ਲਾਕ ਡਾਊਨ ਦਰਮਿਆਨ ਵੱਡੀ ਵਾਰਦਾਤ, ਚੱਲੀਆਂ ਗੋਲੀਆਂ

Saturday, May 09, 2020 - 01:21 PM (IST)

ਲਾਕ ਡਾਊਨ ਦਰਮਿਆਨ ਵੱਡੀ ਵਾਰਦਾਤ, ਚੱਲੀਆਂ ਗੋਲੀਆਂ

ਗੁਰੂਹਰਸਹਾਏ (ਆਵਲਾ) : ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਜੁਆਏ ਸਿੰਘ ਵਾਲਾ ਵਿਖੇ ਬੀਤੀ ਦੇਰ ਰਾਤ ਦੋ ਧਿਰਾਂ ਵਿਚ ਪੈਸਿਆਂ ਦੀ ਲੈਣ-ਦੇਣ ਨੂੰ ਲੈ ਕੇ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੰਜਾਬ ਅੰਦਰ ਕਰਫ਼ਿਊ ਲੱਗੇ ਹੋਣ ਦੇ ਬਾਵਜੂਦ ਵੀ ਲੋਕਾ ਵਲੋਂ ਸ਼ਰੇਆਮ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਜਵਾਏ ਸਿੰਘ ਵਾਲਾ ਵਿਖੇ ਪੈਸੇ ਦੇ ਲੈਣ-ਦੇਣ ਦੇ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚ ਲੜਾਈ ਝਗੜਾ ਹੋ ਗਿਆ ਜਿਸ ਤੋਂ ਬਾਅਦ ਇਕ ਧਿਰ ਵੱਲੋਂ 40-45 ਦੇ ਕਰੀਬ ਵਿਅਕਤੀਆਂ ਨੂੰ ਨਾਲ ਲੈ ਕੇ ਦੂਜੀ ਧਿਰ ਦੇ ਉੱਪਰ ਹਮਲਾ ਕਰ ਦਿੱਤਾ। 

ਇਸ ਦੌਰਾਨ ਕਈ ਹਵਾਈ ਫਾਇਰ ਵੀ ਕੀਤੀ ਗਏ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ, ਜਿਸ ਧਿਰ 'ਤੇ ਹਮਲਾ ਹੋਇਆ ਉਨ੍ਹਾਂ ਆਪਣੀ ਜਾਨ ਬਚਾਉਣ ਉਪਰੰਤ ਤੁਰੰਤ ਥਾਣਾ ਗੁਰੂਹਰਸਹਾਏ ਨੂੰ ਸੂਚਿਤ ਕੀਤਾ ਜਿਸ ਤੋਂ ਬਾਅਦ ਮੌਕੇ 'ਤੇ ਪੁਲਸ ਵੱਲੋਂ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ।


author

Gurminder Singh

Content Editor

Related News