ਕਰਜ਼ੇ ਨੇ ਲਈ ਇਕ ਹੋਰ ਕਿਸਾਨ ਦੀ ਜਾਨ
Friday, Mar 09, 2018 - 04:32 PM (IST)

ਬਰੇਟਾ (ਬਾਂਸਲ) - ਕਰਜ਼ੇ ਤੋਂ ਦੁਖੀ ਬਰੇਟਾ ਦੇ ਇਕ ਕਿਸਾਨ ਵੱਲੋਂ ਜ਼ਹਿਰਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਐੱਸ. ਐੱਚ. ਓ. ਇੰਸਪੈਕਟਰ ਅਮਨਪਾਲ ਸਿੰਘ ਵਿਰਕ ਨੇ ਦੱਸਿਆ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਦੇ ਪੁੱਤਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਦੇ ਸਿਰ ਤੇ ਲਗਭਗ 4 ਲੱਖ ਰੁਪਏ ਦਾ ਬੈਂਕ, ਆੜ੍ਹਤੀਆਂ ਅਤੇ ਸੁਸਾਇਟੀ ਦਾ ਕਰਜ਼ਾ ਸੀ, ਜਿਸ ਦੇ ਚਲਦਿਆ ਉਹ ਪਰੇਸ਼ਾਨ ਰਹਿੰਦਾ ਸੀ। ਇਸੇ ਪਰਾਸ਼ਾਨੀ ਦੇ ਚਲਦਿਆ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।