ਲੋਹੀਆਂ ਖਾਸ ਦੇ ਪਿੰਡ ਚੱਕ ਬਡਾਲਾ ’ਚ ਮੌਜੂਦਾ ਸਰਪੰਚ ’ਤੇ 13 ਵਿਅਕਤੀਆਂ ਵੱਲੋਂ ਹਮਲਾ

01/08/2021 1:03:53 PM

ਲੋਹੀਆਂ ਖਾਸ (ਰਾਜਪੂਤ) - ਬਲਾਕ ਲੋਹੀਆਂ ਖਾਸ ਦੇ ਪਿੰਡ ਚੱਕ ਬਡਾਲਾ ਦੇ ਮੌਜੂਦਾ ਸਰਪੰਚ ’ਤੇ 13 ਵਿਅਕਤੀਆਂ ਵਲੋਂ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਜੂਦਾ ਸਰਪੰਚ ਭਗਵਾਨ ਸਿੰਘ ਪੁੱਤਰ ਮੰਗੂ ਨੇ ਸਥਾਨਕ ਪੁਲਸ ਦੇ ਐੱਸ. ਐੱਚ. ਓ. ਨੂੰ ਦਰਖਾਸਤ ’ਤੇ ਬਣਾਈ ਵੀਡੀਓ ਦਿੰਦਿਆਂ ਹੋਇਆਂ ਕਿਹਾ ਕਿ ਕੇਹਰ ਸਿੰਘ ਪੁੱਤਰ ਜੱਗਾ ਸਿੰਘ, ਗੁਰਮੇਲ ਸਿੰਘ ਪੁੱਤਰ ਗੁਰਦਿਆਲ ਸਿੰਘ ,ਗੁਰਦੀਪ ਸਿੰਘ ਪੁੱਤਰ ਬਲਵੀਰ ਸਿੰਘ, ਬਲਕਾਰ ਸਿੰਘ ਪੁੱਤਰ ਕੇਹਰ ਸਿੰਘ, ਸਰਬਜੀਤ ਸਿੰਘ ਪੁੱਤਰ ਗੁਰਦੀਪ ਸਿੰਘ, ਅਮਰਜੀਤ ਸਿੰਘ ਪੁੱਤਰ ਗੁਰਮੇਲ ਸਿੰਘ, ਸੰਦੀਪ ਸਿੰਘ ਪੁੱਤਰ ਬਲਕਾਰ ਸਿੰਘ, ਸਤੀਰ ਸਿੰਘ ਪੁੱਤਰ ਹਰਨਾਮ ਸਿੰਘ, ਸ਼ੇਰ ਸਿੰਘ ਪੁੱਤਰ ਸਤੀਰ ਸਿੰਘ, ਮਨਜੀਤ ਸਿੰਘ ਪੁੱਤਰ ਗੁਰਦੀਪ ਸਿੰਘ, ਜਗੀਰ ਸਿੰਘ ਪੁੱਤਰ ਗੁਰਦਿਆਲ ਸਿੰਘ, ਧਰਮਿੰਦਰ ਸਿੰਘ ਪੁੱਤਰ ਸਵਰਨ ਸਿੰਘ, ਜਸਵੰਤ ਸਿੰਘ ਪੁੱਤਰ ਗੰਢਾ ਸਿੰਘ, ਮੱਖਣ ਸਿੰਘ ਪੁੱਤਰ ਚਿਮਨ ਸਿੰਘ ਵਾਸੀ ਸਾਰੇ ਪਿੰਡ ਚੱਕ ਬਡਾਲਾ ਦੇ ਹਨ। 

ਪੜ੍ਹੋ ਇਹ ਵੀ ਖ਼ਬਰ - Health Tips: ਹਫ਼ਤੇ ’ਚ ਤਿੰਨ ਦਿਨ ਖਾਓ ਇਹ ਚੀਜ਼, ਘਟੇਗਾ ‘ਦਿਲ ਦੇ ਦੌਰਾ’ ਦਾ ਖ਼ਤਰਾ

