ਪੰਜਾਬ 'ਚ 'ਲਾਕਡਾਊਨ', 9 ਘੰਟੇ ਰਹੇਗਾ ਸਭ ਕੁਝ ਬੰਦ
Sunday, Dec 29, 2024 - 07:22 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਇਕ ਵਾਰ ਫਿਰ ਤੋਂ ਲਾਕਡਾਊਨ ਵਰਗੇ ਹਾਲਾਤ ਪੈਦਾ ਹੋਣ ਜਾ ਰਹੇ ਹਨ। ਲਾਕਡਾਊਨ ਜਿਸ ਦਾ ਮਤਲਬ ਸਭ ਕੁਝ ਬੰਦ ਹੁੰਦਾ ਹੈ, ਸੋਮਵਾਰ ਨੂੰ ਪੰਜਾਬ ਵਿਚ ਅਜਿਹਾ ਹੀ ਕੁਝ ਹੋਵੇਗਾ, ਜਾਂ ਫਿਰ ਸਿੱਧੇ ਸ਼ਬਦਾਂ ਵਿਚ ਕਹਿ ਲਈਏ ਤਾਂ ਕਿਸਾਨ ਭਲਕੇ ਪੰਜਾਬ ਬੰਦ ਕਰਵਾਉਣ ਜਾ ਰਹੇ ਹਨ। ਇਸ ਦੌਰਾਨ ਕਿਸਾਨਾਂ ਵੱਲੋਂ ਸਾਰੇ ਸਕੂਲ, ਕਾਲਜ, ਦਫ਼ਤਰ ਅਤੇ ਹਰ ਤਰ੍ਹਾਂ ਦੇ ਅਦਾਰੇ ਇਥੋਂ ਤੱਕ ਕਿ ਸੜਕੀ ਅਤੇ ਰੇਲ ਆਵਾਜਾਈ ਵੀ ਠੱਪ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਜਲੰਧਰ 'ਚ ਵੱਡਾ ਹਾਦਸਾ, ਕਣਕ ਦੀਆਂ ਬੋਰੀਆਂ ਨਾਲ ਭਰਿਆ ਟਰੱਕ ਪਲਟਿਆ
ਇਹ ਐਲਾਨ ਬੀਤੇ ਦਿਨੀਂ ਖਨੌਰੀ ਬਾਰਡਰ ਬੈਠੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਕੀਤਾ ਗਿਆ ਸੀ। ਪੰਧੇਰ ਨੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਸੀ ਕਿ 30 ਦਸੰਬਰ ਨੂੰ ਪੰਜਾਬ ਦੇ ਸਾਰੇ ਦਫ਼ਤਰ ਬੰਦ ਕਰਵਾਏ ਜਾਣਗੇ। ਇਸ ਸੰਬੰਧੀ ਸਾਰੇ ਦਫ਼ਤਰਾਂ ਨੂੰ ਕਿਸਾਨ ਅਗਾਊਂ ਸੂਚਨਾ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਅਸੀਂ ਮੁਲਜ਼ਮ ਜਥੇਬੰਦੀਆਂ ਨਾਲ ਗੱਲਬਾਤ ਕਰ ਰਹੇ ਹਾਂ। ਜਥੇਬੰਦੀਆਂ ਨੂੰ ਬੰਦ ਦੇ ਸੱਦੇ ਨੂੰ ਸਮਰਥਣ ਦੇਣ ਲਈ ਅਪੀਲ ਕੀਤੀ ਗਈ। ਜ਼ਿਆਦਾਤਰ ਜਥੇਬੰਦੀਆਂ ਤਾਂ ਪਹਿਲਾਂ ਹੀ ਕਿਸਾਨਾਂ ਨੂੰ ਸਮਰਥਨ ਦੇ ਚੁੱਕੀਆਂ ਹਨ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਭੁੱਖ ਹੜਤਾਲ 'ਤੇ ਬੈਠੇ ਜਗਜੀਤ ਸਿੰਘ ਡਲੇਵਾਲ ਦੀ ਗੱਲ ਕਰਦਿਆਂ ਆਖਿਆ ਕਿ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ ਪਰ ਸਮੇਂ ਦੀਆਂ ਸਰਕਾਰਾਂ ਕੋਈ ਧਿਆਨ ਨਹੀਂ ਦੇ ਰਹੀਆਂ। ਕਿਸਾਨ ਆਗੂਆਂ ਨੇ ਦੱਸਿਆ ਕਿ 30 ਦਸੰਬਰ ਨੂੰ ਸਿਰਫ ਦੁਕਾਨਾਂ, ਦਫ਼ਤਰ, ਸਕੂਲ-ਕਾਲਜ ਹੀ ਨਹੀਂ ਬੰਦ ਰਹਿਣਗੇ ਸਗੋਂ ਇਸ ਤੋਂ ਇਲਾਵਾ ਸੜਕੀ ਆਵਾਜਾਈ ਵੀ ਠੱਪ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੰਦ ਦੇ ਸਮਰਥਣ ਵਿੱਚ ਪਿੰਡਾਂ ਅੰਦਰ ਅਨਾਊਂਸਮੈਂਟ ਕਰਵਾ ਦਿੱਤੀ ਜਾਵੇ। ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤਕ ਪੂਰਾ ਪੰਜਾਬ ਮੁਕੰਮਲ ਬੰਦ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ- ਕਪੂਰਥਲਾ ਨਾਲ ਸੀ ਡਾ. ਮਨਮੋਹਨ ਸਿੰਘ ਦਾ ਪੁਰਾਣਾ ਨਾਤਾ, ਭੈਣ ਅਮਰਜੀਤ ਕੌਰ ਨੇ ਦੱਸੀਆਂ ਦਿਲਚਸਪ ਗੱਲਾਂ
