ਮਾਮਲਾ ਬੈਂਸ ਤੇ DC ਵਿਚਕਾਰ ਹੋਈ ਬਹਿਸ ਦਾ, ਵਰਕਰਾਂ ਵਲੋਂ FIR ਰੱਦ ਕਰਨ ਦੀ ਮੰਗ

09/10/2019 4:45:40 PM

ਫਰੀਦਕੋਟ (ਜਗਤਾਰ) - ਬਟਾਲਾ ਫੈਕਰਟੀ ਹਾਦਸੇ ਮਗਰੋਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਡੀ.ਸੀ. ਗੁਰਦਾਸਪੁਰ ਵਿਚਕਾਰ ਹੋਈ ਬਹਿਸ ਦਾ ਮਾਮਲਾ ਦਿਨੋਂ-ਦਿਨ ਭੱਖਦਾ ਹੀ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਫਾਰਸ਼ 'ਤੇ ਬੈਂਸ ਖਿਲਾਫ ਮਾਮਲਾ ਦਰਜ ਕੀਤਾ ਗਿਆ, ਜਿਸ ਕਾਰਨ ਲੋਕ ਇਨਸਾਫ ਪਾਰਟੀ ਦੇ ਵਰਕਰਾਂ 'ਚ ਪੰਜਾਬ ਸਰਕਾਰ ਖਿਲਾਫ ਰੋਸ ਪਾਇਆ ਜਾ ਰਿਹਾ ਹੈ। ਦੂਜੇ ਪਾਸੇ ਪ੍ਰਸ਼ਾਸਨਿਕ ਅਧਿਕਾਰਾਂ ਨੇ ਮੀਟਿੰਗ ਕਰਕੇ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ 'ਚ ਉਨ੍ਹਾਂ ਵਲੋਂ ਸਿਮਰਜੀਤ ਬੈਂਸ ਨੂੰ ਜਲਦ ਗ੍ਰਿਫਤਾਰ ਕਰਨ ਨੂੰ ਲੈ ਕੇ ਰੋਸ ਜ਼ਹਿਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਫਰੀਦਕੋਟ ਜ਼ਿਲੇ ਵਿਖੇ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਨੇ ਬੈਂਸ ਖਿਲਾਫ ਮਾਮਲਾ ਦਰਜ ਹੋਣ ਦੇ ਰੋਸ 'ਚ ਫਰੀਦਕੋਟ ਡੀ.ਸੀ. ਦਫ਼ਤਰ ਦੇ ਗੇਟ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਲੋਕ ਇਨਸਾਫ ਪਾਰਟੀ ਦੇ ਹਲਕਾ ਜੈਤੋਂ ਦੇ ਪ੍ਰਧਾਨ ਕ੍ਰਿਸ਼ਨ ਲਾਲ ਅਤੇ ਹਲਕਾ ਫਰੀਦਕੋਟ ਦੇ ਪ੍ਰਧਾਨ ਸੁੱਖ ਬੇਗੁਵਾਲਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਬੈਂਸ 'ਤੇ ਜੋ ਮਾਮਲਾ ਦਰਜ ਕੀਤਾ ਗਿਆ, ਉਹ ਬਿਲਕੁਲ ਗਲਤ ਹੈ। ਉਨ੍ਹਾਂ ਦੀ ਪਾਰਟੀ ਲੋਕਾਂ ਲਈ ਖੜ੍ਹਦੀ ਹੈ। ਉਨ੍ਹਾਂ ਕਿਹਾ ਕਿ ਬੈਂਸ ਖਿਲਾਫ ਜੋ ਵੀ ਕੁਝ ਹੋ ਰਿਹਾ ਹੈ ਉਹ ਸਭ ਪੰਜਾਬ ਸਰਕਾਰ ਦੇ ਕਹਿਣ 'ਤੇ ਹੋ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਐੱਫ.ਆਈ.ਆਰ. ਰੱਦ ਕਰਨ ਦੀ ਮੰਗ ਕਰਦੇ ਹੋਏ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਵੀ ਦਿੱਤੀ।

rajwinder kaur

This news is Content Editor rajwinder kaur