ਚੰਡੀਗੜ੍ਹ-ਮੋਹਾਲੀ ''ਚ ਦਿਖਿਆ Lockdown ਦਾ ਪੂਰਨ ਅਸਰ, ਦੇਖੋ ਹਾਲਾਤ ਬਿਆਨ ਕਰਦੀਆਂ ਤਸਵੀਰਾਂ

04/21/2021 2:22:37 PM

ਚੰਡੀਗੜ੍ਹ (ਜੱਸੋਵਾਲ) : ਚੰਡੀਗੜ੍ਹ ਅਤੇ ਮੋਹਾਲੀ 'ਚ ਬੁੱਧਵਾਰ ਨੂੰ ਰਾਮਨੌਮੀ ਦੇ ਤਿਉਹਾਰ ਨੂੰ ਲੈ ਕੇ ਲਾਏ ਗਏ ਲਾਕਡਾਊਨ ਦਾ ਪੂਰਨ ਅਸਰ ਦਿਖਾਈ ਦਿੱਤਾ। ਇਸ ਦੌਰਾਨ ਸੜਕਾਂ ਸੁੰਨੀਆਂ ਰਹੀਆਂ ਅਤੇ ਮਾਰਕਿਟਾਂ 'ਚ ਦੁਕਾਨਾਂ ਵੀ ਪੂਰੀ ਤਰ੍ਹਾਂ ਬੰਦ ਰਹੀਆਂ।

PunjabKesari

ਸੜਕਾਂ 'ਤੇ ਕੁੱਝ ਟ੍ਰੈਫਿਕ ਜ਼ਰੂਰ ਦੇਖਿਆ ਗਿਆ ਪਰ ਜਦੋਂ ਇਸ ਬਾਰੇ ਪੁਲਸ ਨਾਲ ਗੱਲਬਾਤ ਕੀਤੀ ਗਈ ਤਾਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਉਹ ਲੋਕ ਹਨ, ਜੋ ਕਿਸੇ ਨਾ ਕਿਸੇ ਜ਼ਰੂਰੀ ਕੰਮ ਕਰਕੇ ਸੜਕਾਂ 'ਤੇ ਨਿਕਲੇ ਹਨ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : 'ਚੰਡੀਗੜ੍ਹ-ਮੋਹਾਲੀ' 'ਚ ਅੱਜ ਮੁਕੰਮਲ 'ਲਾਕਡਾਊਨ', ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

PunjabKesari

ਹਾਲਾਂਕਿ ਬਿਨਾਂ ਕੰਮ ਤੋਂ ਘਰੋਂ ਬਾਹਰ ਨਿਕਲੇ ਲੋਕਾਂ ਨਾਲ ਪੁਲਸ ਪ੍ਰਸ਼ਾਸਨ ਸਖ਼ਤੀ ਨਾਲ ਪੇਸ਼ ਆਇਆ ਅਤੇ ਲੋਕਾਂ ਦੇ ਚਲਾਨ ਵੀ ਕੱਟੇ ਗਏ। ਇਸ ਦੌਰਾਨ ਕਰਿਆਨਾ, ਕੈਮਿਸਟ ਦੀਆਂ ਦੁਕਾਨਾਂ, ਏ. ਟੀ. ਐੱਮ, ਦੁੱਧ, ਸਬਜ਼ੀ-ਫਲ, ਮੀਟ, ਪਸ਼ੂਆਂ ਦਾ ਚਾਰਾ ਅਤੇ ਦਵਾਈਆਂ, ਫਾਰਮਾਸਿਊਟੀਕਲ ਅਤੇ ਸਮੱਗਰੀਆਂ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਪਰ ਸਿਰਫ ਹੋਮ ਡਲਿਵਰੀ ਹੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਨਾਗਰਿਕ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਸਥਾਪਿਤ ਹੋਵੇਗਾ 'ਕਾਲ ਸੈਂਟਰ'

PunjabKesari

ਇਸ ਦੇ ਨਾਲ ਹੀ ਪੰਜਾਬ, ਹਰਿਆਣਾ ਅਤੇ ਹੋਰ ਸੂਬਿਆਂ 'ਚ ਆਉਣ-ਜਾਣ ਦੀ ਇਜਾਜ਼ਤ ਹੈ।  ਗਰਭਵਤੀ ਬੀਬੀਆਂ ਅਤੇ ਹੋਰ ਮਰੀਜ਼ਾਂ ਨੂੰ ਹਸਪਤਾਲ ਆਉਣ-ਜਾਣ ਦੀ ਇਜਾਜ਼ਤ। ਏਅਰਪੋਰਟ, ਰੇਲਵੇ ਸਟੇਸ਼ਨ, ਬੱਸ ਸਟੈਂਡ ਤੋਂ ਕਿਸੇ ਨੂੰ ਲਿਆਉਣ ਅਤੇ ਲਿਜਾਣ ਲਈ ਵੀ ਕਿਸੇ ਤਰ੍ਹਾਂ ਦੇ ਪਾਸ ਦੀ ਲੋੜ ਨਹੀਂ ਹੈ।

PunjabKesari

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News