ਪੰਜਾਬ 'ਚ 9 ਗਰਭਵਤੀ ਔਰਤਾਂ ਦੀ ਜ਼ਿੰਦਗੀ ਖ਼ਤਰੇ 'ਚ, ਰਾਵੀ ਦਰਿਆ 'ਚ ਪਾਣੀ ਵਧਣ ਕਾਰਨ ਹਟਾਇਆ ਪੁਲ
Monday, Jul 14, 2025 - 06:46 PM (IST)

ਗੁਰਦਾਸਪੁਰ (ਹਰਮਨ, ਗੋਰਾਇਆ, ਵਿਨੋਦ)- ਗੁਰਦਾਸਪੁਰ ਜ਼ਿਲ੍ਹੇ ਦੇ ਮਕੌੜਾ ਪੱਤਣ ਵਿਖੇ ਰਾਵੀ ਦਰਿਆ ਦੇ ਪਰਲੇ ਪਾਸੇ ਵਸੇ ਪਿੰਡਾਂ ਦਾ ਲਿੰਕ ਮੁੜ ਗੁਰਦਾਸਪੁਰ ਜ਼ਿਲ੍ਹੇ ਸਮੇਤ ਪੰਜਾਬ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਨਾਲੋਂ ਟੁੱਟ ਗਿਆ ਹੈ। ਕਿਉਂਕਿ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਇਸ ਪੱਤਣ 'ਤੇ ਬਣੇ ਆਰਜ਼ੀ ਪੁਲ ਨੂੰ ਹਟਾ ਦਿੱਤਾ ਗਿਆ ਹੈ। ਇਸ ਪੁੱਲ ਦੇ ਚੁੱਕੇ ਜਾਣ ਦੇ ਬਾਅਦ ਜਿੱਥੇ ਦਰਿਆ ਪਾਰਲੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਹੋਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਵੱਖ-ਵੱਖ ਪਿੰਡਾਂ ਵਿੱਚ ਕਰੀਬ ਨੌ ਗਰਭਵਤੀ ਮਹਿਲਾਵਾਂ ਵੀ ਪਾਰਲੇ ਪਾਸੇ ਫਸ ਗਈਆਂ ਹਨ।
ਇਹ ਵੀ ਪੜ੍ਹੋ- NRI ਪਰਿਵਾਰ ਦੇ ਬੰਦ ਘਰ ਦਾ ਆਇਆ ਮੋਟਾ ਬਿਜਲੀ ਦਾ ਬਿੱਲ, ਪੂਰਾ ਪਰਿਵਾਰ ਰਹਿ ਗਿਆ ਹੱਕਾ ਬੱਕਾ
ਇਨ੍ਹਾਂ ਮਹਿਲਾਵਾਂ ਸਮੇਤ ਹੋਰ ਲੋਕਾਂ ਦੀ ਸਹਾਇਤਾ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਵਲ ਸੱਜਣ ਡਾਕਟਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਮੈਡੀਕਲ ਟੀਮ ਨੂੰ ਦਰਿਆ ਪਾਰ ਇਲਾਕੇ ਵਿੱਚ ਭੇਜਿਆ ਗਿਆ ਹੈ। ਇਸ ਟੀਮ ਦੀ ਅਗਵਾਈ ਕਰ ਰਹੇ ਸਿਵਲ ਸਰਜਨ ਡਾਕਟਰ ਜਸਵਿੰਦਰ ਸਿੰਘ ਨੇ ਖੁਦ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਖਾਸ ਤੌਰ ਤੇ ਗਰਭਵਤੀ ਮਹਿਲਾਵਾਂ ਦੀ ਜਾਂਚ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੇ ਇਲਾਜ ਅਤੇ ਸਿਹਤ ਸਵਿਧਾਵਾਂ ਦਾ ਪ੍ਰਬੰਧ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਪੈਟਰੋਲ ਪੰਪ ਮਾਲਕ ਸਮੇਤ 3 ਨੌਜਵਾਨਾਂ ਦੀ ਗਈ ਜਾਨ
ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਨੌ ਗਰਭਵਤੀ ਮਹਿਲਾਵਾਂ 'ਚੋਂ ਛੇ ਹਾਈ ਰਿਸਕ ਕੇਸ ਹਨ, ਜਦੋਂ ਕਿ ਦੋ ਗਰਭਵਤੀ ਮਹਿਲਾਵਾਂ ਦਾ ਜਨੇਪਾ ਅਗਸਤ ਮਹੀਨੇ ਵਿੱਚ ਹੋਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਮਹਿਲਾਵਾਂ ਦੀ ਹਾਲਤ ਬਿਲਕੁਲ ਠੀਕ ਹੈ ਅਤੇ ਉਨ੍ਹਾਂ ਨੂੰ ਦਰਿਆ ਦੇ ਇਸ ਪਾਸੇ ਸ਼ਿਫਟ ਕੀਤਾ ਜਾ ਰਿਹਾ ਹੈ। ਬਾਕੀ ਦੀਆਂ ਗਰਭਵਤੀ ਮਹਿਲਾਵਾਂ ਬਿਲਕੁਲ ਠੀਕ ਹਨ ਅਤੇ ਸਿਹਤ ਅਮਲਾ ਬਕਾਇਦਾ ਸੰਪਰਕ 'ਚ ਹੈ।
ਇਹ ਵੀ ਪੜ੍ਹੋ- ਘਰਵਾਲੀ 'ਤੇ 'ਦੋ ਪੈਗ ਵਾਲਾ' ਮਜ਼ਾਕ ਬਣਿਆ ਖ਼ਤਰਨਾਕ, 2 ਦੋਸਤਾਂ ਨੇ ਧੱਕੇ ਨਾਲ ਤੀਸਰੇ ਦੋਸਤ ਨੂੰ...
