''ਪੰਜਾਬ ਨੇ ਤਾਲਾਬੰਦੀ ਦੌਰਾਨ ਲੋੜਵੰਦਾਂ ਲਈ ਕਣਕ ਤੇ ਚੌਲਾਂ ਦੇ 2831 ਰੈਕ ਹੋਰਨਾਂ ਸੂਬਿਆਂ ਨੂੰ ਭੇਜੇ''

Tuesday, Jul 28, 2020 - 08:11 AM (IST)

''ਪੰਜਾਬ ਨੇ ਤਾਲਾਬੰਦੀ ਦੌਰਾਨ ਲੋੜਵੰਦਾਂ ਲਈ ਕਣਕ ਤੇ ਚੌਲਾਂ ਦੇ 2831 ਰੈਕ ਹੋਰਨਾਂ ਸੂਬਿਆਂ ਨੂੰ ਭੇਜੇ''

ਚੰਡੀਗੜ੍ਹ,(ਸ਼ਰਮਾ)– ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ 27.09 ਲੱਖ ਮੀਟ੍ਰਿਕ ਟਨ ਕਣਕ ਅਤੇ 52.44 ਮੀਟ੍ਰਿਕ ਟਨ ਚੌਲਾਂ ਨਾਲ ਭਰੇ 2831 ਰੈਕ ਭੇਜੇ ਗਏ ਹਨ ਤਾਂ ਜੋ ਕੋਵਿਡ-19 ਕਾਰਨ ਦੇਸ਼ ਭਰ ਵਿਚ ਪੈਦਾ ਹੋਏ ਹਾਲਾਤ ਵਿਚ ਗਰੀਬਾਂ ਅਤੇ ਲੋੜਵੰਦਾਂ ਦਾ ਢਿੱਡ ਭਰਿਆ ਜਾ ਸਕੇ। ਜਦੋਂ ਦੇਸ਼ ਕੋਰੋਨਾ ਵਾਇਰਸ ਅਤੇ ਆਪਣੇ ਨਾਗਰਿਕਾਂ ਨੂੰ ਖਾਣਾ ਦੇਣ ਦੀਆਂ ਚੁਣੌਤੀਆਂ ਨਾਲ ਜੂਝ ਰਿਹਾ ਹੈ ਤਾਂ ਪੰਜਾਬ, ਦੇਸ਼ ਦਾ ਅੰਨਦਾਤਾ ਹੋਣ ਦੀ ਆਪਣੀ ਸਾਖ ਨੂੰ ਕਾਇਮ ਰੱਖਦਿਆਂ ਸਾਰੇ ਰਾਜਾਂ ਨੂੰ ਇਸ ਵਿਸ਼ਾਲ ਕਾਰਜ ਨੂੰ ਪੂਰਾ ਕਰਨ ਵਿਚ ਮਦਦ ਕਰ ਰਿਹਾ ਹੈ।

ਇਸ ਸੰਬੰਧੀ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਜਦੋਂ ਤੋਂ ਦੇਸ਼ ਵਿਚ ਤਾਲਾਬੰਦੀ ਕੀਤਾ ਗਿਆ ਹੈ। ਉਸ ਸਮੇਂ ਤੋਂ ਹੁਣ ਤੱਕ ਪੰਜਾਬ ਵਲੋਂ ਅਨਾਜ ਦੇ 2831 ਰੈਕ ਹੋਰਨਾਂ ਰਾਜਾਂ ਨੂੰ ਭੇਜੇ ਗਏ ਹਨ ਅਤੇ ਇਸ ਤਰ੍ਹਾਂ 24 ਮਾਰਚ ਤੋਂ ਲੈ ਕੇ ਹੁਣ ਤੱਕ ਤਕਰੀਬਨ 84.03 ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲ 2831 ਵਿਸ਼ੇਸ਼ ਰੇਲਗੱਡੀਆਂ ਰਾਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਭੇਜੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ 4.08 ਲੱਖ ਮੀਟ੍ਰਿਕ ਟਨ ਅਨਾਜ ਸੜਕ ਮਾਰਗ ਰਾਹੀਂ ਦੂਜੇ ਰਾਜਾਂ ਵਿਚ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਦੇ ਦੂਸਰੇ ਸੂਬਿਆਂ ਨੂੰ ਸਮਾਜ ਦੇ ਪਛੜੇ ਵਰਗਾਂ ਦਰਮਿਆਨ ਅਨਾਜ ਦੀ ਵੰਡ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।


author

Deepak Kumar

Content Editor

Related News