ਲੋਹੜੀ ਦੀ ਖ਼ੁਸ਼ੀਆਂ ਵਾਲੀ ਰਾਤ ਪਏ ਵੈਣ, ਭਿਆਨਕ ਹਾਦਸੇ ’ਚ ਗਈ ਦੋ ਜਿਗਰੀ ਦੋਸਤਾਂ ਦੀ ਜਾਨ

Saturday, Jan 14, 2023 - 06:30 PM (IST)

ਲੋਹੜੀ ਦੀ ਖ਼ੁਸ਼ੀਆਂ ਵਾਲੀ ਰਾਤ ਪਏ ਵੈਣ, ਭਿਆਨਕ ਹਾਦਸੇ ’ਚ ਗਈ ਦੋ ਜਿਗਰੀ ਦੋਸਤਾਂ ਦੀ ਜਾਨ

ਮੁੱਲਾਂਪੁਰ ਦਾਖਾ (ਕਾਲੀਆ) : ਲੋਹੜੀ ਵਾਲੀ ਰਾਤ ਦੋ ਘਰਾਂ ’ਖੁਸ਼ੀ ਮਨਾਉਣ ਦੀ ਥਾਂ ਉਦੋਂ ਵੈਣ ਪੈ ਗਏ ਜਦੋਂ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ 3 ਦੋਸਤਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਕੰਧ 'ਚ ਜਾ ਵੱਜਿਆ ਜਿਸ ਕਾਰਨ 2 ਦੋਸਤਾਂ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕੋਟਲੀ, ਗਗਨਦੀਪ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਦੀਪ ਨਗਰ ਮੁੱਲਾਂਪੁਰ ਅਤੇ ਜਸਪ੍ਰੀਤ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਮੁੱਲਾਂਪੁਰ ਤਿੰਨੇ ਦੋਸਤ ਆਪਣੇ ਹੀਰੋ ਹਾਂਡਾ ਮੋਟਰਸਾਈਕਲ ’ਤੇ ਰਾਏਕੋਟ ਰੋਡ ਮੁੱਲਾਂਪੁਰ ਤੋਂ ਪਿੰਡ ਮੋਹੀ ਵੱਲ ਨੂੰ ਜਾ ਰਹੇ ਸਨ।

ਇਹ ਵੀ ਪੜ੍ਹੋ : ਜੇਲ੍ਹ ’ਚ ਬੰਦ ਖ਼ਤਰਨਾਕ ਗੈਂਗਸਟਰ ਨੇ ਅੰਮ੍ਰਿਤਪਾਲ ਸਿੰਘ ਨੂੰ ਲਿਖੀ ਚਿੱਠੀ, ਆਖੀਆਂ ਵੱਡੀਆਂ ਗੱਲਾਂ

ਇਸ ਦੌਰਾਨ ਲਗਭਗ 8.30 ਵਜੇ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਕੰਧ ਵਿਚ ਵੱਜਾ ਜਿਸ ਦੇ ਸਿੱਟੇ ਵਜੋਂ ਹਰਜਿੰਦਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਗਗਨਦੀਪ ਸਿੰਘ ਸਰਕਾਰੀ ਪ੍ਰੇਮਜੀਤ ਹਸਪਤਾਲ ਸੁਧਾਰ ਵਿਖੇ ਜ਼ਖਮਾਂ ਦੀ ਤਾਬ ਨਾ ਸਹਿੰਦਾ ਹੋਇਆ ਦਮ ਤੋੜ ਗਿਆ। ਇਸ ਤੋਂ ਇਲਾਵਾ ਜਸਪ੍ਰੀਤ ਸਿੰਘ ਨੂੰ ਗੰਭੀਰ ਰੂਪ ਵਿਚ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਥਾਣਾ ਦਾਖਾ ਦੇ ਏ. ਐੱਸ. ਆਈ. ਰੁਪਿੰਦਰ ਸਿੰਘ ਨੇ ਸਰਬਜੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਸ਼ਿਮਲਾਪੁਰੀ ਲੁਧਿਆਣਾ ਦੇ ਬਿਆਨਾਂ 'ਤੇ 174 ਦੀ ਕਾਰਵਾਈ ਅਮਲ ਵਿਚ ਲਿਆ ਕੇ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀਆਂ ਹਨ।

ਇਹ ਵੀ ਪੜ੍ਹੋ : ਗ਼ਰੀਬ ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਪਹਿਲਾਂ ਦੋ ਬੱਚਿਆਂ ਦੀ ਹੋਈ ਮੌਤ, ਹੁਣ ਤੀਜੇ ਨੇ ਵੀ ਤੋੜਿਆ ਦਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News