ਲਾਕਡਾਊਨ : ਪਿੰਡ ਸਲੇਮਪੁਰ ਵਿਖੇ ਕਾਰ ਸਵਾਰ ਨੌਜਵਾਨ ਨੇ ਕੀਤੇ ਦੋ ਹਵਾਈ ਫਾਇਰ
Thursday, Apr 09, 2020 - 10:04 AM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ) - ਬੀਤੀ ਰਾਤ ਸਾਢੇ ਨੌ ਵਜੇ ਦੇ ਕਰੀਬ ਪਿੰਡ ਸਲੇਮਪੁਰ ਵਿਖੇ ਇਕ ਨੌਜਵਾਨ ਕਾਰ ਸਵਾਰ ਵਲੋਂ ਪਿੰਡ ਦੇ ਚੌਕ ਵਿਚ ਆਪਣੇ ਪਿਸਤੌਲ ਨਾਲ ਦੋ ਹਵਾਈ ਫਾਇਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਸ਼ਿਕਾਇਤ ਟਾਂਡਾ ਪੁਲਸ ਨੂੰ ਠੀਕਰੀ ਪਹਿਰਾ ਦੇ ਰਹੇ ਨੌਜਵਾਨਾਂ ਵਲੋਂ ਕਰ ਦਿੱਤੀ ਗਈ ਹੈ। ਨੌਜਵਾਨਾ ਵਲੋਂ ਕਿਨ੍ਹਾਂ ਹਾਲਾਤਾਂ ਅਤੇ ਕਿਉ ਫਾਇਰ ਕੀਤੇ ਗਏ, ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲ ਸਕੀ। ਟਾਂਡਾ ਪੁਲਸ ਨੇ ਬੰਦੀ ਠੀਕਰੀ ਪਹਿਰਾ ਦੇ ਰਹੇ ਨੌਜਵਾਨ ਅਮਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਦੇ ਬਿਆਨ ’ਤੇ ਕਾਰ ਸਵਾਰ ਜਗਦੀਪ ਸਿੰਘ ਪੁੱਤਰ ਸਾਧੂ ਸਿੰਘ ਅਤੇ ਰਾਜਾ ਖਿਲਾਫ ਆਈ .ਪੀ. ਸੀ. ਦੀਆਂ ਵੱਖ-ਵੱਖ ਧਰਾਵਾਂ ਆਰਮਜ਼ ਐਕਟ ਅਤੇ ਡੀ. ਸੀ .ਹੁਸ਼ਿਆਰਪੁਰ ਦੇ ਹੁਕਮਾਂ ਦੀ ਉਲੰਘਣਾ ਕਰਨ ਸਬੰਧੀ ਮਾਮਲਾ ਦਰਜ ਕੀਤਾ ਹੈ।
ਪੜ੍ਹੋ ਇਹ ਵੀ ਖਬਰ - ਜਲੰਧਰ ’ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ
ਪੜ੍ਹੋ ਇਹ ਵੀ ਖਬਰ - ਕੋਵਿਡ-19 ਖਿਲਾਫ ਜੰਗ ’ਚ ਉਤਰੇ ਕਾਰਗਿਲ ਸ਼ਹੀਦ ਦੇ ਪਿਤਾ ਸਣੇ 65 ਸੇਵਾਮੁਕਤ ਪੁਲਸ ਮੁਲਾਜ਼ਮ
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਅਮਨਦੀਪ ਸਿੰਘ ਦੱਸਿਆ ਕਿ ਉਸ ਨੇ ਆਪਣੇ ਸਾਥੀਆਂ ਮਨਿੰਦਰ ਸਿੰਘ ਅਤੇ ਹਨੀ ਕੁਮਾਰ ਦੇ ਨਾਲ ਮਿਲ ਕੇ ਪਿੰਡ ਦੀ ਪੰਚਾਇਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰੀ ਹੁਕਮਾਂ ਮੁਤਾਬਕ ਪਿੰਡ ਵਿਚ ਠੀਕਰੀ ਪਹਿਰਾ ਲਾਇਆ ਹੋਇਆ ਸੀ। ਰਾਤ ਸਾਢੇ ਨੌ ਵਜੇ ਦੇ ਕਰੀਬ ਉਕਤ ਕਾਰ ਸਵਾਰ ਬੜੀ ਤੇਜ਼ੀ ਦੇ ਨਾਲ ਪਿੰਡ ਵਿਚ ਦਾਖਲ ਹੋਏ। ਉਨ੍ਹਾਂ ਨੂੰ ਕਰਾਸ ਕਰਦੇ ਹੋਏ ਥੋੜ੍ਹੀ ਦੂਰ ਜਾ ਕੇ ਉਨ੍ਹਾਂ ਦੋ ਹਵਾਈ ਫਾਇਰ ਕਰ ਦਿੱਤੇ, ਇਸ ਤੋਂ ਬਾਅਦ 10-15 ਮਿੰਟ ਬਾਅਦ ਜਦੋਂ ਉਕਤ ਕਾਰ ਸਵਾਰ ਮੁੜ ਪਿੰਡ ਵੱਲ ਵਾਪਸ ਆਇਆ ਤਾਂ ਉਨ੍ਹਾਂ ਉਸ ਨੂੰ ਰੋਕ ਕੇ ਉਸ ਬਾਰੇ ਟਾਂਡਾ ਪੁਲਸ ਨੂੰ ਸੂਚਿਤ ਕਰ ਦਿੱਤਾ। ਥਾਣੇਦਾਰ ਗੁਰਮੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਤਫਤੀਸ਼ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖਬਰ - ਲਾਕਡਾਊਨ : CBSE ਸਕੂਲਾਂ ’ਚ 6ਵੀਂ ਤੋਂ 11ਵੀਂ ਦੇ ਵਿਦਿਆਰਥੀ ਪੜ੍ਹਨਗੇ 3 ਨਵੇਂ ਸਕਿੱਲ ਕੋਰਸ