ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

Friday, Mar 29, 2019 - 11:41 AM (IST)

ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਹੁਸ਼ਿਆਰਪੁਰ (ਵਰਿੰਦਰ ਪੰਡਿਤ)—ਹੁਸ਼ਿਆਰਪੁਰ ਦੇ ਦਸੂਹਾ ਅਧੀਨ ਪੈਂਦੇ ਪਿੰਡ ਉਸ਼ਮਨ ਸ਼ਹੀਦ 'ਚ 43 ਸਾਲਾ ਕਿਸਾਨ ਸਨਪ੍ਰੀਤ ਸਿੰਘ ਵਲੋਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 

ਜਾਣਕਾਰੀ ਮੁਤਾਬਕ ਸਨਪ੍ਰੀਤ ਦੀ ਚਾਰ ਏਕੜ 'ਚ ਖੇਤੀ ਸੀ ਅਤੇ ਉਸ 'ਤੇ ਛੇ ਲੱਖ ਦਾ ਕਰਜ਼ਾ ਸੀ, ਜਿਸ ਦੇ ਚਲਦੇ ਉਹ ਪਿਛਲੇ ਕੁਝ ਦਿਨਾਂ ਤੋਂ ਪਰੇਸ਼ਾਨ ਸੀ। ਇਸ ਵਾਰ ਉਸ ਦੀ ਫਸਲ ਵੀ ਖਰਾਬ ਹੋ ਗਈ ਸੀ। ਜਿਸ ਦੇ ਚਲਦੇ ਉਸ ਨੇ ਮੌਤ ਨੂੰ ਗਲੇ ਲਗਾ ਲਿਆ।


author

Shyna

Content Editor

Related News