ਮੋਹਾਲੀ ''ਚ 9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

Tuesday, Nov 07, 2023 - 04:08 PM (IST)

ਮੋਹਾਲੀ ''ਚ 9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਮੋਹਾਲੀ (ਪਰਦੀਪ) : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ 9 ਦਸੰਬਰ ਨੂੰ ਸਾਲ 2023 ਦੀ ਚੌਥੀ ਅਤੇ ਆਖ਼ਰੀ ਕੌਮੀ ਲੋਕ ਅਦਾਲਤ ਦਾ ਆਯੋਜਨ ਹਰਪਾਲ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੋਹਾਲੀ ਦੀ ਅਗਵਾਈ ਵਿਚ ਜ਼ਿਲ੍ਹਾ ਮੋਹਾਲੀ ਦੀਆਂ ਸਾਰੀਆਂ ਅਦਾਲਤਾਂ ਵਿਚ ਕੀਤਾ ਜਾ ਰਿਹਾ ਹੈ।

ਇਸ ਵਿਚ ਰਾਜ਼ੀਨਾਮਾ ਹੋਣ ਯੋਗ ਫ਼ੌਜਦਾਰੀ ਕੇਸ, ਚੈਕਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐੱਮ. ਏ. ਸੀ. ਟੀ. ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਊਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿੱਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਿਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।


author

Babita

Content Editor

Related News