ਕੈਪਟਨ ਵਲੋਂ ਪੰਜਾਬ ਵਾਸੀਆਂ ਨੂੰ ''ਲੋਹੜੀ'' ਦੀਆਂ ਮੁਬਾਰਕਾਂ

01/13/2020 9:03:42 AM

ਚੰਡੀਗੜ੍ਹ : ਪੰਜਾਬ ਸਮੇਤ ਪੂਰੇ ਦੇਸ਼ ਤੇ ਦੁਨੀਆ 'ਚ ਐਤਵਾਰ ਨੂੰ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਹਰ ਪਾਸੇ ਲੋਹੜੀ ਦੀਆਂ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। 'ਲੋਹੜੀ' ਦੇ ਤਿਉਹਾਰ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਕੈਪਟਨ ਨੇ ਲਿਖਿਆ ਕਿ ਨਵੇਂ ਸਾਲ ਦੀ ਸ਼ੁਰੂਆਤ 'ਚ ਹੀ ਲੋਹੜੀ ਦਾ ਤਿਉਹਾਰ ਆਉਂਦਾ ਹੈ ਅਤੇ ਇਸ ਤੋਂ ਹੀ ਪੰਜਾਬ 'ਚ ਸਾਰੇ ਤਿਉਹਾਰਾਂ ਦੀ ਸ਼ੁਰੂਆਤ ਹੁੰਦੀ ਹੈ। ਕੈਪਟਨ ਨੇ ਲਿਖਿਆ ਕਿ ਲੋਹੜੀ ਵਾਲੇ ਦਿਨ ਭੁੱਗਾ ਬਾਲ ਕੇ ਇਸ ਤਿਉਹਾਰ ਨੂੰ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਸਭ ਨੂੰ ਆਪਣੇ ਅੰਦਰੋਂ ਦਲਿੱਦਰ ਕੱਢ ਕੇ ਨਵੀਂ-ਨਰੋਈ ਜ਼ਿੰਦਗੀ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ ਤੇ ਅਰਦਾਸ ਕਰਨੀ ਚਾਹੀਦੀ ਹੈ ਕਿ ਇਹ ਤਿਉਹਾਰ ਸਭ ਦੀ ਜ਼ਿੰਦਗੀ 'ਚ ਖੁਸ਼ੀਆਂ-ਖੇੜੇ ਲੈ ਕੇ ਆਵੇ।
ਲੋਹੜੀ ਦਾ ਇਤਿਹਾਸ
ਲੋਹੜੀ ਦਾ ਤਿਉਹਾਰ ਪੋਹ ਮਹੀਨੇ ਦੀ ਅਖੀਰਲੀ ਰਾਤ ਨੂੰ ਮਨਾਇਆ ਜਾਂਦਾ ਹੈ ਤੇ ਅਗਲੇ ਦਿਨ ਮਾਘ ਮਹੀਨੇ ਦੀ ਸੰਗਰਾਂਦ ਹੁੰਦੀ ਹੈ। ਲੋਹੜੀ ਦੇ ਤਿਉਹਾਰ ਨਾਲ ਕਈ ਕਥਾਵਾਂ ਵੀ ਜੁੜੀਆਂ ਹੋਈਆਂ ਹਨ। ਕੁਝ ਲੋਕ ਇਸ ਤਿਉਹਾਰ ਨੂੰ ਸੰਤ ਕਬੀਰ ਜੀ ਦੀ ਪਤਨੀ 'ਲੋਈ' ਦੇ ਨਾਂ ਨਾਲ ਵੀ ਜੋੜਦੇ ਹਨ ਕਿ 'ਲੋਈ' ਦੇ ਨਾਂ ਤੋਂ ਹੀ 'ਲੋਹੜੀ' ਦਾ ਨਾਂ ਪਿਆ ਹੈ। ਕੁਝ ਲੋਕ ਲੋਹੜੀ ਸ਼ਬਦ 'ਲੋਹ' ਸ਼ਬਦ ਤੋਂ ਪਿਆ ਦੱਸਦੇ ਹਨ, ਜਿਸ ਦਾ ਅਰਥ ਰੌਸ਼ਨੀ ਅਤੇ ਸੇਕ ਹੈ ਪਰ ਕੁਝ ਲੋਕਾਂ ਦਾ ਮੰਨਣਾ ਹੈ ਕਿ ਤਿਲ ਤੇ ਰਿਓੜੀਆਂ ਸ਼ਬਦਾਂ ਦੇ ਸੁਮੇਲ ਤੋਂ ਇਹ ਸ਼ਬਦ ਬਣਿਆ ਹੈ, ਪਹਿਲਾਂ ਇਹ 'ਤਿਲੋਹੜੀ' ਸੀ ਪਰ ਬਾਅਦ 'ਚ 'ਲੋਹੜੀ' ਮਸ਼ਹੂਰ ਹੋ ਗਿਆ।


Babita

Content Editor

Related News