ਲੋਨ ਦੀਆਂ ਕਿਸ਼ਤਾਂ ਤੋਂ ਅੱਕੇ ਨੌਜਵਾਨ ਨੇ ਦੇ ਦਿੱਤੀ ਜਾਨ
Monday, Sep 08, 2025 - 02:31 PM (IST)

ਤਪਾ ਮੰਡੀ (ਸ਼ਾਮ, ਗਰਗ, ਗੋਇਲ)- ਸਥਾਨਕ ਆਨੰਦਪੁਰ ਬਸਤੀ ਦੇ ਇਕ ਨੌਜਵਾਨ ਨੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੋ ਕੇ ਦਰਾਜ ਰੇਲਵੇ ਫਾਟਕ ਤੋਂ ਆਲੀਕੇ ਰੋਡ ਨਾਲੋਂ ਲੰਘਦੇ ਕੱਚੇ ਰਸਤੇ ’ਤੇ ਇਕ ਦਰੱਖਤ ਨਾਲ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਇਸ ਸਬੰਧੀ ਜਦੋਂ ਕਿਸੇ ਰਾਹਗੀਰ ਨੂੰ ਦਰੱਖਤ ਨਾਲ ਲਟਕਦੀ ਲਾਸ਼ ਬਾਰੇ ਪਤਾ ਲੱਗਾ ਤਾਂ ਵੱਡੀ ਗਿਣਤੀ ’ਚ ਲੋਕਾਂ ਦੀ ਭੀੜ ਇਕੱਠੀ ਹੋ ਗਈ, ਜਿਨ੍ਹਾਂ ਥਾਣਾ ਮੁਖੀ ਸਰੀਫ ਖਾਂ ਚੌਕੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਥਾਣੇਦਾਰ ਹਰਿੰਦਰ ਪਾਲ ਸਿੰਘ ਸਮੇਤ ਪੁਲਸ ਪਾਰਟੀ ਨੇ ਪਹੁੰਚ ਕੇ ਲਾਸ਼ ਨੂੰ ਹੇਠਾਂ ਲਾਹਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਬਦਲਾਅ! ਕਿਸੇ ਵੇਲੇ ਵੀ ਹੋ ਸਕਦੈ ਐਲਾਨ
ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਉਰਫ ਗਿਦੂ ਪੁੱਤਰ ਕਸ਼ਮੀਰ ਸਿੰਘ ਵਾਸੀ ਆਨੰਦਪੁਰ ਬਸਤੀ ਤਪਾ ਵਜੋਂ ਹੋਈ ਹੈ। ਜਦ ਘਟਨਾ ਬਾਰੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਦੱਸਿਆ ਕਿ ਇਸ ਦਾ ਕਈ ਸਾਲ ਪਹਿਲਾਂ ਵਿਆਹ ਹੋਇਆ ਸੀ ਪਰ ਕੁਝ ਕਾਰਨਾਂ ਕਰਕੇ ਪਤਨੀ ਛੱਡ ਕੇ ਚਲੀ ਗਈ ਸੀ। ਇਸਦੇ ਨਾਲ ਹੀ ਕਿਸੇ ਫਾਇਨਾਂਸ ਕੰਪਨੀ ਤੋਂ ਲੋਨ ਦੀ ਕਿਸ਼ਤ ਨਾ ਭਰਨ ਕਾਰਨ ਮਾਮਲਾ ਅਦਾਲਤ ’ਚ ਚੱਲ ਰਿਹਾ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਇਹ ਕਦਮ ਚੁੱਕਿਆ ਲੱਗਦਾ ਹੈ। ਮ੍ਰਿਤਕ ਤਿੰਨਾਂ ਭਰਾਵਾਂ ਤੋਂ ਛੋਟਾ ਸੀ।
ਫਿਲਹਾਲ ਪੁਲਸ ਨੇ ਲਾਸ਼ ਪੋਸਟਮਾਰਟਮ ਲਈ ਭੇਜ ਬਰਨਾਲਾ ਦਿੱਤੀ ਹੈ। ਥਾਣਾ ਮੁਖੀ ਸਰੀਫ ਖਾਂ ਅਨੁਸਾਰ ਜਿਸ ਤਰ੍ਹਾਂ ਵੀ ਪਰਿਵਾਰਕ ਮੈਂਬਰ ਬਿਆਨ ਦਰਜ ਕਰਵਾਉਣਗੇ, ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8