'ਮੋਹਾਲੀ' ਦੇ ਇਨ੍ਹਾਂ ਇਲਾਕਿਆਂ 'ਚ ਵਧਾਈ ਗਈ 'ਤਾਲਾਬੰਦੀ', ਜ਼ਰੂਰੀ ਸੇਵਾਵਾਂ ਨੂੰ ਹੋਵੇਗੀ ਛੋਟ

10/03/2020 3:39:12 PM

ਮੋਹਾਲੀ (ਨਿਆਮੀਆਂ) : ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਦੇ ਹੁਕਮਾਂ ਮੁਤਾਬਕ ਜ਼ਿਲ੍ਹੇ ਦੀਆਂ ਕੰਟੇਨਮੈਂਟ ਜ਼ੋਨਾਂ 'ਚ ਤਾਲਾਬੰਦੀ ਨੂੰ ਵਧਾ ਦਿੱਤਾ ਗਿਆ ਹੈ, ਜਿਹੜੀ ਕਿ ਇਕ ਮਹੀਨੇ ਮਤਲਬ ਕਿ 31 ਅਕਤੂਬਰ ਤੱਕ ਲਾਗੂ ਰਹੇਗੀ। ਇਨ੍ਹਾਂ ਜ਼ੋਨਾਂ 'ਚ ਸਿਰਫ ਜ਼ਰੂਰੀ ਕੰਮਾਂ ਦੀ ਮਨਜ਼ੂਰੀ ਹੋਵੇਗੀ ਅਤੇ ਨਾਲ ਹੀ ਸਖ਼ਤ ਰੋਕਥਾਮ ਉਪਾਅ ਲਾਗੂ ਕੀਤੇ ਜਾਣਗੇ।

ਇਹ ਵੀ ਪੜ੍ਹੋ : 'ਕੋਰੋਨਾ' ਘੱਟਦੇ ਹੀ ਲੁਧਿਆਣਾ ਜ਼ਿਲ੍ਹੇ 'ਚ ਆਈ ਨਵੀਂ ਮੁਸੀਬਤ, ਹੁਣ ਤੱਕ 13 ਲੋਕਾਂ ਦੀ ਮੌਤ

ਡਾਕਟਰੀ ਅਮਰਜੈਂਸੀ ਨੂੰ ਛੱਡ ਕੇ ਅਤਿ ਜ਼ਰੂਰੀ ਚੀਜ਼ਾਂ ਅਤੇ ਸੇਵਾਵਾਂ ਦੀ ਸਪਲਾਈ ਤੋਂ ਬਿਨਾਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਨ੍ਹਾਂ ਜ਼ੋਨਾਂ ਦੇ ਅੰਦਰ ਜਾਂ ਬਾਹਰ ਲੋਕਾਂ ਦੀ ਆਵਾਜਾਈ ਨਾ ਹੋਵੇ। ਕਰਫਿਊ ਸਬੰਧੀ ਇਹ ਹੁਕਮ ਦਿੱਤਾ ਗਿਆ ਹੈ ਕਿ ਜ਼ਿਲ੍ਹੇ ਕੋਈ ਹਫ਼ਤਾਵਾਰੀ ਅਤੇ ਰਾਤ ਦਾ ਕਰਫਿਊ ਨਹੀਂ ਹੋਵੇਗਾ ਅਤੇ ਕੰਟੇਨਮੈਂਟ ਜ਼ੋਨ ਦੇ ਬਾਹਰ ਦੁਕਾਨਾਂ, ਰੈਸਟੋਰੈਂਟ, ਹੋਟਲ, ਸ਼ਰਾਬ ਦੇ ਠੇਕੇ ਆਦਿ ਦੇ ਖੋਲ੍ਹਣ ਅਤੇ ਬੰਦ ਕਰਨ ਵਾਲੇ ਦਿਨ ਜਾਂ ਸਮੇਂ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ।

ਇਹ ਵੀ ਪੜ੍ਹੋ : ਚੂੜੇ ਵਾਲੀ ਨੂੰਹ ਦੀ ਸੱਸ ਨਾਲ ਖੂਬ ਖੜਕੀ, ਵੀਡੀਓ 'ਚ ਦੇਖੋ ਕਿਵੇਂ ਸੜਕ 'ਤੇ ਪੁੱਜੀ ਘਰ ਦੀ ਕਹਾਣੀ

ਸਮਾਜਿਕ, ਅਕਾਦਮਿਕ, ਖੇਡਾਂ, ਮਨੋਰੰਜਨ, ਸੱਭਿਆਚਾਰਕ, ਧਾਰਮਿਕ, ਰਾਜਨੀਤਿਕ ਕਾਰਜਾਂ ਅਤੇ ਹੋਰ ਇਕੱਠਾਂ 'ਚ ਸਿਰਫ ਸਰਕਾਰ ਵੱਲੋਂ ਜਾਰੀ ਕੀਤੇ ਗਏ ਐੱਸ. ਓ. ਪੀ. ਦੇ ਅਨੁਸਾਰ ਕੰਟੇਨਮੈਂਟ ਜ਼ੋਨ ਤੋਂ ਬਾਹਰ 100 ਵਿਅਕਤੀਆਂ ਦੇ ਇਕੱਠੇ ਹੋਣ ਦੀ ਮਨਜ਼ੂਰੀ ਹੈ। ਵਿਆਹ ਅਤੇ ਸਸਕਾਰ ਨਾਲ ਸਬੰਧਿਤ ਸਮਾਗਮਾਂ 'ਚ 100 ਵਿਅਕਤੀਆਂ ਤੱਕ ਹਿੱਸਾ ਲੈ ਸਕਣਗੇ।

ਇਹ ਵੀ ਪੜ੍ਹੋ : ਭਰਾ ਨੇ ਹੀ ਭਰਾ ਨੂੰ ਦਿੱਤੀ ਬੇਰਹਿਮ ਮੌਤ, ਪੁਲਸ ਦੀ ਸਖ਼ਤੀ ਮਗਰੋਂ ਬਿਆਨ ਕੀਤਾ ਖੌਫ਼ਨਾਕ ਸੱਚ

ਇਸ ਤੋਂ ਇਲਾਵਾ ਬੱਸਾਂ ਸਮੇਤ ਹਰ ਕਿਸਮ ਦੇ ਵਾਹਨ ਦੀ ਯਾਤਰੀ ਸਮਰੱਥਾ 'ਤੇ ਪਾਬੰਦੀ ਨਹੀਂ ਹੈ, ਪਰ ਸ਼ਰਤ ਇਹ ਹੈ ਕਿ ਯਾਤਰਾ ਦੌਰਾਨ ਖਿੜਕੀਆਂ ਖੁੱਲ੍ਹੀਆਂ ਰੱਖੀਆਂ ਜਾਣ ਅਤੇ ਸਾਰੇ ਮੁਸਾਫ਼ਰਾਂ ਨੇ ਮਾਸਕ ਪਹਿਨਿਆ ਹੋਵੇ। ਜਨਤਕ ਥਾਵਾਂ ਅਤੇ ਕੰਮਕਾਜੀ ਥਾਵਾਂ ਅਤੇ ਆਵਾਜਾਈ ਦੌਰਾਨ ਮਾਸਕ ਪਹਿਨਣਾ ਲਾਜ਼ਮੀ ਹੈ।

 


Babita

Content Editor

Related News