ਲਿਵ ਇਨ ਰਿਲੇਸ਼ਨ ’ਚ ਰਹਿੰਦੇ ਵਿਅਕਤੀ ਨੇ ਲਿਆ ਫਾਹਾ, ਮੌਤ

Friday, Mar 27, 2020 - 06:28 PM (IST)

ਲਿਵ ਇਨ ਰਿਲੇਸ਼ਨ ’ਚ ਰਹਿੰਦੇ ਵਿਅਕਤੀ ਨੇ ਲਿਆ ਫਾਹਾ, ਮੌਤ

ਕੋਟਕਪੂਰਾ (ਨਰਿੰਦਰ, ਦਿਵੇਦੀ) - ਸਥਾਨਕ ਮੁਹੱਲਾ ਸੁਰਗਾਪੁਰੀ ਵਿਖੇ ਸਥਿਤ ਗੁੱਗਾ ਮਾਡੀ ਮੰਦਰ ਵਾਲੀ ਗਲੀ ਵਿਚ ਕਿਰਾਏ ਦੇ ਘਰ ਵਿਚ ਇਕ ਮਹਿਲਾ ਨਾਲ ਲਿਵ ਇਨ ਰਿਲੇਸ਼ਨ ਵਿਚ ਰਹਿੰਦੇ ਵਿਅਕਤੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸਮਾਲਸਰ (ਮੋਗਾ) ਨਿਵਾਸੀ ਗੁਰਜੀਤ ਸਿੰਘ (40) ਵਜੋਂ ਹੋਈ ਹੈ, ਜਿਸ ਨੇ ਆਪਣੇ ਪਿੰਡ ਦੀ ਹੀ ਚਰਨਜੀਤ ਕੌਰ ਨਾਂ ਦੀ ਮਹਿਲਾ ਨਾਲ ਰਹਿਣ ਲਈ ਇੱਥੇ ਘਰ ਕਿਰਾਏ ’ਤੇ ਘਰ ਲਿਆ ਹੋਇਆ ਸੀ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਥਾਣਾ ਸਿਟੀ ਕੋਟਕਪੂਰਾ ਦੀ ਪੁਲਸ ਨੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਪੁਲਸ ਨੇ ਮ੍ਰਿਤਕ ਦੇ ਭਰਾ ਗੁਰਜਿੰਦਰ ਸਿੰਘ ਦੇ ਬਿਆਨਾਂ ’ਤੇ ਚਰਨਜੀਤ ਕੌਰ ਅਤੇ ਉਸ ਦੇ ਬੇਟੇ ਸੰਦੀਪ ਸਿੰਘ ਉਰਫ ਕਾਲੂ ਖਿਲਾਫ ਆਤਮਹੱਤਿਆ ਲਈ ਮਜਬੂਰ ਕਰਨ ਸਬੰਧੀ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਪੜ੍ਹੋ ਇਹ ਵੀ ਖਬਰ - ਗਰਭਵਤੀ ਪਤਨੀ ਨੂੰ ਹਸਪਤਾਲ ਲਿਜਾਂਦੇ ਨੌਜਵਾਨ ਦੀ ਪੁਲਸ ਵਲੋਂ ਕੁੱਟ-ਮਾਰ (ਵੀਡੀਓ)

ਕੋਰੋਨਾ : ਪੰਜਾਬ ਸਰਕਾਰ ਨੇ ਜ਼ੋਮੈਟੋ ਨਾਲ ਕੀਤਾ ਸਮਝੌਤਾ, ਹੁਣ ਹੋਵੇਗੀ ਜ਼ਰੂਰੀ ਚੀਜ਼ਾਂ ਦੀ ਸਪਲਾਈ

ਪੁਲਸ ਨੂੰ ਦਿੱਤੇ ਬਿਆਨ ਵਿਚ ਸਮਾਲਸਰ ਨਿਵਾਸੀ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਗੁਰਜੀਤ ਸਿੰਘ ਨੇ ਫੋਨ ਕਰ ਕੇ ਦੱਸਿਆ ਸੀ ਕਿ ਚਰਨਜੀਤ ਕੌਰ ਉਸ ਨੂੰ ਪ੍ਰੇਸ਼ਾਨ ਕਰ ਰਹੀ ਹੈ। ਇਸੇ ਪਰੇਸ਼ਾਨੀ ਦੇ ਕਾਰਨ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਨੇ ਮਰਨ ਤੋਂ ਪਹਿਲਾਂ ਇੰਨ੍ਹਾਂ ਦੋਵਾਂ ਖਿਲਾਫ ਸੁਸਾਈਡ ਨੋਟ ਵੀ ਲਿਖਿਆ ਹੈ। ਥਾਣਾ ਸਿਟੀ ਦੇ ਐੱਸ. ਐੱਚ. ਓ. ਐੱਸ. ਆਈ ਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਮੁਕੱਦਮਾ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।


author

rajwinder kaur

Content Editor

Related News