ਕੀ ਹੋਵੇਗਾ ਬੰਦ ਅਤੇ ਕੀ ਹੋਵੇਗਾ ਖੁੱਲ੍ਹਾ
ਪਹਿਲਾਂ ਕਿਸਾਨਾਂ ਨੇ ਪੰਜਾਬ ਭਰ ਵਿਚ ਰੇਲਾਂ ਰੋਕੀਆਂ ਸਨ, ਹੁਣ 30 ਦਸੰਬਰ ਨੂੰ ਮੁਕੰਮਲ ਬੰਦ ਦੀ ਅਪੀਲ ਕੀਤੀ ਗਈ ਹੈ, ਜਿਸ ਦੇ ਚੱਲਦੇ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤਕ ਪੰਜਾਬ ਬੰਦ ਰਹੇਗਾ। ਅਜੇ ਇਹ ਪੂਰੀ ਪੁਸ਼ਟੀ ਨਹੀਂ ਹੈ ਕਿ ਸ਼ਾਮ 4 ਵਜੇ ਤੋਂ ਬਾਅਦ ਦੁਕਾਨਾਂ ਖੁੱਲ੍ਹਣਗੀਆਂ ਜਾਂ ਨਹੀਂ। ਇਹ ਐਲਾਨ ਅੰਮ੍ਰਿਤਸਰ ਵਿਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੂਰਾ ਪੰਜਾਬ ਬੰਦ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਪੰਜਾਬ ਬੰਦ ਦੌਰਾਨ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੱਸਾਂ ਅਤੇ ਹੋਰ ਵਾਹਨ ਨਹੀਂ ਚੱਲਣਗੇ ਅਤੇ ਬਾਜ਼ਾਰ ਅਤੇ ਵਪਾਰਕ ਅਦਾਰੇ ਵੀ ਬੰਦ ਰਹਿਣਗੇ। ਉਧਰ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਹੈ ਕਿ ਪੰਜਾਬ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਪ੍ਰਭਾਵਿਤ ਨਹੀਂ ਹੋਣਗੀਆਂ। ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ, ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸੇਵਾ ਨੂੰ ਬੰਦ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਸਾਵਧਾਨ ! ਘਰ ਬੈਠੇ ਬਿਠਾਏ ਸਾਬਕਾ ਫ਼ੌਜੀ ਨਾਲ ਹੋ ਗਿਆ ਵੱਡਾ ਕਾਂਡ, ਹੋਸ਼ ਉਡਾ ਦੇਵੇਗੀ ਇਹ ਘਟਨਾ
ਮੁਕੰਮਲ ਤੌਰ 'ਤੇ ਰਹੇਗਾ ਪੰਜਾਬ ਬੰਦ
ਰੇਲ ਆਵਾਜਾਈ ਬੰਦ
ਸੜਕੀ ਆਵਾਜਾਈ ਬੰਦ
ਦੁਕਾਨਾਂ ਬੰਦ ਕਰਨ ਦੀ ਅਪੀਲ
200,300 ਥਾਵਾਂ 'ਤੇ ਰਹੇਗੀ ਨਾਕਾਬੰਦੀ
ਆਮ ਜਨਤਾ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ
ਸਰਕਾਰੀ ਤੇ ਗੈਰ ਸਰਕਾਰੀ ਦਫ਼ਤਰ ਬੰਦ
ਪ੍ਰਾਈਵੇਟ ਵ੍ਹੀਕਲ ਨਹੀਂ ਚੱਲਣਗੇ
ਪੈਟਰੋਲ ਪੰਪ ਬੰਦ
ਦੁੱਧ ਦੀ ਸਪਲਾਈ ਬੰਦ
ਵਿਆਹ ਵਾਲਿਆਂ ਨੂੰ ਮਿਲੇਗੀ ਇਜਾਜ਼ਤ
ਐਮਰਜੈਂਸੀ ਸੇਵਾਵਾਂ ਚੱਲਣਗੀਆਂ
ਨੌਕਰੀ ਦੀ ਇੰਟਰਵਿਊ ਲਈ ਇਜਾਜ਼ਤ
ਇਹ ਵੀ ਪੜ੍ਹੋ- ਰੀਲ ਬਣਾਉਣ ਦਾ ਜਨੂੰਨ, ਮਹਿਲਾ ਵੱਲੋਂ ਪਾਗਲਪਣ ਦੀਆਂ ਹੱਦਾਂ ਪਾਰ, ਸੜਕ ਵਿਚਾਲੇ ਬਣਾਈ ਵੀਡੀਓ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e