ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਅਮਨ-ਅਮਾਨ ਨਾਲ ਮੁਕੰਮਲ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਰਹੀ ਪੋਲਿੰਗ

Wednesday, Jul 10, 2024 - 06:22 PM (IST)

ਜਲੰਧਰ (ਵੈੱਬ ਡੈਸਕ,ਸੋਨੂੰ, ਚੋਪੜਾ)- ਜਲੰਧਰ ਵੈਸਟ ਵਿਧਾਨ ਸਭਾ ਹਲਕੇ (ਰਿਜ਼ਰਵ) ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ ਹੁਣ ਅਮਨ-ਅਮਾਨ ਨਾਲ ਮੁਕੰਮਲ ਹੋ ਗਈ ਹੈ। ਅੱਤ ਦੀ ਗਰਮੀ ਵਿਚਾਲੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਲੋਕ ਬੂਥਾਂ 'ਤੇ ਪਹੁੰਚੇ ਸਨ। ਸਵੇਰ ਦੇ ਸਮੇਂ ਬੇਸ਼ੱਕ ਬੂਥਾਂ 'ਤੇ ਵੋਟਰਾਂ ਦਾ ਉਤਸ਼ਾਹ ਘੱਟ ਵੇਖਿਆ ਗਿਆ ਪਰ ਦੁਪਹਿਰ ਬਾਅਦ ਵੋਟਿੰਗ ਦੇ ਆਖ਼ਰੀ ਘੰਟਿਆਂ ਵਿਚਾਲੇ ਲੋਕ ਉਤਸ਼ਾਹ ਨਾਲ ਬੂਥਾਂ 'ਤੇ ਵੋਟਾਂ ਪਾਉਣ ਲਈ ਪਹੁੰਚੇ ਸਨ। 

ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ, ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ, ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਕੌਰ , ਭਾਜਪਾ ਉਮੀਦਵਾਰ ਸ਼ੀਤਲ ਅਗੁੰਰਾਲ ਅਤੇ ਬਸਪਾ ਦੇ ਉਮੀਦਵਾਰ ਬਿੰਦਰਾ ਲੱਖਾ ਸਮੇਤ ਕੁੱਲ੍ਹ 15 ਉਮੀਦਵਾਰਾਂ ਚੋਣ ਮੈਦਾਨ ਵਿਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਨ੍ਹਾਂ ਉਮੀਦਵਾਰਾਂ ਦੀ ਕਿਸਮਤ ਹੁਣ ਈ. ਵੀ. ਐੱਮ. ਮਸ਼ੀਨਾਂ ਵਿਚ ਕੈਦ ਹੋ ਗਈ। ਵੋਟਾਂ ਦੇ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ। ਵੇਖਣਾ ਦਿਲਚਸਪ ਹੋਵੇਗਾ ਕਿ ਆਖ਼ਿਰ ਜਲੰਧਰ ਵਾਸੀ ਕਿਹੜੀ ਪਾਰਟੀ ਦੇ ਉਮੀਦਵਾਰ ਦੀ ਝੋਲੀ ਇਹ ਸੀਟ ਪਾਉਣਗੇ।  

PunjabKesari

ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਮਨੀ ਚੋਣ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਸਨ। ਵਿਧਾਨ ਸਭਾ ਹਲਕੇ ਵਿਚ ਕੁੱਲ੍ਹ 1,71,963 ਵੋਟਰਾਂ, ਜਿਨ੍ਹਾਂ ਵਿਚ 89,629 ਮਰਦ, 82,326 ਔਰਤਾਂ ਅਤੇ 8 ਥਰਡ ਜੈਂਡਰ ਵੋਟਰ ਸ਼ਾਮਲ ਹਨ, ਦੀ ਸਹੂਲਤ ਲਈ 181 ਪੋਲਿੰਗ ਬੂਥ ਬਣਾਏ ਗਏ ਹਨ। ਸ਼ਾਮ 5 ਵਜੇ ਤੱਕ 54.90 ਫ਼ੀਸਦੀ ਵੋਟਿੰਗ ਹੋਈ ਹੈ।

9 ਵਜੇ ਤੱਕ 10.30 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ। 

11 ਵਜੇ ਤੱਕ 23.4 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ

1 ਵਜੇ ਤੱਕ 34.40 ਫ਼ੀਸਦੀ ਹੋਈ ਵੋਟਿੰਗ

3 ਵਜੇ ਤੱਕ 42.60 ਫ਼ੀਸਦੀ ਹੋਈ ਵੋਟਿੰਗ

5 ਵਜੇ ਤੱਕ 54.90 ਫ਼ੀਸਦੀ ਹੋਈ ਵੋਟਿੰਗ

 

