ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰਾਸ਼ਟਰੀ ਲੋਕ ਅਦਾਲਤ 10 ਤਾਰੀਖ਼ ਨੂੰ
Wednesday, May 07, 2025 - 12:16 PM (IST)

ਮੋਹਾਲੀ (ਰਣਬੀਰ) : ਸਾਲ ਦੀ ਦੂਜੀ ਲੋਕ ਅਦਾਲਤ 10 ਮਈ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੋਹਾਲੀ ਅੁਤਲ ਕਸਾਨਾ ਦੀ ਅਗਵਾਈ ’ਚ ਜ਼ਿਲ੍ਹਾ ਮੋਹਾਲੀ ਦੀਆਂ ਸਾਰੀਆਂ ਅਦਾਲਤਾਂ ’ਚ ਲਾਈ ਜਾ ਰਹੀ ਹੈ। ਇਸ ’ਚ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸ, ਚੈੱਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਆਹੁਤਾ ਝਗੜੇ, ਐੱਮ.ਏ.ਸੀ.ਟੀ. ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਊਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿੱਲਾਂ ਸਬੰਧੀ ਆਦਿ ਮਾਮਲੇ ਵਿਚਾਰੇ ਜਾਣਗੇ।
ਸੁਰਭੀ ਪਰਾਸ਼ਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਬਲਾਕ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਜਨਤਾ ਇਸ ਲੋਕ ਅਦਾਲਤ ਦਾ ਲਾਭ ਲੈ ਸਕਣ।