ਹੁਸ਼ਿਆਰਪੁਰ 'ਚ 'ਲਿਪ' ਆਗੂਆਂ ਵੱਲੋਂ ਧਰਮਸੋਤ ਖਿਲਾਫ਼ ਪ੍ਰਦਰਸ਼ਨ, ਫੂਕਿਆ ਪੁਤਲਾ

Tuesday, Sep 01, 2020 - 02:41 PM (IST)

ਹੁਸ਼ਿਆਰਪੁਰ 'ਚ 'ਲਿਪ' ਆਗੂਆਂ ਵੱਲੋਂ ਧਰਮਸੋਤ ਖਿਲਾਫ਼ ਪ੍ਰਦਰਸ਼ਨ, ਫੂਕਿਆ ਪੁਤਲਾ

ਹੁਸ਼ਿਆਰਪੁਰ (ਅਮਰੀਕ) : ਹੁਸ਼ਿਆਰਪੁਰ ਵਿਖੇ ਮੰਗਲਵਾਰ ਨੂੰ ਲੋਕ ਇਨਸਾਫ ਪਾਰਟੀ ਦੇ ਆਗੂਆਂ ਵੱਲੋਂ ਵਜ਼ੀਫਾ ਘਪਲੇ ਨੂੰ ਲੈ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਵਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਸਰਕਾਰ ਭਾਵੇਂ ਅਕਾਲੀ ਦਲ ਦੀ ਹੋਵੇ ਜਾਂ ਫਿਰ ਕਾਂਗਰਸ ਦੀ, ਇਨ੍ਹਾਂ ਦੋਹਾਂ ਵੱਲੋਂ ਹਮੇਸ਼ਾ ਹੀ ਲੋਕਾਂ ਨੂੰ ਲੁੱਟਿਆ ਅਤੇ ਕੁੱਟਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਸਰਕਾਰਾਂ ਵੱਲੋਂ ਸਿਰਫ ਆਮ ਲੋਕਾਂ ਨੂੰ ਹੀ ਲੁੱਟਿਆ ਜਾਂਦਾ ਸੀ ਪਰ ਹੁਣ ਸਰਕਾਰਾਂ ਵੱਲੋਂ ਵਿਦਿਆਰਥੀਆਂ ਦੇ ਹੱਕਾਂ 'ਤੇ ਵੀ ਡਾਕਾ ਮਾਰਨਾ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਕਿ ਬਹੁਤ ਹੀ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੂੰ ਸਾਧੂ ਸਿੰਘ ਧਰਮਸੋਤ ਖਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਤੁਰੰਤ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਨਾ ਚਾਹੀਦਾ ਹੈ ਅਤੇ ਇਸ ਬਹੁ ਕਰੋੜੀ ਘਪਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣੀ ਚਾਹੀਦੀ ਹੈ।
 


author

Babita

Content Editor

Related News