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ: ਪਿਤਾ ਚੁੰਨੀ ਲਾਲ ਭਗਤ ਦਾ ਆਸ਼ੀਰਵਾਦ ਲੈ ਕੇ 'ਆਪ' ਦੇ ਉਮੀਦਵਾਰ ਮੋਹਿੰਦਰ ਭਗਤ ਨੇ ਪਾਈ ਵੋਟPunjabKesari

ਇਸ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਬਿੰਦਰ ਲੱਖਾ ਵੀ ਆਪਣੀ ਵੋਟ ਪਾਉਣ ਲਈ ਪੋਲਿੰਗ ਬੂਥ 'ਤੇ ਪਹੁੰਚੇ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਵੀ ਮੌਜੂਦ ਹੈ। ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਮਗਰੋਂ ਬਿੰਦਰ ਲੱਖਾ ਨੇ ਕਿਹਾ ਕਿ ਲੋਕਾਂ ਵਿਚ ਉਤਸ਼ਾਹ ਦਿਖ ਰਿਹਾ ਹੈ ਤੇ ਲੋਕ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ 13 ਤਾਰੀਖ਼ ਨੂੰ ਇਹ ਪਤਾ ਲੱਗ ਜਾਵੇਗਾ ਕਿ ਜਨਤਾ ਨੇ ਕਿਸ ਨੂੰ ਪਿਆਰ ਦਿੱਤਾ ਹੈ।  ਇਸ ਦੌਰਾਨ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਵੀ ਪਰਿਵਾਰ ਸਮੇਤ ਵੋਟ ਪਾਉਣ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕ ਬਦਲਾਅ ਲਿਆਉਣ ਲਈ ਤਿਆਰ ਹਨ। ਉਨ੍ਹਾਂ ਨੇ ਜਨਤਾ ਨੂੰ ਆਪਣੇ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ। 

PunjabKesari

 ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਪਰਿਵਾਰ ਸਮੇਤ ਵੋਟ ਪਾਉਣ ਲਈ ਪੋਲਿੰਗ ਬੂਥ 'ਤੇ ਪਹੁੰਚੇ। ਉਨ੍ਹਾਂ ਨੇ ਲੋਕਾਂ ਨੂੰ ਵੋਟ ਦੇ ਹੱਕ ਦੀ ਜ਼ਰੂਰ ਵਰਤੋਂ ਕਰਨ ਦੀ ਅਪੀਲ ਕੀਤੀ।

PunjabKesari

PunjabKesari

ਉਥੇ ਹੀ ਜ਼ਿਲ੍ਹਾ ਚੋਣ ਕਮ ਡਿਪਟੀ ਕਮਿਸ਼ਨਰ ਅਧਿਕਾਰੀ ਡਾਕਟਰ ਹਿਮਾਂਸ਼ੂ ਅਗਰਵਾਲ ਨੇ ਵੈਸਟ ਵਿਧਾਨ ਸਭਾ ਹਲਕੇ ਵਿਚ ਬਣੇ ਪੋਲਿੰਗ ਬੂਥਾਂ ਦਾ ਨਿਰੀਖਣ ਵੀ ਕੀਤਾ। ਇਸ ਸੀਟ ਨੂੰ ਜਿੱਤਣਾ ਭਾਜਪਾ, ‘ਆਪ’ਅਤੇ ਕਾਂਗਰਸ ਦੇ ਵੱਕਾਰ ਦਾ ਸਵਾਲ ਬਣ ਚੁੱਕਾ ਹੈ। ਜਲੰਧਰ ਵੈਸਟ ਦੀ ਇਹ ਸੀਟ ਕਿਸ ਪਾਰਟੀ ਦੀ ਝੋਲੀ ’ਚ ਜਾਵੇਗੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਸੱਤਾ ਧਿਰ ਸਣੇ ਸਾਰੀਆਂ ਸਿਆਸੀ ਪਾਰਟੀਆਂ ਲਈ ਵੱਕਾਰ ਦਾ ਸਵਾਲ ਬਣੀ ਅਨੁਸੂਚਿਤ ਜਾਤੀ ਲਈ ਰਾਖਵੀਂ ਇਸ ਸੀਟ ’ਤੇ ਆਪਣੇ ਉਮੀਦਵਾਰ ਦੀ ਜਿੱਤ ਲਈ ਸੂਬਾਈ ਲੀਡਰਸ਼ਿਪ ਤੋਂ ਲੈ ਕੇ ਕੇਂਦਰ ਤੱਕ ਦੇ ਆਗੂਆਂ ਨੇ ਪ੍ਰਚਾਰ ’ਚ ਪੂਰਾ ਜ਼ੋਰ ਲਗਾਇਆ।

