ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀ ਜਲੰਧਰ ਦੀ ਮਹਿਲਾ ਦੇ ਬੈਗ 'ਚੋਂ ਮਿਲੇ ਜ਼ਿੰਦਾ ਕਾਰਤੂਸ

01/03/2023 2:23:53 PM

ਗੁਰਦਾਸਪੁਰ (ਜੀਤ ਮਠਾਰੂ) : ਮੰਗਲਵਾਰ ਨੂੰ ਡੇਰਾ ਬਾਬਾ ਨਾਨਕ ਦੀ ਰਾਸ਼ਟਰੀ ਸਰਹੱਦ 'ਤੇ ਸਥਿਤ ਪੈਸੰਜਰ ਟਰਮੀਨਲ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾ ਰਹੀ ਮਹਿਲਾ ਸ਼ਰਧਾਲੂ ਦੇ ਬੈਗ 'ਚੋਂ 12 ਬੋਰ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। 

ਇਹ ਵੀ ਪੜ੍ਹੋ- ਵਿਸਾਖ਼ੀ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, SGPC ਨੇ ਪਾਸਪੋਰਟ ਜਮ੍ਹਾ ਕਰਵਾਉਣ ਦੀ ਵਧਾਈ ਮਿਆਦ

ਮਹਿਲਾ ਸ਼ਰਧਾਲੂ ਦੀ ਪਹਿਚਾਨ ਭੁਪਿੰਦਰ ਕੌਰ ਪਤਨੀ ਨੰਦ ਸਿੰਘ ਨਿਵਾਸੀ ਰਾਜਨ ਇਨਕਲੇਵ ਜਲੰਧਰ ਦੇ ਤੌਰ 'ਤੇ ਹੋਈ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡੇਰਾ ਬਾਬਾ ਨਾਨਕ ਦੀ ਮੁੱਖੀ ਦਿਲਪ੍ਰੀਤ ਕੌਰ ਭੰਗੂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਆਪ' ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੇ ਪੁੱਤ ਨੇ ਨਵੇਂ ਸਾਲ ਦੀ ਪਾਰਟੀ 'ਚ ਚਲਾਈ ਗੋਲ਼ੀ, ਮਚੀ ਹਫ਼ੜਾ-ਦਫ਼ੜੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

Shivani Bassan

This news is Content Editor Shivani Bassan