ਵਿਦਿਆਰਥੀਆਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਐਜੂਸੈੱਟ 'ਤੇ ਕਰਵਾਏ ਜਾਣਗੇ ਲਾਈਵ ਲੈਕਚਰ

Sunday, Aug 06, 2023 - 07:17 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਕਰੀਅਰ ਕਾਊਂਸਲਿੰਗ ਦੇ ਵਿਸ਼ਿਆਂ 'ਤੇ ਜਾਣਕਾਰੀ ਦੇਣ ਲਈ ਵਿਸ਼ੇਸ਼ ਲੈਕਚਰ ਕਰਵਾਏ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਦੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਐਜੂਸੈੱਟ 'ਤੇ 35 ਮਿੰਟ ਦਾ ਲਾਈਵ ਲੈਕਚਰ 7 ਅਗਸਤ 2023 ਨੂੰ ਸਵੇਰੇ 10.20 ਵਜੇ ਪ੍ਰਸਾਰਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸਹੁਰਿਆਂ ਤੋਂ ਤੰਗ ਆ ਵਿਆਹੁਤਾ ਨੇ ਲੈ ਲਿਆ ਫਾਹਾ, ਘਰ ਦੀ ਕੰਧ 'ਤੇ ਸੁਸਾਈਡ ਨੋਟ ਲਿਖ ਕੇ ਕਰ ਲਈ ਖੁਦਕੁਸ਼ੀ

ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ ਨੇ ਦੱਸਿਆ ਕਿ ਸੂਬੇ ਦੇ ਸਾਰੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਦੇਣ ਲਈ ਐਜੂਸੈੱਟ ਜ਼ਰੀਏ ਲਾਈਵ ਪ੍ਰੇਰਣਾਤਮਕ ਲੈਕਚਰ ਟੈਲੀਕਾਸਟ ਕੀਤੇ ਜਾਣਗੇ। ਇਨ੍ਹਾਂ ਲੈਕਚਰਾਂ ਦਾ ਉਦੇਸ਼ ਕਰੀਅਰ ਸਬੰਧੀ ਸਿੱਖਿਆ ਪ੍ਰਦਾਨ ਕਰਨਾ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਹੈ। ਖੇਡ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ 7 ਅਗਸਤ 2023 ਨੂੰ "ਖੇਡਾਂ ਦੀ ਮਹੱਤਤਾ ਅਤੇ ਨੌਕਰੀਆਂ ਦੇ ਮੌਕੇ" ਵਿਸ਼ੇ 'ਤੇ ਲਾਈਵ ਲੈਕਚਰ ਪ੍ਰਸਾਰਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਤਾਲਿਬਾਨ ਸਰਕਾਰ ਦਾ ਨਵਾਂ ਫਰਮਾਨ: ਹੁਣ ਤੀਸਰੀ ਜਮਾਤ ਤੋਂ ਬਾਅਦ ਕੁੜੀਆਂ ਦੀ ਪੜ੍ਹਾਈ 'ਤੇ Ban

ਇਨ੍ਹਾਂ ਲੈਕਚਰਾਂ ਨੂੰ ਰਿਕਾਰਡ ਵੀ ਕੀਤਾ ਜਾਵੇਗਾ ਤੇ ਬਾਅਦ ਵਿੱਚ ਅਪਲੋਡ ਵੀ ਕੀਤਾ ਜਾਵੇਗਾ ਤਾਂ ਜੋ ਵਿਦਿਆਰਥੀ ਕਿਸੇ ਵੀ ਸਮੇਂ ਇਹ ਲੈਕਚਰ ਦੁਬਾਰਾ ਦੇਖ ਸਕਣ। ਸਿੱਖਿਆ ਵਿਭਾਗ ਦੇ ਡਾ. ਸ਼ਰੂਤੀ ਸ਼ੁਕਲਾ (ਪੀਈਐੱਸ ਕਾਡਰ ਅਕਾਦਮੀਸ਼ੀਅਨ) ਅਤੇ ਮਨਦੀਪ (ਜਿਮਨਾਸਟਿਕ ਕੋਚ) ਇਸ ਪ੍ਰੋਗਰਾਮ ਨੂੰ ਲਾਈਵ ਪ੍ਰਸਾਰਿਤ ਕਰਨਗੇ ਅਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਸਬੰਧਤ ਸਾਰੀਆਂ ਨੀਤੀਆਂ, ਸਹੂਲਤਾਂ ਅਤੇ ਨੌਕਰੀ ਹਾਸਲ ਕਰਨ ਸਬੰਧੀ ਵੀ ਲੋੜੀਂਦੀ ਸਿੱਖਿਆ ਦਿੱਤੀ ਜਾਵੇਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News