 

PunjabKesari

ਜ਼ਿਕਰਯੋਗ ਹੈ ਕਿ ਸਾਲ 2022 ’ਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜ ਕੇ ਸ਼ੀਤਲ ਅੰਗੂਰਾਲ ਜਲੰਧਰ ਵੈਸਟ ਤੋਂ ਵਿਧਾਇਕ ਬਣੇ ਸਨ ਪਰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ’ਚ ਸ਼ਾਮਲ ਹੋ ਗਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ ਸੀ। ਹਾਲਾਂਕਿ ਬਾਅਦ ’ਚ ਉਨ੍ਹਾਂ ਨੇ ਅਸਤੀਫ਼ਾ ਵਾਪਸ ਲੈਣ ਚਾਹਿਆ ਪਰ ਇਸ ਤੋਂ ਪਹਿਲਾਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਹੋ ਚੁੱਕਾ ਸੀ। ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਭਾਜਪਾ ’ਚ ਸ਼ਾਮਲ ਹੋਣ ਉਪਰੰਤ ਅਸਤੀਫ਼ਾ ਦੇਣ ਕਾਰਨ ਇਹ ਸੀਟ ਖਾਲੀ ਹੋਈ ਸੀ। ਇਸ ਲਈ ਇਸ ’ਤੇ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ। 

PunjabKesari

ਜੇਕਰ ਪਿਛਲੀਆਂ 5 ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਦੌਰਾਨ ਇਸ ਸੀਟ ਦੇ ਨਤੀਜਿਆਂ 'ਤੇ ਨਜ਼ਰ ਮਾਰੀਏ ਤਾਂ ਕਾਂਗਰਸ 3 ਵਾਰ ਅਤੇ 'ਆਪ' ਨੇ 2 ਵਾਰ ਜਿੱਤ ਹਾਸਲ ਕੀਤੀ ਹੈ। ਇਨ੍ਹਾਂ 'ਚ ਕਾਂਗਰਸ ਨੂੰ 2017, 2019, 2024 ਵਿੱਚ ਅਤੇ ਆਮ ਆਦਮੀ ਪਾਰਟੀ ਨੂੰ 2022 ਅਤੇ 2023 ਦੀਆਂ ਚੋਣਾਂ ਵਿੱਚ ਸਫ਼ਲਤਾ ਮਿਲੀ ਹੈ। ਜਿਸ ਤੋਂ ਬਾਅਦ ਬੁੱਧਵਾਰ ਨੂੰ ਜਲੰਧਰ ਪੱਛਮੀ ਦੇ ਵੋਟਰ ਆਪਣੀ ਵੋਟ ਦੇ ਰੂਪ 'ਚ ਨਵਾਂ ਰਿਕਾਰਡ ਬਣਾਉਣ ਦਾ ਫ਼ੈਸਲਾ ਕਰਨਗੇ।

2022 ਵਿਧਾਨ ਸਭਾ ਦੇ ਚੋਣ ਨਤੀਜੇ 
'ਆਪ'- ਸ਼ੀਤਲ ਅੰਗੂਰਾਲ- 39,213 (33.73 ਫ਼ੀਸਦੀ)
ਕਾਂਗਰਸ- ਦੇ ਸੁਸ਼ੀਲ ਰਿੰਕੂ- 34,960 (30,07 ਫ਼ੀਸਦੀ)
ਭਾਜਪਾ- ਮੋਹਿੰਦਰ ਭਗਤ-33,486 (28.81 ਫ਼ੀਸਦੀ)

 

PunjabKesari

PunjabKesari

ਇਹ ਵੀ ਪੜ੍ਹੋ- ਪੰਜਾਬ ’ਚ ਭਾਜਪਾ ਨੇਤਾ ਅਮਰਜੀਤ ਟਿੱਕਾ ਤੋਂ ਸ਼ੁਰੂ ਹੋਇਆ ਸੀ ਧਮਕੀਆਂ ਦਾ ਸਿਲਸਿਲਾ, ਫਰਾਂਸ ਤੋਂ ਮਿਲੀ ਸੀ ਚਿਤਾਵਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News