ਫਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ''ਚ 14 ਤਾਰੀਖ਼ ਨੂੰ ਲੱਗੇਗੀ ਲੋਕ ਅਦਾਲਤ

Saturday, Nov 30, 2024 - 11:32 AM (IST)

ਫਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ''ਚ 14 ਤਾਰੀਖ਼ ਨੂੰ ਲੱਗੇਗੀ ਲੋਕ ਅਦਾਲਤ

ਫਾਜ਼ਿਲਕਾ/ਜਲਾਲਾਬਾਦ (ਨਾਗਪਾਲ, ਲੀਲਾਧਰ, ਬੰਟੀ) : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਮਾਣਯੋਗ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਵਤਾਰ ਸਿੰਘ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ 14 ਦਸੰਬਰ ਨੂੰ ਫਾਜ਼ਿਲਕਾ, ਅਬੋਹਰ ਅਤੇ ਜਾਲਾਲਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਲਾਈ ਜਾ ਰਹੀ ਹੈ। ਇਸ ਲੋਕ ਅਦਾਲਤ ’ਚ ਹਰ ਤਰ੍ਹਾਂ ਦੇ ਮਸਲੇ ਲਗਾਏ ਜਾ ਸਕਦੇ ਹਨ।

ਰੂਚੀ ਸਵਪਨ ਸ਼ਰਮਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ, ਉੱਥੇ ਉਨ੍ਹਾਂ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤਾਂ ਰਾਹੀਂ ਦੋਹਾਂ ਪਾਰਟੀਆਂ ’ਚ ਆਪਸੀ ਦੁਸ਼ਮਣੀ ਖ਼ਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ’ਚ ਫ਼ੈਸਲਾ ਹੋਣ ਤੋਂ ਬਾਅਦ ਕੇਸ ’ਚ ਲੱਗੀ ਸਾਰੀ ਕੋਰਟ ਫ਼ੀਸ ਵਾਪਸ ਮਿਲ ਜਾਂਦੀ ਹੈ। ਇਸਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫ਼ੈਸਲੇ ਦੇ  ਖ਼ਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ।


author

Babita

Content Editor

Related News