ਕਰਜ਼ੇ ਦੇ ਝੰਬੇ ਕਿਸਾਨ ਨੇ ਕੀਤੀ ਖੁਦਕੁਸ਼ੀ
Wednesday, Dec 11, 2019 - 05:44 PM (IST)
ਸੰਗਰੂਰ/ਸੰਦੌੜ (ਰਿਖੀ) : ਭਾਵੇਂ ਪੰਜਾਬ ਸਰਕਾਰ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਨਿੱਤ ਦਾਅਵੇ ਕਰ ਰਹੀ ਹੈ ਪਰ ਪੰਜਾਬ ਵਿਚ ਕਰਜ਼ੇ ਦੇ ਬੋਝ ਥੱਲੇ ਦੱਬੇ ਅੰਨਦਾਤਾ ਵੱਲੋਂ ਖੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਨੇੜਲੇ ਪਿੰਡ ਭੂਦਨ ਦਾ ਸਾਹਮਣੇ ਆਇਆ ਹੈ, ਜਿੱਥੇ ਇਕ ਕਿਸਾਨ ਨਾਜਰ ਸਿੰਘ (55) ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ।
ਮ੍ਰਿਤਕ ਦੇ ਪੁੱਤਰ ਹਰਦੀਪ ਸਿੰਘ ਨੇ ਪੁਲਸ ਥਾਣਾ ਸੰਦੌੜ ਕੋਲ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਕਿ ਉਸਦਾ ਪਿਤਾ ਨਾਜਰ ਸਿੰਘ ਜਿਸਨੇ ਕਰਜ਼ੇ ਦੀ ਪ੍ਰੇਸ਼ਾਨੀ ਕਰਕੇ ਖੇਤ ਵਿਚ ਕੋਈ ਜ਼ਹਿਰੀਲੀ ਦਵਾਈ ਨੂੰ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਨਾਜਰ ਸਿੰਘ ਸਿਰ ਦੋ ਬੈਂਕਾਂ ਦਾ ਕਰਜ਼ਾ ਸੀ ਜਿਸ ਕਰਕੇ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ, ਇਸ ਲਈ ਉਸ ਨੇ ਖੇਤ ਵਿਚ ਜਾ ਕੇ ਖੁਦਕੁਸ਼ੀ ਕਰ ਲਈ। ਕਿਸਾਨ ਦਾ ਪਰਿਵਾਰ ਇਸ ਘਟਨਾ ਦੇ ਨਾਲ ਸਦਮੇ ਵਿਚ ਹੈ।