10 ਮਈ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ
Thursday, May 08, 2025 - 02:46 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਬੀ.ਬੀ.ਐੱਸ. ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਰਹਿਨੁਮਾਈ ਹੇਠ ਮਦਨ ਲਾਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੁਆਰਾ ਸੈਸ਼ਨਜ਼ ਡਵੀਜਨ, ਬਰਨਾਲਾ ਦੀਆਂ ਅਦਾਲਤਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ ਦਾ 10 ਮਈ ਨੂੰ ਆਯੋਜਨ ਕੀਤਾ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਲੱਗੀ ਸਖ਼ਤ ਪਾਬੰਦੀ, ਲੋਕਾਂ ਲਈ ਜਾਰੀ ਹੋ ਗਏ ਹੁਕਮ, 5 ਜੁਲਾਈ ਤਕ...
ਇਸ ਨੈਸ਼ਨਲ ਲੋਕ ਅਦਾਲਤ ਵਿਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਲੇਬਰ ਆਦਿ ਕੇਸ ਵੀ ਲਗਾਏ ਜਾਣਗੇ। ਇਸ ਸਬੰਧੀ ਸ੍ਰੀ ਬੀ.ਬੀ.ਐੱਸ. ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8