ਪੰਜਾਬ ’ਚ ਮੁਕੰਮਲ ਲਾਕਡਾਊਨ ਲੱਗਣਾ ਲਗਭਗ ਤੈਅ, ਸਿਹਤ ਮੰਤਰੀ ਨੇ ਦਿੱਤਾ ਵੱਡਾ ਬਿਆਨ
Monday, May 03, 2021 - 01:52 PM (IST)
ਚੰਡੀਗੜ੍ਹ : ਦੇਸ਼ ਭਰ ਵਿਚ ਭਿਆਨਕ ਰੂਪ ਅਖ਼ਤਿਆਰ ਕਰ ਚੁੱਕੀ ਕੋਰੋਨਾ ਮਹਾਮਾਰੀ ਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਸਰਕਾਰ ਵੀ ਸੂਬੇ ਵਿਚ ਮੁਕੰਮਲ ਲਾਕਡਾਊਨ ਲਗਾਉਣ ਦੀ ਤਿਆਰੀ ਕਰ ਰਹੀ ਹੈ। ਇਸ ਸੰਬੰਧੀ ਪੰਜਾਬ ਦੇ ਸਿਹਤ ਮੰਤਰੀ ਨੇ ਆਖਿਆ ਹੈ ਕਿ ਪੰਜਾਬ ਵਿਚ ਲਾਕਡਾਊਨ ਲਗਾਉਣਾ ਹੀ ਇਕੋ-ਇਕ ਬਦਲ ਹੈ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸੋਮਵਾਰ ਤਿੰਨ ਵਜੇ ਸਮੀਖਿਆ ਬੈਠਕ ਹੈ ਅਤੇ ਇਸ ਬੈਠਕ ਵਿਚ ਉਹ ਮੁੱਖ ਮੰਤਰੀ ਨੂੰ ਪੰਜਾਬ ਵਿਚ ਲਗਭਗ 8 ਤੋਂ 10 ਦਿਨਾਂ ਲਈ ਮੁਕੰਮਲ ਲਾਕਡਾਊਨ ਲਗਾਉਣ ਦੀ ਸਿਫਾਰਸ਼ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ’ਚ ਹੁਣ ਅਮਰਿੰਦਰ ਹੀ ਹੋਣਗੇ ‘ਕੈਪਟਨ’, ਸਿੱਧੂ ’ਤੇ ਗਾਜ ਡਿੱਗਣੀ ਤੈਅ !
ਸਿਹਤ ਮੰਤਰੀ ਨੇ ਕਿਹਾ ਕਿ ਕੋਵਿਡ ਦਾ ਪ੍ਰਭਾਵ ਲਗਾਤਾਰ ਵੱਧਦਾ ਜਾ ਰਿਹਾ ਹੈ, ਹਾਲਾਤ ਵੱਸੋਂ ਬਾਹਰ ਹੋ ਰਹੇ ਹਨ। ਪੰਜਾਬ ਸਰਕਾਰ ਵਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜੇਕਰ ਸਰਕਾਰ ਜ਼ਿਆਦਾ ਸਖ਼ਤੀ ਕਰਦੀ ਹੈ ਤਾਂ ਇਸ ਦਾ ਪ੍ਰਭਾਵ ਲੋਕਾਂ ’ਤੇ ਪੈਣਾ ਸੰਭਵ ਹੈ, ਲਿਹਾਜ਼ਾ ਸਰਕਾਰ ਸੋਚ ਸਮਝ ਕੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਸਮਝਾ ਕੇ ਉਨ੍ਹਾਂ ਦਾ ਸਹਿਯੋਗ ਮੰਗ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਦੀ ਨਿੱਜੀ ਰਾਏ ਹੈ ਕਿ ਜੇਕਰ ਸੂਬੇ ਵਿਚ ਕੋਰੋਨਾ ਦੀ ਚੇਨ ਤੋੜਨੀ ਹੈ ਤਾਂ ਪੰਜਾਬ ਵਿਚ ਲਗਭਗ 10 ਦਿਨਾਂ ਦੀ ਤਾਲਾਬੰਦੀ ਕਰਨੀ ਹੀ ਪਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, ਨਵੀਂ ਪਾਬੰਦੀਆਂ ਦੇ ਨਾਲ ਜਾਰੀ ਕੀਤਾ ਇਹ ਫਰਮਾਨ
ਸਿਹਤ ਮੰਤਰੀ ਨੇ ਕਿਹਾ ਕਿ ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਦੇ ਹਾਲਾਤ ਜ਼ਿਆਦਾ ਖਰਾਬ ਹੋ ਰਹੇ ਹਨ ਕਿਉਂਕਿ ਪਿੰਡਾਂ ਦੇ ਲੋਕ ਵੈਕਸੀਨ ਲਗਵਾਉਣ ਤੋਂ ਕਤਰਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਹੀ ਆਖ ਚੁੱਕੀ ਹੈ ਕਿ ਕੋਰੋਨਾ ਖ਼ਤਰਨਾਕ ਹਾਲਾਤ ਵਿਚ ਹੈ ਅਤੇ ਲੋਕ ਇਸ ਨੂੰ ਹਲਕੇ ਵਿਚ ਨਾ ਲੈਣ। ਹੁਣ ਸਰਕਾਰ ਨੇ ਮਹਿਜ਼ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਛੋਟ ਦਿੱਤੀ ਹੈ ਪਰ ਸੰਭਵ ਹੈ ਕਿ ਸਰਕਾਰ ਮੁਕੰਮਲ ਲਾਕਡਾਊਨ ਵਰਗਾ ਸਖ਼ਤ ਫ਼ੈਸਲਾ ਲੈ ਸਕਦੀ ਹੈ।
ਇਹ ਵੀ ਪੜ੍ਹੋ : ਸਟੱਡੀ ਵੀਜ਼ਾ ’ਤੇ ਕੈਨੇਡਾ ਗਏ ਪਿੰਡ ਚੀਮਾ ਦੇ ਨੌਜਵਾਨ ਇਕਲੌਤੇ ਪੁੱਤ ਦੀ ਅਚਾਨਕ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?