ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ, ਲੋਕਲ ਬਾਡੀਜ਼ ਵਿਭਾਗ ਦਾ ਕੰਟਰੋਲ ਤੀਜੀ ਵਾਰ ਪਹੁੰਚਿਆ 'ਅੰਮ੍ਰਿਤਸਰ'

07/05/2022 2:59:02 PM

ਲੁਧਿਆਣਾ (ਹਿਤੇਸ਼) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਵਿਚ ਫੇਰਬਦਲ ਕਰਨ ਤੋਂ ਬਾਅਦ ਮੰਤਰੀਆਂ ਵਿਚ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ, ਜਿਸ ਤਹਿਤ ਕੁਝ ਪੁਰਾਣੇ ਮੰਤਰੀਆਂ ਦੇ ਵਿਭਾਗ ਬਦਲ ਦਿੱਤੇ ਗਏ ਹਨ ਅਤੇ ਮੁੱਖ ਮੰਤਰੀ ਨੇ ਨਵੇਂ ਮੰਤਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਹੈ। ਇਨ੍ਹਾਂ ਵਿਚ ਮੁੱਖ ਤੌਰ 'ਤੇ ਲੋਕਲ ਬਾਡੀਜ਼ ਵਿਭਾਗ ਸ਼ਾਮਲ ਹੈ, ਜਿਸ ਦੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੂੰ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਲੋਕਲ ਬਾਡੀਜ਼ ਵਿਭਾਗ ਦਾ ਕੰਟਰੋਲ ਤੀਜੀ ਵਾਰ ਅੰਮ੍ਰਿਤਸਰ ਪਹੁੰਚਿਆ ਹੈ ਕਿਉਂਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਵਿਧਾਇਕ ਅਨਿਲ ਜੋਸ਼ੀ ਅਤੇ ਨਵਜੋਤ ਸਿੱਧੂ ਵੀ ਲੋਕਲ ਬਾਡੀਜ਼ ਮੰਤਰੀ ਰਹਿ ਚੁੱਕੇ ਹਨ। ਇਹ ਦੋਵੇਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਤੋਂ ਹਾਰ ਚੁੱਕੇ ਹਨ।

ਇਹ ਵੀ ਪੜ੍ਹੋ- ਸੰਗਰੂਰ ’ਚ ਵਾਪਰੀ ਦੁਖਦ ਘਟਨਾ, ਪੁੱਤ ਨੂੰ ਕਰੰਟ ਲੱਗਦਾ ਦੇਖ ਬਚਾਉਣ ਗਿਆ ਐੱਸ. ਐੱਚ. ਓ. ਪਿਤਾ, ਦੋਵਾਂ ਦੀ ਮੌਤ

ਜਲੰਧਰ ਦੇ ਨਾਂ ਪਹਿਲਾ ਰਿਕਾਰਡ

ਤਿੰਨ ਵਾਰ ਲੋਕਲ ਬਾਡੀਜ਼ ਵਿਭਾਗ ਦੇ ਮੰਤਰੀ ਬਣਨ ਦਾ ਰਿਕਾਰਡ ਅੰਮ੍ਰਿਤਸਰ ਤੋਂ ਪਹਿਲਾਂ ਜਲੰਧਰ ਦੇ ਨਾਂ ਹੈ, ਜਿੱਥੋਂ ਚੌਧਰੀ ਜਗਜੀਤ ਸਿੰਘ, ਮਨੋਰੰਜਨ ਕਾਲੀਆ ਅਤੇ ਭਗਤ ਚੂਨੀ ਲਾਲ ਵਿਧਾਇਕ ਵਜੋਂ ਲੋਕਲ ਬਾਡੀਜ਼ ਵਿਭਾਗ ਦੇ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਬ੍ਰਹਮ ਮਹਿੰਦਰਾ, ਬਲਰਾਮ ਜੀ ਦਾਸ ਟੰਡਨ, ਤੀਕਸ਼ਣ ਸੂਦ ਵੀ ਲੋਕਲ ਬਾਡੀਜ਼ ਮੰਤਰੀ ਰਹਿ ਚੁੱਕੇ ਹਨ। 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News