2 ਸਾਲ ਦਾ ਹੋਇਆ ਨਿੱਕਾ ਸਿੱਧੂ, ਹਵੇਲੀ 'ਚ ਲੱਗੀਆਂ ਰੌਣਕਾਂ (ਤਸਵੀਰਾਂ)

Tuesday, Mar 17, 2026 - 10:15 AM (IST)

2 ਸਾਲ ਦਾ ਹੋਇਆ ਨਿੱਕਾ ਸਿੱਧੂ, ਹਵੇਲੀ 'ਚ ਲੱਗੀਆਂ ਰੌਣਕਾਂ (ਤਸਵੀਰਾਂ)

ਮਾਨਸਾ : ਮਰਹੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦਾ ਛੋਟਾ ਭਰਾ ਸ਼ੁਭਦੀਪ ਅੱਜ 2 ਸਾਲ ਦਾ ਹੋ ਗਿਆ ਹੈ। ਛੋਟੇ ਮੂਸੇਵਾਲ ਦੇ ਜਨਮ ਦਿਨ ਦੇ ਮੌਕੇ ਸਿੱਧੂ ਦੀ ਹਵੇਲੀ ਵਿਚ ਖ਼ੁਸ਼ੀਆਂ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਛੋਟੇ ਸਿੱਧੂ ਦੇ ਜਨਮ ਦਿਨ ਮੌਕੇ ਬਹੁਤ ਖ਼ੁਸ਼ ਹਨ। 

 

 
 
 
 
 
 
 
 
 
 
 
 
 
 
 
 

A post shared by Balkaur Singh (@sardarbalkaursidhu)

ਦੱਸ ਦੇਈਏ ਕਿ ਛੋਟੇ ਸਿੱਧੂ ਮੂਸੇਵਾਲ ਦੇ ਜਨਮ ਦਿਨ ਮੌਕੇ ਪੰਜਾਬ ਲੋਕ ਗੀਤਾਂ ਦੇ ਕਲਾਕਾਰ ਪਾਲ ਸਿੰਘ ਸਮਾਓਂ ਕੇਕ ਲੈ ਕੇ ਸਿੱਧੂ ਦੀ ਹਵੇਲੀ ਵਿਖੇ ਪਹੁੰਚੇ, ਜਿਥੇ ਉਨ੍ਹਾਂ ਨੇ ਛੋਟੇ ਸਿੱਧੂ ਦੇ ਮਾਤਾ-ਪਿਤਾ ਨਾਲ ਜਨਮ ਦਾ ਕੇਟ ਕੱਟਿਆ। ਇਸ ਮੌਕੇ ਪਾਲ ਸਿੰਘ ਸਮਾਓਂ ਨੇ ਕਈ ਲੋਕ ਗੀਤ ਵੀ ਗਾਏ, ਜਿਸ ਨਾਲ ਖ਼ੁਸ਼ੀ ਦਾ ਮਾਹੋਲ ਬਣ ਗਿਆ।

ਇਹ ਵੀ ਪੜ੍ਹੋ -  AAP MLA ਅਨਮੋਲ ਗਗਨ ਮਾਨ ਦੇ ਪਤੀ ਸਮੇਤ ਤਿੰਨ ਨੂੰ 2-2 ਸਾਲ ਦੀ ਕੈਦ

PunjabKesari

ਦੱਸ ਦੇਈਏ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਬਾਬਾ ਬੋਹੜ ਕਹੇ ਜਾਂਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ ਐਤਵਾਰ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਿੰਡ ਮੂਸਾ ਪਹੁੰਚੇ ਸਨ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਦੇ ਹੋਏ ਸਿੱਧੂ ਦੇ ਛੋਟੇ ਭਰਾ ਦੇ ਪੈਰ ਛੂਹੇ। ਇਸ ਮੌਕੇ ਸਿੱਧੂ ਮੂਸੇਵਾਲ ਦੀ ਮਾਂ ਚਰਨ ਕੌਰ ਨੇ ਉਨ੍ਹਾਂ ਦਾ ਸਵਾਗਤ ਕੀਤਾ ਤਾਂ ਮਾਨ ਨੇ ਉਨ੍ਹਾਂ ਦੇ ਪੈਰ ਛੂਹ ਕੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ।

