ਜਲੰਧਰ 'ਚ ਰੋਸ ਮਾਰਚ ਦੌਰਾਨ ਹਿਰਾਸਤ 'ਚ ਲਏ ਗਏ ਸਿਮਰਜੀਤ ਸਿੰਘ ਬੈਂਸ (ਵੀਡੀਓ)

Thursday, Sep 17, 2020 - 03:17 PM (IST)

ਜਲੰਧਰ (ਸੋਨੂੰ)— ਪੋਸਟ ਮੈਟ੍ਰਿਕ ਸਕਾਲਰਸ਼ਿਪ 'ਚ ਹੋਏ ਘਪਲੇ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਇਸੇ ਘਪਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਵੱਲੋਂ ਜਲੰਧਰ ਦੇ ਲੰਮਾ ਪਿੰਡ ਚੌਕ 'ਚ ਰੋਸ ਮਾਰਚ ਸ਼ੁਰੂ ਕੀਤਾ ਗਿਆ ਪਰ ਇਸ ਰੋਸ ਮਾਰਚ ਦੌਰਾਨ ਪੰਜਾਬ ਪੁਲਸ ਵੱਲੋਂ ਉਨ੍ਹਾਂ ਨੂੰ ਰਸਤੇ 'ਚ ਹੀ ਰੋਕ ਦਿੱਤਾ ਗਿਆ। ਇਸ ਦੌਰਾਨ ਬੈਂਸ ਸਮੇਤ ਉਨ੍ਹਾਂ ਦੇ ਸਮਰਥਕਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ। ਉਨ੍ਹਾਂ 'ਤੇ ਬਿਨਾਂ ਇਜਾਜ਼ਤ ਦੇ ਰੋਸ ਮਾਰਚ ਕੱਢਣ ਦੇ ਇਲਜ਼ਾਮ ਲਗਾਏ ਗਏ ਹਨ।

ਇਹ ਵੀ ਪੜ੍ਹੋ: ਜਲੰਧਰ: ਇਹੋ ਜਿਹੀ ਮੌਤ ਰੱਬ ਕਿਸੇ ਨੂੰ ਵੀ ਨਾ ਦੇਵੇ, ਭਿਆਨਕ ਹਾਦਸੇ ਨੂੰ ਵੇਖ ਕੰਬ ਜਾਵੇਗੀ ਰੂਹ

PunjabKesari

ਇਸ ਮੌਕੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਰੋਸ ਮਾਰਚ ਨੂੰ ਲੈ ਕੇ ਰੋਡ ਮੈਪ ਤਿਆਰ ਕੀਤਾ ਗਿਆ ਸੀ ਅਤੇ ਉਸੇ ਹਿਸਾਬ ਦੇ ਨਾਲ ਹੀ ਮਾਰਚ ਕਰਨ ਦਿੱਤਾ ਜਾਣਾ ਚਾਹੀਦਾ ਹੈ ਪਰ ਪੰਜਾਬ ਪੁਲਸ ਵੱਲੋਂ ਉਨ੍ਹਾਂ ਨੂੰ ਰਸਤੇ 'ਚ ਰੋਕ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਨੰਬਰ-8 'ਚ ਲਿਜਾਇਆ ਗਿਆ।
ਇਹ ਵੀ ਪੜ੍ਹੋ: ਜਲੰਧਰ 'ਚ ਰੋਸ ਮਾਰਚ ਦੌਰਾਨ ਹਿਰਾਸਤ 'ਚ ਲਏ ਗਏ ਸਿਮਰਜੀਤ ਸਿੰਘ ਬੈਂਸ

PunjabKesari

ਜ਼ਿਕਰਯੋਗ ਹੈ ਕਿ ਲੋਕ ਇਨਸਾਫ਼ ਪਾਰਟੀ ਵੱਲੋਂ ਦਲਿਤ ਵਿਦਿਆਰਥੀ ਬਚਾਓ ਯਾਤਰਾ ਦੀ ਸ਼ੁਰੂਆਤ ਬੀਤੇ ਦਿਨ ਸ੍ਰੀ ਗੁਰੂ ਰਵਿਦਾਸ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸ਼ੁਰੂ ਕੀਤੀ ਗਈ ਸੀ। ਇਹ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ, ਵਿਧਾਇਕ ਨੇ ਕਿਹਾ ਸੀ ਕਿ ਸਾਧੂ ਸਿੰਘ ਧਰਮਸੋਤ ਦੀ ਬਰਖ਼ਾਸਤੀ ਅਤੇ ਇਸ ਘਪਲੇ ਦੀ ਸੀ. ਬੀ. ਆਈ. ਤੋਂ ਜਾਂਚ ਦੀ ਮੰਗ ਕਰਵਾਉਣ ਲਈ ਇਹ ਯਾਤਰਾ ਪਾਰਟੀ ਵੱਲੋਂ ਕੱਢੀ ਜਾ ਰਹੀ ਹੈ, ਜਿਸ ਦਾ ਨਾਅਰਾ 'ਤਿੰਨ ਟੈਰ, ਦੋ ਪੈਰ, ਸਾਧੂ ਤੇਰੀ ਨਹੀਂ ਖ਼ੈਰ ਹੈ'।
ਇਹ ਵੀ ਪੜ੍ਹੋ: 3 ਬੱਚੀਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ, ਹਾਦਸੇ ਨੇ ਉਜਾੜਿਆ ਘਰ

PunjabKesari

ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਸੀ ਕਿ ਇਹ ਯਾਤਰਾ ਪਹਿਲੇ ਪੜਾਅ 'ਚ ਦੋਆਬੇ ਦੇ ਚਾਰ ਹਲਕਿਆਂ 'ਚ ਨਵਾਂਸ਼ਹਿਰ, ਜਲੰਧਰ, ਫਗਵਾੜਾ ਅਤੇ ਭੁਲੱਥ ਹਲਕੇ 'ਚ ਕੱਢੀ ਜਾ ਰਹੀ ਹੈ, ਜਿਸ 'ਚ ਆਟੋ ਰਿਕਸ਼ਾ ਰਾਹੀਂ ਲੋਕਾਂ ਦੇ ਸਨਮੁੱਖ ਹੋਇਆ ਜਾਵੇਗਾ। ਉਨ੍ਹਾਂ ਦੱਸਿਆ ਉਪਰੰਤ ਇਸ ਦੇ ਮਾਝੇ ਅਤੇ ਮਾਲਵੇ 'ਚ ਇਹ ਯਾਤਰਾ ਕੱਢੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦੌਰਾਨ ਆਮ ਲੋਕਾਂ ਨੂੰ ਕਾਂਗਰਸ ਦਾ ਬਾਈਕਾਟ ਕਰਨ ਦਾ ਸੁਨੇਹਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਹਲਕਿਆਂ 'ਚ ਐੱਸ. ਸੀ. ਬਰਾਦਰੀ ਦੀ ਸੰਘਣੀ ਆਬਾਦੀ ਹੈ, ਉੱਥੇ ਇਹ ਯਾਤਰਾ ਜ਼ਿਆਦਾ ਸਮਾਂ ਲਈ ਰਹੇਗੀ।
ਇਹ ਵੀ ਪੜ੍ਹੋ:  ਬੀਬੀ ਜਗੀਰ ਕੌਰ ਨੇ ਗਾਏ ਸੁਖਬੀਰ ਬਾਦਲ ਦੇ ਸੋਹਲੇ, ਵਿਰੋਧੀਆਂ ਨੂੰ ਦਿੱਤਾ ਠੋਕਵਾਂ ਜਵਾਬ (ਵੀਡੀਓ)


shivani attri

Content Editor

Related News