ਉਨ੍ਹਾਂ ਕਿਹਾ ਕਿ ਦਰਿਆ ਪਾਰਲੇ ਪਿੰਡਾਂ 'ਚ ਕੋਈ ਵੀ ਸੀਰੀਅਸ ਮਰੀਜ਼ ਨਹੀਂ ਹੈ ਅਤੇ ਨਾ ਹੀ ਕੋਈ ਹੋਰ ਵੱਡੀ ਸਿਹਤ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਦਰਿਆ ਪਾਰਲੇ ਇਲਾਕੇ ਵਿੱਚ ਸਿਹਤ ਵਿਭਾਗ ਦੇ ਅਰੋਗਿਆ ਕੇਂਦਰ ਦੇ ਸਿਹਤ ਮੁਲਾਜ਼ਮ ਇਨ੍ਹਾਂ ਲੋਕਾਂ ਦੀ ਸਿਹਤ ਦਾ ਮੁਆਇਨਾ ਕਰ ਰਹੇ ਹਨ। ਇਸ ਦੇ ਨਾਲ ਹੀ ਦਰਿਆ ਪਾਰਲੇ ਪਿੰਡਾਂ'ਚ ਘਰ-ਘਰ ਜਾ ਕੇ ਸਰਵੇ ਕਰਨ ਲਈ ਵੀ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਆਉਣ ਵਾਲੇ ਦੋ ਦਿਨਾਂ ਵਿੱਚ ਸਾਰੇ ਪਿੰਡਾਂ ਦਾ ਹੋਮ ਸਰਵੇ ਪੂਰਾ ਕਰ ਲੈਣਗੀਆਂ। ਇਸ ਦੌਰਾਨ ਸਿਵਲ ਸਰਜਨ ਨੇ ਬਹਿਰਾਮਪੁਰ ਵਿਖੇ ਸਥਿਤ ਪੀਐਚਸੀ ਅਤੇ ਆਮ ਆਦਮੀ ਕਲੀਨਿਕ ਬਹਿਰਾਮਪੁਰ ਦਾ ਦੌਰਾ ਵੀ ਕੀਤਾ। ਇਸ ਮੌਕੇ ਉਨ੍ਹਾਂ ਨੇ ਲੇਬਰ ਰੂਮ ਫਾਰਮੇਸੀ ਵਾਰਡ ਅਤੇ ਹੋਰ ਵਿੰਗਾਂ ਦਾ ਬਰੀਕੀ ਨਾਲ ਜਾਇਜ਼ ਲਿਆ। ਹੁਣ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਮੌਨਸੂਨ ਸੀਜ਼ਨ ਕਾਰਨ ਮੱਛਰ ਤੋਂ ਪੈਦਾ ਹੋਣ ਵਾਲੇ ਰੋਗਾਂ ਦਾ ਖਤਰਾ ਜ਼ਿਆਦਾ ਰਹਿੰਦਾ ਹੈ, ਇਸ ਕਰਕੇ ਇਨ੍ਹਾਂ ਬਿਮਾਰੀਆਂ ਦੇ ਰੋਕਥਾਮ ਲਈ ਲੋੜੀਂਦੇ ਉਪਾਅ ਕੀਤੇ ਜਾਣ। ਇਸ ਮੌਕੇ ਉਨ੍ਹਾਂ ਨਾਲ ਡਾਕਟਰ ਗੁਰਪ੍ਰੀਤ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਦੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8