ਬੈਂਸ ਖਿਲਾਫ ਪਰਚਾ ਹੋਣ ''ਤੇ ਭੜਕੀ ਲੋਕ ਇਨਸਾਫ ਪਾਰਟੀ, ਫੂਕਿਆ ਕੈਪਟਨ ਦਾ ਪੁਤਲਾ
Tuesday, Sep 10, 2019 - 04:04 PM (IST)

ਫਤਿਹਗੜ੍ਹ ਸਾਹਿਬ (ਜਗਦੇਵ) - ਫਤਿਹਗੜ੍ਹ ਸਾਹਿਬ ਵਿਖੇ ਅੱਜ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਖਿਲਾਫ ਪਰਚਾ ਦਰਜ ਕਰਨ ਦੇ ਵਿਰੋਧ 'ਚ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਵਰਕਰਾਂ ਵਲੋਂ ਕੀਤਾ ਜਾ ਰਿਹਾ ਹੈ ਇਹ ਪ੍ਰਦਰਸ਼ਨ ਲੋਕ ਸਭਾ ਇੰਚਾਰਜ ਫਤਿਗਹੜ੍ਹ ਸਾਹਿਬ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ 'ਚ ਕੀਤਾ ਗਿਆ, ਜਿਸ 'ਚ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਪਾਰਟੀ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਵੀ ਸਾੜਿਆ।
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਗੁਰਦਾਸਪੁਰ ਦੇ ਡੀ.ਸੀ. ਵਿਪੁੱਲ ਉਜਵਲ ਨਾਲ ਗਲਤ ਢੰਗ ਨਾਲ ਗੱਲਬਾਤ ਕੀਤੀ ਸੀ, ਜਿਸ ਦੀ ਸ਼ਿਕਾਇਤ ਕਰਨ 'ਤੇ ਬੈਂਸ ਖਿਲਾਫ ਮਾਮਲਾ ਦਰਜ ਕੀਤਾ ਗਿਆ। ਮਾਮਲਾ ਦਰਜ ਹੋਣ ਮਗਰੋਂ ਬੈਂਸ ਅਤੇ ਡੀ.ਸੀ. ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਈ ਸੀ।