ਲਿਵ-ਇਨ-ਰਿਲੇਸ਼ਨ ’ਚ ਰਹਿ ਰਹੇ ਪ੍ਰੇਮੀ ਜੋੜੇ ਦਾ ਕਾਰਨਾਮਾ ਕਰੇਗਾ ਹੈਰਾਨ, ਪੁਲਸ ਅੜਿੱਕੇ ਚੜ੍ਹਨ ਮਗਰੋਂ ਖੁੱਲ੍ਹੀ ਪੋਲ

Thursday, Aug 18, 2022 - 06:26 PM (IST)

ਲਿਵ-ਇਨ-ਰਿਲੇਸ਼ਨ ’ਚ ਰਹਿ ਰਹੇ ਪ੍ਰੇਮੀ ਜੋੜੇ ਦਾ ਕਾਰਨਾਮਾ ਕਰੇਗਾ ਹੈਰਾਨ, ਪੁਲਸ ਅੜਿੱਕੇ ਚੜ੍ਹਨ ਮਗਰੋਂ ਖੁੱਲ੍ਹੀ ਪੋਲ

ਜਲੰਧਰ (ਵਰੁਣ)–ਲੁਧਿਆਣਾ ਵਿਚ ਲਿਵ-ਇਨ-ਰਿਲੇਸ਼ਨ ਵਿਚ ਰਹਿ ਰਹੇ ਪ੍ਰੇਮੀ ਜੋੜੇ ਨੂੰ ਸੀ. ਆਈ. ਏ. ਸਟਾਫ਼ ਦੀ ਪੁਲਸ ਨੇ ਚੋਰੀ ਦੀਆਂ 2 ਐਕਟਿਵਾ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮ ਲੁਧਿਆਣਾ ਤੋਂ ਐਕਟਿਵਾ ’ਤੇ ਸਵਾਰ ਹੋ ਕੇ ਆਏ ਸਨ, ਜਿਨ੍ਹਾਂ ਨੂੰ ਵੇਚਣ ਤੋਂ ਬਾਅਦ ਉਨ੍ਹਾਂ ਨੇ ਬੱਸ ਰਾਹੀਂ ਵਾਪਸ ਲੁਧਿਆਣਾ ਜਾਣਾ ਸੀ। ਪੁਲਸ ਨੇ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਤੋਂ 3 ਮੋਟਰਸਾਈਕਲ ਵੀ ਬਰਾਮਦ ਹੋਏ, ਜੋ ਚੋਰੀ ਦੇ ਹਨ।

ਸੀ. ਆਈ. ਏ. ਸਟਾਫ਼-1 ਦੇ ਇੰਚਾਰਜ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਠਾਨਕੋਟ ਚੌਕ ਨੇੜੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਵੱਖ-ਵੱਖ ਚਿੱਟੇ ਰੰਗ ਦੀਆਂ ਐਕਟਿਵਾ ’ਤੇ ਸਵਾਰ ਇਕ ਨੌਜਵਾਨ ਅਤੇ ਔਰਤ ਅਚਾਨਕ ਪੁਲਸ ਨੂੰ ਵੇਖ ਕੇ ਰੁਕ ਗਏ। ਸ਼ੱਕ ਪੈਣ ’ਤੇ ਉਨ੍ਹਾਂ ਦੀ ਟੀਮ ਨੇ ਤੁਰੰਤ ਉਨ੍ਹਾਂ ਨੂੰ ਘੇਰ ਲਿਆ ਅਤੇ ਪੁੱਛਗਿੱਛ ਸ਼ੁਰੂ ਕੀਤੀ।

ਇਹ ਵੀ ਪੜ੍ਹੋ: ਜਲੰਧਰ 'ਚ 98 ਡਾਕਖ਼ਾਨੇ ਕੀਤੇ ਗਏ ਮਰਜ਼, ਪਿਨ ਕੋਡ ਵੀ ਬਦਲੇ, ਆਧਾਰ ਕਾਰਡ 'ਤੇ ਕਰਵਾਉਣਾ ਪਵੇਗਾ ਅਪਡੇਟ

