ਲਾਕ ਡਾਊਨ ਦੌਰਾਨ ਅੰਮ੍ਰਿਤਸਰ ''ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਜਾਣੋ ਕੀ ਹੈ ਪੂਰਾ ਮਾਮਲਾ

Friday, May 22, 2020 - 06:27 PM (IST)

ਅੰਮ੍ਰਿਤਸਰ (ਸੰਜੀਵ) : ਅੰਮ੍ਰਿਤਸਰ ਵਿਚ ਵੀਰਵਾਰ ਦੇਰ ਰਾਤ ਦੋ ਧਿਰਾਂ ਵਿਚਾਲੇ ਜ਼ਬਰਦਸਤ ਝਗੜਾ ਹੋ ਗਿਆ। ਇਸ ਦੌਰਾਨ ਦੋਵਾਂ ਧਿਰਾਂ ਵਲੋਂ ਅੰਨ੍ਹੇਵਾਹ ਗੋਲ਼ੀਆਂ ਵੀ ਚਲਾਈਆਂ ਗਈਆਂ। ਫਿਲਹਾਲ ਇਸ ਭੇੜ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਝਗੜਾ ਪੈਸਿਆਂ ਦੇ ਲੈਣ-ਦੇਣ ਕਾਰਨ ਹੋਇਆ ਸੀ। ਸੂਤਰਾਂ ਮੁਤਾਬਕ ਘਟਨਾ ਸੁਲਤਾਨਵਿੰਡ ਰੋਡ ਦੀ ਹੈ, ਜਿੱਥੇ ਬੀਤੀ ਰਾਤ ਕੁਝ ਨੌਜਵਾਨਾਂ ਨੇ ਇਕ ਦੂਜੇ 'ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ। 
ਇਹ ਵੀ ਪੜ੍ਹੋ : ਸ਼ਿਵ ਸੈਨਾ ਪੰਜਾਬ ਦੀ ਅਧਿਕਾਰਤ ਵੈਬਸਾਈਟ ਹੈਕ, ਪਾਕਿ ਨੇ ਭਾਰਤ ਦੀ ਸੈਨਾ ਨਾਲ ਨਜਿੱਠਣ ਦੀ ਦਿੱਤੀ ਧਮਕੀ 

ਘਟਨਾ ਤੋਂ ਬਾਅਦ ਥਾਣਾ ਬੀ-ਡਵੀਜ਼ਨ ਦੇ ਇੰਸਪੈਕਟਰ ਗੁਰਵਿੰਦਰ ਸਿੰਘ ਮੌਕੇ 'ਤੇ ਪਹੁੰਚ ਗਏ। ਇੰਸਪੈਕਟਰ ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਲਾਕ ਡਾਊਨ ਤੋਂ ਪਹਿਲਾਂ ਮੁਲਜ਼ਮਾਂ ਨੇ ਪਾਰਟੀ ਕੀਤੀ ਸੀ ਜਿਸ 'ਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇਨ੍ਹਾਂ ਦੀ ਆਪਸ ਵਿਚ ਤੂੰ-ਤੂੰ-ਮੈਂ-ਮੈਂ ਹੋ ਗਈ। ਫਿਲਹਾਲ ਪੁਲਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਵਿਚ ਦਰਜਨ ਤੋਂ ਵੱਧ ਨੌਜਵਾਨ ਸ਼ਾਮਲ ਸਨ।

ਇਹ ਵੀ ਪੜ੍ਹੋ : ਕੋਰੋਨਾ ਦੀ ਆਫ਼ਤ ਅਜੇ ਠੱਲ੍ਹੀ ਨਹੀਂ, ਪੰਜਾਬ ਦੇ ਸਰਹੱਦੀ ਇਲਾਕਿਆਂ 'ਤੇ ਮੰਡਰਾਇਆ ਇਕ ਹੋਰ ਖਤਰਾ


Gurminder Singh

Content Editor

Related News