ਲੋਹੜੀ ਤੋਂ ਪਹਿਲਾਂ ਪਰਿਵਾਰ ’ਚ ਪਏ ਵੈਣ, ਭਿਆਨਕ ਹਾਦਸੇ ’ਚ ਦੋ ਸਕੇ ਭਰਾਵਾਂ ਦੀ ਮੌਤ

Wednesday, Jan 12, 2022 - 06:29 PM (IST)

ਲੋਹੜੀ ਤੋਂ ਪਹਿਲਾਂ ਪਰਿਵਾਰ ’ਚ ਪਏ ਵੈਣ, ਭਿਆਨਕ ਹਾਦਸੇ ’ਚ ਦੋ ਸਕੇ ਭਰਾਵਾਂ ਦੀ ਮੌਤ

ਮੰਡੀ ਲਾਧੂਕਾ (ਸੰਧੂ) : ਐੱਫ. ਐੱਫ. ਰੋਡ ’ਤੇ ਬੀਤੀ ਰਾਤ ਨੂੰ ਮੰਡੀ ਲਾਧੂਕਾ ਵਿਖੇ ਪਾਈਪਾਂ ਵਾਲੀ ਫੈਕਟਰੀ ਦੇ ਕੋਲ ਲਾਪ੍ਰਵਾਹੀ ਨਾਲ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਵਾਪਰੇ ਸੜਕ ਹਾਦਸੇ ਵਿਚ 2 ਸਕੇ ਭਰਾਵਾਂ ਦੀ ਮੌਤ ਹੋਣ ਦੀ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਥਾਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪਾਲਾ ਸਿੰਘ ਅਤੇ ਮ੍ਰਿਤਕ ਛਾਂਗਾ ਸਿੰਘ ਪੁੱਤਰਾਨ ਸਜਵਾਰ ਸਿੰਘ ਵਾਸੀ ਢਾਣੀ ਬਚਨ ਸਿੰਘ ਵਾਸੀਆਨ ਚੱਕ ਖੀਵਾ ਬੀਤੀ ਰਾਤ ਨੂੰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਬਹਿਕ ਖਾਸ ਤੋਂ ਆਪਣੇ ਪਿੰਡ ਢਾਣੀ ਬਚਨ ਸਿੰਘ ਚੱਕ ਖੀਵਾ ਨੂੰ ਜਾ ਰਹੇ ਸਨ ਤਾਂ ਜਦੋਂ ਉਹ ਮੰਡੀ ਲਾਧੂਕਾ ਵਿਖੇ ਸਥਿਤ ਪਾਈਪਾਂ ਵਾਲੀ ਫੈਕਟਰੀ ਦੇ ਕੋਲ ਪੁੱਜੇ ਤਾਂ ਫ਼ਾਜ਼ਿਲਕਾ ਤਰਫ਼ੋ ਆ ਰਹੇ ਟਰਾਲਾ ਚਾਲਕ ਨੇ ਲਾਪ੍ਰਵਾਹੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਮੋਟਰਸਾਈਕਲ ਚਾਲਕ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਜਦਕਿ ਉਸ ਦੇ ਭਰਾ ਨੇ ਇਲਾਜ ਦੌਰਾਨ ਫ਼ਾਜ਼ਿਲਕਾ ਦੇ ਹਸਪਤਾਲ ਵਿਚ ਦਮਤੋੜ ਦਿੱਤਾ।

ਇਹ ਵੀ ਪੜ੍ਹੋ : ਸੰਗਤ ਮੰਡੀ ਦੀ ਹੈਰਾਨ ਕਰਨ ਵਾਲੀ ਘਟਨਾ, ਖਾਣਾ ਖਾਣ ਤੋਂ ਬਾਅਦ ਕੜਾਹੀ ’ਚੋਂ ਮਿਲਿਆ ਸੱਪ, ਦੇਖ ਉੱਡੇ ਹੋਸ਼

ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਪਾਸੋਂ ਮੰਗ ਕੀਤੀ ਕਿ ਮ੍ਰਿਤਕਾਂ ਦੇ ਵਾਰਸਾਂ ਦੀ ਮਾਲੀ ਸਹਾਇਤਾ ਕੀਤੀ ਜਾਵੇ। ਇਸ ਦੁੱਖਦਾਈ ਘਟਨਾਂ ਵਾਪਰਨ ਦੇ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਮਾਮਲੇ ਸਬੰਧੀ ਜਦੋਂ ਚੌਕੀ ਲਾਧੂਕਾ ਦੇ ਇੰਚਰਾਜ ਹਰਦੇਵ ਸਿੰਘ ਬੇਦੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਪਾਲਾ ਸਿੰਘ ਦੀ ਪਤਨੀ ਸਰੋਜ ਰਾਣੀ ਦੇ ਬਿਆਨਾਂ ’ਤੇ ਟਰਾਲਾ ਚਾਲਕ ਨੂੰ ਕਾਬੂ ਕਰ ਕੇ ਵੱਖ-ਵੱਖ ਧਰਾਵਾਂ ਦੇ ਤਹਿਤ ਥਾਣਾ ਸਦਰ ਫ਼ਾਜ਼ਿਲਕਾ ਵਿਖੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਚੌਕੀ ਇੰਚਰਾਜ ਹਰਦੇਵ ਸਿੰਘ ਬੇਦੀ ਨੇ ਕਿਹਾ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟ ਕਰਵਾ ਕੇ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਚੋਣ ਜ਼ਾਬਤੇ ਦੌਰਾਨ ਪਟਿਆਲਾ ’ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਦਾ ਗੋਲ਼ੀਆਂ ਮਾਰ ਕੇ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News