 

 
 
 
 
 
 
 
 
 
 
 
 
 
 
 
 

A post shared by Balkaur Singh (@sardarbalkaursidhu)

ਇਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਛੋਟੇ ਸਿੱਧੂ ਨੂੰ ਦੇਖਿਆ ਤਾਂ ਉਨ੍ਹਾਂ ਕਿਹਾ ਇਹ ਤਾਂ ਬਿਲਕੁਲ ਸ਼ੁਭਦੀਪ (ਸਿੱਧੂ) ਵਰਗਾ ਲੱਗ ਰਿਹਾ ਹੈ। ਇਸ ਮਗਰੋਂ ਗੁਰਦਾਸ ਮਾਨ ਨੇ ਘਰ ਦੇ ਅੰਦਰ ਲੱਗੀ ਸਿੱਧੂ ਮੂਸੇਵਾਲਾ ਦੀ ਵੱਡੀ ਤਸਵੀਰ ਅੱਗੇ ਹੱਥ ਜੋੜੇ ਅਤੇ ਸਤਿਕਾਰ ਭੇਟ ਕੀਤਾ। ਉਨ੍ਹਾਂ ਦੀ ਇਸ ਨਿਮਰਤਾ ਨੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।

ਇਹ ਵੀ ਪੜ੍ਹੋ -  ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ

PunjabKesari

ਸਿੱਧੂ ਮੂਸੇਵਾਲਾ ਦਾ ਕਤਲ, ਛੋਟੇ ਸਿੱਧੂ ਦਾ ਜਨਮ
ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਕੁਝ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਸੀ। ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰ ਵਿਚ ਸੋਗ ਦੀ ਲਹਿਰ ਪੈਦਾ ਹੋ ਗਈ। ਪੁੱਤਰ ਸਿੱਧੂ ਦੀ ਮੌਤ ਤੋਂ ਕੁਝ ਸਾਲਾਂ ਬਾਅਦ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਮੁੜ ਤੋਂ ਗਰਭਵਤੀ ਹੋਣ ਦਾ ਐਲਾਨ ਕੀਤਾ।

 

 
 
 
 
 
 
 
 
 
 
 
 
 
 
 
 

A post shared by Balkaur Singh (@sardarbalkaursidhu)

ਇਸ ਤੋਂ ਬਾਅਦ 17 ਮਾਰਚ 2024 ਨੂੰ ਚਰਨ ਕੌਰ ਨੇ ਆਪਣੇ ਛੋਟੇ ਪੁੱਤਰ ਨੂੰ ਜਨਮ ਦਿੱਤਾ। ਛੋਟੇ ਸਿੱਧੂ ਦੇ ਜਨਮ ਤੋਂ ਬਾਅਦ ਘਰ ਵਿਚ ਖ਼ੁਸ਼ੀਆਂ ਮੁੜ ਤੋਂ ਵਾਪਸ ਆ ਗਈਆਂ। ਛੋਟਾ ਸਿੱਧੂ ਹੂਬਹੂ ਮੂਸੇਵਾਲਾ ਵਾਂਗ ਦਿਖਾਈ ਦਿੰਦਾ ਹੈ।

ਇਹ ਵੀ ਪੜ੍ਹੋ - ਧੀਆਂ ਦੇ ਖਾਤੇ 'ਚ ਆਉਣਗੇ ਪੈਸੇ, ਵਿਆਹ ਲਈ ਮਿਲੇਗਾ 1 ਲੱਖ ਰੁਪਏ ਦਾ ਤੋਹਫ਼ਾ! ਸੂਬਾ ਸਰਕਾਰ ਦਾ ਵੱਡਾ ਐਲਾਨ

PunjabKesari


author

rajwinder kaur

Content Editor

Related News