ਕੋਰੋਨਾ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਵਧਾਇਆ ਗਿਆ ''ਲਾਕਡਾਊਨ''
Monday, May 31, 2021 - 03:45 PM (IST)
ਚੰਡੀਗੜ੍ਹ (ਕੁਲਦੀਪ) : ਸਿਟੀ ਬਿਊਟੀਫੁੱਲ ਚੰਡੀਗੜ੍ਹ 'ਚ ਕੋਰੋਨਾ ਦੇ ਕੇਸਾਂ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਸ਼ਹਿਰ 'ਚ ਲੱਗੇ ਲਾਕਡਾਊਨ ਨੂੰ ਇਕ ਹਫ਼ਤੇ ਲਈ ਹੋਰ ਵਧਾ ਦਿੱਤਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਮਰਾਲਾ ਦੇ ਸਾਬਕਾ ਅਕਾਲੀ ਵਿਧਾਇਕ ਖੀਰਨੀਆਂ ਨੇ ਫੜ੍ਹਿਆ 'ਆਪ' ਦਾ ਝਾੜੂ
ਇਸ ਤੋਂ ਇਲਾਵਾ ਦੁਕਾਨਾਂ ਖੋਲ੍ਹਣ ਦੇ ਸਮੇਂ 'ਚ ਵੀ ਬਦਲਾਅ ਕੀਤਾ ਗਿਆ ਹੈ। ਹੁਣ ਦੁਕਾਨਾਂ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਖੋਲ੍ਹੀਆਂ ਜਾ ਸਕਣਗੀਆਂ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹੇਅਰ ਕੱਟ ਸੈਲੂਨਾਂ ਨੂੰ ਖੋਲ੍ਹਣ ਦੀ ਮਨਜ਼ੂਰੀ ਵੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮਾਲ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