ਪੁਲਸ ਨੇ ਐਕਟਿਵਾ ’ਤੇ ਲੱਗੀ ਨੰਬਰ ਪਲੇਟ ਤੋਂ ਨੰਬਰ ਚੈੱਕ ਕੀਤਾ ਤਾਂ ਉਹ ਜਾਅਲੀ ਨਿਕਲਿਆ। ਮੁਲਜ਼ਮਾਂ ਨੇ ਖ਼ੁਦ ਦੇ ਨਾਂ ਗੁਰਪ੍ਰੀਤ ਗੋਪੀ ਪੁੱਤਰ ਜੋਗਿੰਦਰਪਾਲ ਵਾਸੀ ਭੱਠੀਆਂ ਕਾਲੋਨੀ ਲੁਧਿਆਣਾ ਅਤੇ ਨੀਤੂ ਪਤਨੀ ਸੋਨੂੰ ਲਾਖਾ ਮੂਲ ਵਾਸੀ ਮੋਤੀਬਾਗ ਜਲੰਧਰ ਦੱਸਿਆ। ਉਨ੍ਹਾਂ ਨੇ ਮੰਨਿਆ ਕਿ ਉਹ ਬਿਨਾਂ ਵਿਆਹ ਕਰਵਾਏ ਇਕੱਠੇ ਲੁਧਿਆਣਾ ਵਿਚ ਰਹਿੰਦੇ ਹਨ ਅਤੇ ਪਿਛਲੇ ਇਕ ਸਾਲ ਤੋਂ ਇਕ-ਦੂਜੇ ਨੂੰ ਜਾਣਦੇ ਹਨ। ਪੁੱਛਗਿੱਛ ਵਿਚ ਪਤਾ ਲੱਗਾ ਕਿ ਮੁਲਜ਼ਮਾਂ ਨੇ ਦੋਵੇਂ ਐਕਟਿਵਾ ਲੁਧਿਆਣਾ ਦੇ ਇਕ ਪਾਰਕਿੰਗ ਸਥਾਨ ਤੋਂ ਚੋਰੀ ਕੀਤੀਆਂ ਸਨ, ਜਿਨ੍ਹਾਂ ਨੂੰ ਵੇਚਣ ਲਈ ਉਹ ਜਲੰਧਰ ਆਏ ਸਨ। ਗੋਪੀ ਅਕਸਰ ਚੋਰੀ ਦੇ ਵਾਹਨ ਵੇਚਣ ਲਈ ਨੀਤੂ ਨੂੰ ਅੱਗੇ ਕਰਦਾ ਸੀ ਤਾਂ ਜੋ ਕਿਸੇ ਨੂੰ ਸ਼ੱਕ ਨਾ ਹੋਵੇ। ਫੜੇ ਜਾਣ ਦੇ ਡਰੋਂ ਉਹ ਲੁਧਿਆਣਾ ਤੋਂ ਜਲੰਧਰ ਐਕਟਿਵਾ ਵੇਚਣ ਲਈ ਆਏ ਸਨ।

ਇੰਚਾਰਜ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਕਾਲੇ ਰੰਗ ਦੇ 3 ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਐਕਟਿਵਾ ਤੋਂ ਬਾਅਦ ਵੇਚਣਾ ਸੀ। ਗੋਪੀ ਇਲੈਕਟ੍ਰੀਸ਼ੀਅਨ ਹੈ, ਜਦਕਿ ਨੀਤੂ ਲੁਧਿਆਣਾ ਵਿਚ ਹੀ ਪ੍ਰਾਈਵੇਟ ਜੌਬ ਕਰਦੀ ਹੈ। ਨੀਤੂ ਦਾ ਵਿਆਹ ਕਿਸੇ ਹੋਰ ਨਾਲ ਹੋਇਆ ਸੀ ਪਰ ਉਹ ਹੁਣ ਗੋਪੀ ਨਾਲ ਹੀ ਲਿਵ-ਇਨ-ਰਿਲੇਸ਼ਨ ਵਿਚ ਰਹਿ ਰਹੀ ਹੈ। ਪੁਲਸ ਨੇ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦੇ ਰਿਮਾਂਡ ’ਤੇ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਹੋਰ ਵਾਹਨ ਬਰਾਮਦ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ: ਪੰਜਾਬ ’ਚ ਇਸ ਵਾਰ ਵੀ ਅਗਸਤ ਰਿਹਾ ਸੁੱਕਾ, ਜਾਣੋ ਅਗਲੇ ਦਿਨਾਂ ’ਚ ਕਿਹੋ-ਜਿਹਾ ਰਹੇਗਾ ਮੌਸਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News