉਸ ਨੂੰ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਦਾ ਕਹਿਣਾ ਹੈ ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
 


author

Babita

Content Editor

Related News