ਲੋਕ ਇਨਸਾਫ ਪਾਰਟੀ ਨੇ ਰਵਨੀਤ ਸਿੰਘ ਬਿੱਟੂ ਦਾ ਫੂਕਿਆ ਪੁਤਲਾ

Monday, Aug 10, 2020 - 04:16 PM (IST)

ਲੋਕ ਇਨਸਾਫ ਪਾਰਟੀ ਨੇ ਰਵਨੀਤ ਸਿੰਘ ਬਿੱਟੂ ਦਾ ਫੂਕਿਆ ਪੁਤਲਾ

ਧਰਮਕੋਟ (ਸਤੀਸ਼) : ਅੱਜ ਧਰਮਕੋਟ ਵਿਖੇ ਲੋਕ ਇਨਸਾਫ ਪਾਰਟੀ ਦੇ ਹਲਕਾ ਇੰਚਾਰਜ ਡਾ. ਜਗਜੀਤ ਸਿੰਘ ਦੀ ਅਗਵਾਈ ਵਿਚ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਡਾ. ਜਗਜੀਤ ਸਿੰਘ ਨੇ ਕਿਹਾ ਕਿ ਲੁਧਿਆਣਾ ਵਿਖੇ ਲੋਕ ਇਨਸਾਫ ਪਾਰਟੀ ਦੇ ਸਮਰਥਕ ਨਕਲੀ ਸ਼ਰਾਬ ਸਬੰਧੀ ਮੰਗ ਪੱਤਰ ਦੇਣ ਜਾ ਰਹੇ ਸਨ ਤਾਂ ਉਥੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦੇ ਸਮਰਥਕਾਂ ਵਲੋਂ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਦੀ ਕੁੱਟਮਾਰ ਕੀਤੀ ਗਈ, ਜਿਸ ਦੇ ਵਿਰੋਧ ਵਿਚ ਅਤੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਲਈ ਲੋਕ ਇਨਸਾਫ ਪਾਰਟੀ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। 

ਇਸ ਦੇ ਚੱਲਦੇ ਅੱਜ ਧਰਮਕੋਟ ਵਿਖੇ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕਿਆ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਜਸਪਾਲ ਸਿੰਘ ਸ਼ਹਿਰੀ ਪ੍ਰਧਾਨ, ਗੁਰਮੇਲ ਸਿੰਘ ਪ੍ਰਧਾਨ, ਪਰਮਿੰਦਰ ਸਿੰਘ ਸੈਕਟਰੀ ਹਾਜ਼ਰ ਸਨ।


author

Gurminder Singh

Content Editor

Related News