ਫਿਰੋਜ਼ਪੁਰ ਦੇ ਸਿਵਲ ਹਸਪਤਾਲ ''ਚ ਮਨਾਈ ਗਈ ਧੀਆਂ ਦੀ ਲੋਹੜੀ

Tuesday, Jan 13, 2026 - 05:28 PM (IST)

ਫਿਰੋਜ਼ਪੁਰ ਦੇ ਸਿਵਲ ਹਸਪਤਾਲ ''ਚ ਮਨਾਈ ਗਈ ਧੀਆਂ ਦੀ ਲੋਹੜੀ

ਫਿਰੋਜ਼ਪੁਰ (ਸੰਨੀ ਚੋਪੜਾ) : ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਦੀ ਅਗਵਾਈ ਹੇਠ 'ਬੇਟੀ ਬਚਾਓ ਬੇਟੀ ਪੜ੍ਹਾਓ' ਸਬੰਧੀ ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਧੀਆਂ ਦੀਆਂ ਲੋਹੜੀ ਮਨਾਈ ਗਈ। ਇਸ ਸਮਾਗਮ ਦੌਰਾਨ ਧੀਆਂ ਵਲੋਂ ਗਿੱਧਾ ਪਾ ਕੇ ਅਤੇ ਕਵਿਤਾ ਰਾਹੀਂ 'ਬੇਟੀ ਬਚਾਓ ਬੇਟੀ ਪੜ੍ਹਾਓ' ਦਾ ਸੁਨੇਹਾਂ ਦਿੱਤਾ ਗਿਆ। ਇਸ ਮੌਕੇ ਡਾ. ਰਾਜੀਵ ਪਰਾਸ਼ਰ ਸਿਵਲ ਸਰਜਨ ਫਿਰੋਜ਼ਪੁਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਸਿਵਲ ਹਸਪਤਾਲ 'ਚ ਨਵਜੰਮੀਆਂ ਬੱਚੀਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਅਤੇ ਮੂੰਗਫਲੀ ਅਤੇ ਰਿਓੜੀਆਂ ਵੰਡ ਕੇ ਬੱਚਿਆਂ ਅਤੇ ਮਾਪਿਆਂ ਨਾਲ ਲੋਹੜੀ ਮਨਾਈ ਗਈ।

ਉਨ੍ਹਾਂ ਵਲੋਂ ਬੱਚੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ ਅਤੇ ਬੱਚੀਆਂ ਦੀ ਤੰਦਰੁਸਤੀ ਅਤੇ ਤਰੱਕੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸਿਵਲ ਸਰਜਨ ਫਿਰੋਜ਼ਪੁਰ ਨੇ ਕਿਹਾ ਕਿ ਸਾਨੂੰ ਕੁੜੀਆਂ ਅਤੇ ਮੁੰਡਿਆਂ ਵਿੱਚ ਕੋਈ ਵੀ ਅੰਤਰ ਨਹੀਂ ਸਮਝਣਾ ਚਾਹੀਦਾ। ਕੁੜੀਆਂ ਦਾ ਪਾਲਣ-ਪੋਸ਼ਣ ਅਤੇ ਵਿੱਦਿਆ ਮੁੰਡਿਆਂ ਦੇ ਬਰਾਬਰ ਹੀ ਕਰਵਾਉਣੀ ਚਾਹੀਦੀ ਹੈ। ਕੁੜੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆਂ ਤੋਂ ਘੱਟ ਨਹੀਂ ਹਨ, ਬਸ਼ਰਤੇ ਕਿ ਉਨ੍ਹਾਂ ਨੂੰ ਮੌਕਾ ਦਿੱਤਾ ਜਾਵੇ। ਮਾਪੇ ਧੀਆਂ ਨੂੰ ਬੋਝ ਨਾ ਸਮਝ ਕੇ ਸੁੰਦਰ ਦੁਨੀਆ ਦੇਖਣ ਦਾ ਮੌਕਾ ਜ਼ਰੂਰ ਦੇਣ।


 


author

Babita

Content Editor

Related News