ਪੰਜਾਬ 'ਚ ਹੋਈਆਂ 'ਸਥਾਨਕ ਚੋਣਾਂ' ਦੇ ਨਤੀਜੇ ਅੱਜ, ਵੋਟਾਂ ਦੀ ਗਿਣਤੀ ਸ਼ੁਰੂ
Wednesday, Feb 17, 2021 - 09:35 AM (IST)
ਚੰਡੀਗੜ੍ਹ : ਪੰਜਾਬ 'ਚ 14 ਫਰਵਰੀ ਨੂੰ ਹੋਈਆਂ ਸਥਾਨਕ ਚੋਣਾਂ ਦੇ ਨਤੀਜਿਆਂ ਦਾ ਐਲਾਨ ਅੱਜ ਕੀਤਾ ਜਾਵੇਗਾ। ਅੱਜ ਸਵੇਰੇ 9 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ, ਜੋ ਉਮੀਦਵਾਰਾਂ ਦੀ ਕਿਸਮਤ ਤੈਅ ਕਰੇਗੀ। ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਅਤੇ ਪੰਚਾਇਤਾਂ ਲਈ 9,222 ਉਮੀਦਵਾਰਾਂ ਨੇ ਚੋਣ ਲੜੀ ਸੀ, ਜਿਨ੍ਹਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਵੋਟਾਂ ਦੀ ਗਿਣਤੀ ਤੋਂ ਪਹਿਲਾਂ ਇਨ੍ਹਾਂ ਹਲਕਿਆਂ 'ਚ 'ਮਾਈਕਰੋ' ਆਬਜ਼ਰਵਰ ਲਾਉਣ ਦੇ ਹੁਕਮ
ਅੱਜ ਨਹੀਂ ਆਉਣਗੇ ਨਗਰ ਨਿਗਮ ਮੋਹਾਲੀ ਦੇ ਨਤੀਜੇ
ਦੱਸਣਯੋਗ ਹੈ ਕਿ ਸੂਬਾ ਚੋਣ ਕਮਿਸ਼ਨ ਵੱਲੋਂ ਮੰਗਲਵਾਰ ਨੂੰ ਜ਼ਿਲ੍ਹਾ ਮੋਹਾਲੀ ਦੇ 2 ਬੂਥਾਂ 'ਤੇ ਮੁੜ ਚੋਣ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ, ਜਿਸ ਕਾਰਨ ਮੋਹਾਲੀ ਨਗਰ ਨਿਗਮ 'ਚ ਪਈਆਂ ਵੋਟਾਂ ਦੇ ਨਤੀਜਿਆਂ ਦਾ ਅੱਜ ਐਲਾਨ ਨਹੀਂ ਕੀਤਾ ਜਾਵੇਗਾ।
ਸੂਬਾ ਚੋਣ ਕਮਿਸ਼ਨ ਦੇ ਹੁਕਮਾਂ ਮੁਤਾਬਕ ਮੋਹਾਲੀ ਦੇ ਵਾਰਡ ਨੰਬਰ-10 ਦੇ ਬੂਥ ਨੰਬਰ-32 ਅਤੇ 33 'ਚ ਅੱਜ ਦੁਬਾਰਾ ਵੋਟਾਂ ਪੈਣਗੀਆਂ। ਸੂਬਾ ਚੋਣ ਕਮਿਸ਼ਨ ਦੇ ਹੁਕਮਾਂ 'ਤੇ ਸਮੁੱਚੇ ਨਗਰ ਨਿਗਮ ਐਸ. ਏ. ਐਸ. ਨਗਰ ਲਈ ਪਈਆਂ ਵੋਟਾਂ ਦੀ ਗਿਣਤੀ ਦਾ ਕਾਰਜ 18 ਫਰਵਰੀ ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