ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਲਿਵ-ਇਨ ਰਿਲੇਸ਼ਨ ’ਚ ਰਹਿ ਰਹੀ ਜਨਾਨੀ ਦਾ ਸਾਥੀ ਵਲੋਂ ਕਤਲ

Thursday, Mar 31, 2022 - 09:49 AM (IST)

ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਲਿਵ-ਇਨ ਰਿਲੇਸ਼ਨ ’ਚ ਰਹਿ ਰਹੀ ਜਨਾਨੀ ਦਾ ਸਾਥੀ ਵਲੋਂ ਕਤਲ

ਅੰਮ੍ਰਿਤਸਰ (ਸੰਜੀਵ) - ਆਪਣੇ ਪਤੀ ਦੀ ਮੌਤ ਤੋਂ ਬਾਅਦ ਲਿਵ-ਇਨ ਰਿਲੇਸ਼ਨਸ਼ਿਪ ਵਿਚ ਰਹਿਣ ਵਾਲੀ ਇਕ ਜਨਾਨੀ ਦਾ ਉਸ ਦੇ ਸਾਥੀ ਵਲੋਂ ਗਲਾ ਘੁੱਟ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਜਨਾਨੀ ਦੇ ਸਾਥੀ ਦੀ ਪਛਾਣ ਹਰਵਿੰਦਰ ਸਿੰਘ ਜੋਬਨ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਥਾਣਾ ਗੇਟ ਹਕੀਮਾਂ ਦੀ ਪੁਲਸ ਨੇ ਫਿਲਹਾਲ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ - ਰਸਤਾ ਨਾ ਦੇਣ ਨੂੰ ਲੈ ਕੇ ਅੰਮ੍ਰਿਤਸਰ ਦੇ ਪਿੰਡ ਅਨੈਤਪੁਰਾ ਵਿਖੇ ਚੱਲੀਆਂ ਤਾਬੜਤੋੜ ਗੋਲੀਆਂ, 2 ਦੀ ਮੌਤ

ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੀ ਧੀ ਮੀਨਾ ਨੇ ਦੱਸਿਆ ਕਿ 7 ਸਾਲ ਪਹਿਲਾਂ ਉਸ ਦੇ ਪਿਤਾ ਭਜਨ ਸਿੰਘ ਦੀ ਮੌਤ ਹੋ ਗਈ ਸੀ। ਪਿਤਾ ਦੀ ਮੌਤ ਤੋਂ ਬਾਅਦ ਉਸ ਦੀ ਮਾਤਾ ਹੇਮਾ ਹਰਵਿੰਦਰ ਨਾਮ ਦੇ ਵਿਅਕਤੀ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿਚ ਰਹਿਣ ਲੱਗ ਪਈ ਸੀ। ਉਸ ਨੇ ਦੱਸਿਆ ਕਿ ਬੀਤੇ ਦਿਨ ਉਕਤ ਵਿਅਕਤੀ ਨੇ ਉਸ ਦੀ ਮਾਤਾ ਦਾ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਸਥਾਨ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ -  CM ਭਗਵੰਤ ਮਾਨ ਵੱਲੋਂ ਜਾਰੀ ਨੰਬਰ 'ਤੇ ਗੁਰਦਾਸਪੁਰ ਜ਼ਿਲ੍ਹੇ 'ਚੋਂ ਆਈ ਪਹਿਲੀ ਸ਼ਿਕਾਇਤ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News