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨੇ ਮੇਰੀ ਜ਼ਮੀਨ ਵਿਚ ਲਲਕਾਰੇ ਮਾਰਦਿਆਂ ਹੋਇਆਂ ਖੇਤਾਂ ਵਿਚ ਖੜ੍ਹੀ ਕਣਕ ਨੂੰ 3 ਟਰੈਕਟਰਾਂ ਨਾਲ ਵਾਹ ਕੇ, ਵਿਚ ਟੋਏ ਪਾਉਣੇ ਸ਼ੁਰੂ ਕਰ ਦਿੱਤੇ। ਘਰ ਬਣਾਉਣ ਲਈ ਜੋ ਮਟੀਰੀਅਲ ਇਕੱਠਾ ਕੀਤਾ ਹੋਇਆ ਸੀ, ਉਸ ਨੂੰ ਵੀ ਖਿਲਾਰਨਾ ਸ਼ੁਰੂ ਕਰ ਦਿੱਤਾ। ਜਦੋਂ ਇਨ੍ਹਾਂ ਨੂੰ ਰੋਕਿਆ ਤਾਂ ਇਨ੍ਹਾਂ ਵੱਲੋਂ ਸਾਡੇ ’ਤੇ ਡਾਂਗਾਂ, ਗੰਡਾਸੇ ਅਤੇ ਦਾਤਰਾਂ ਨਾਲ ਹਮਲਾ ਕਰ ਦਿੱਤਾ ਗਿਆ। ਸਾਡੀ ਪੱਗ ਲਾਹ ਕੇ ਬੇਇੱਜ਼ਤੀ ਕੀਤੀ ਗਈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਇਸ ਬਾਰੇ ਸਬੰਧਤ ਏ. ਐੱਸ. ਆਈ. ਨੇ ਕਿਹਾ ਕਿ ਜਲਦੀ ਦੋਵਾਂ ਧਿਰਾਂ ਨੂੰ ਬੁਲਾ ਕੇ ਕੇਸ ਦਾ ਨਿਪਟਾਰਾ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਕਾਮਰੇਡ ਮਲਕੀਤ ਭੋਇਪੁਰੀ ਖੇਤ ਮਜ਼ਦੂਰ ਯੂਨੀਅਨ, ਸਤਨਾਮ ਸਿੰਘ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ, ਗੁਰਮੁਖ ਸਿੰਘ ਖੇਤ ਮਜ਼ਦੂਰ ਯੂਨੀਅਨ ਅਤੇ ਜਸਕਰਨ ਸਿੰਘ ਨੇ ਪੁਲਸ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੌਜੂਦਾ ਸਰਪੰਚ ਭਗਵਾਨ ਸਿੰਘ ’ਤੇ ਹਮਲਾ ਕਰਨ ਵਾਲੇ ’ਤੇ ਧੱਕੇ ਨਾਲ ਉਸ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਸਾਨੂੰ ਮਜਬੂਰਨ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਸਥਾਨਕ ਪੁਲਸ ਦੀ ਹੋਵੇਗੀ।

ਪੜ੍ਹੋ ਇਹ ਵੀ ਖ਼ਬਰ - ਦੋ ਇਲਾਇਚੀਆਂ ਖਾਣ ਮਗਰੋਂ ਪੀਓ ਗਰਮ ਪਾਣੀ, ਹਮੇਸ਼ਾ ਲਈ ਦੂਰ ਹੋਣਗੀਆਂ ਇਹ ਬੀਮਾਰੀਆਂ

ਪੜ੍ਹੋ ਇਹ ਵੀ ਖ਼ਬਰ - ਕੰਮਚੋਰ ਤੇ ਗੱਲਾਂ ਨੂੰ ਲੁਕਾ ਕੇ ਰੱਖਣ ਵਾਲੇ ਹੁੰਦੇ ਨੇ ਇਸ ਅੱਖਰ ਦੇ ਲੋਕ, ਜਾਣੋ ਹੋਰ ਵੀ ਹੈਰਾਨੀਜਨਕ ਗੱਲਾਂ


rajwinder kaur

Content Editor

Related News