CM ਭਗਵੰਤ ਮਾਨ ਨੇ ਲੋਹੜੀ ਦੀਆਂ ਸਮੂਹ ਪੰਜਾਬ ਵਾਸੀਆਂ ਨੂੰ ਦਿੱਤੀਆਂ ਵਧਾਈਆਂ, ਕੀਤਾ ਟਵੀਟ

Friday, Jan 13, 2023 - 12:44 PM (IST)

CM ਭਗਵੰਤ ਮਾਨ ਨੇ ਲੋਹੜੀ ਦੀਆਂ ਸਮੂਹ ਪੰਜਾਬ ਵਾਸੀਆਂ ਨੂੰ ਦਿੱਤੀਆਂ ਵਧਾਈਆਂ, ਕੀਤਾ ਟਵੀਟ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਹੜੀ ਦੀਆਂ ਸਮੂਹ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਵਧਾਈ ਦਿੰਦੇ ਹੋਏ ਕਿਹਾ ਕਿ ਖ਼ੁਸ਼ੀਆਂ ਦੇ ਤਿਉਹਾਰ ਲੋਹੜੀ ਦੀਆਂ ਸਾਰੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ।

ਇਹ ਵੀ ਪੜ੍ਹੋ : ਵਿਆਹ ਦੀ ਵਰ੍ਹੇਗੰਢ 'ਤੇ ਭਰਾ ਨੇ ਉਜਾੜ ਛੱਡੀਆਂ ਖ਼ੁਸ਼ੀਆਂ, ਪਤਨੀ ਦੀ ਵੀਡੀਓ ਦੇਖ ਅੱਖਾਂ ਨੂੰ ਨਾ ਹੋਇਆ ਯਕੀਨ

ਉਨ੍ਹਾਂ ਕਿਹਾ ਕਿ ਪਰਮਾਤਮਾ ਇਹ ਲੋਹੜੀ ਸਾਰਿਆਂ ਦੇ ਵਿਹੜੇ ਖ਼ੁਸ਼ੀਆਂ-ਖੇੜੇ ਲੈ ਕੇ ਆਵੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦਲਿੱਦਰ ਰੂਪੀ ਸਮਾਜ ਵਿਰੋਧੀ ਤਾਕਤਾਂ ਦਾ ਸਫ਼ਾਇਆ ਹੋਵੇ ਅਤੇ ਪੰਜਾਬ ਸਦਾ ਵਾਂਗ ਚੜ੍ਹਦੀ ਕਲਾ 'ਚ ਰਹੇ। ਦੱਸ ਦੇਈਏ ਕਿ ਪੂਰੇ ਪੰਜਾਬ 'ਚ ਅੱਜ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਜਾ ਵੜਿੰਗ ਨੂੰ ਧੱਕਾ ਮਾਰਨ ਦੀ ਵੀਡੀਓ ਵਾਇਰਲ, ਰਾਹੁਲ ਨੇ ਨਹੀਂ ਦਿੱਤਾ ਦਖ਼ਲ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News