ਪੰਜਾਬ ਦੀ ਸਿਆਸਤ ''ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
Sunday, Aug 09, 2026 - 07:16 PM (IST)
ਮੋਹਾਲੀ (ਰਣਬੀਰ)- ਪੰਜਾਬ ਅੰਦਰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ 'ਚ ਲੋਕ ਜਨਸ਼ਕਤੀ ਪਾਰਟੀ ਸਾਰੀਆਂ 117 ਵਿਧਾਨ ਸਭਾ ਸੀਟਾਂ ਤੇ ਆਪਣੇ ਉਮੀਦਵਾਰ ਮੈਦਾਨ 'ਚ ਉਤਾਰੇਗੀ। ਜਿਸ ਦੇ ਲਈ ਪਾਰਟੀ ਵੱਲੋਂ ਸਾਰੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਪਾਰਟੀ ਵੱਲੋਂ ਪੰਜਾਬ ਪ੍ਰਭਾਰੀ ਅਤੇ ਕੌਮੀ ਜਨਰਲ ਸਕੱਤਰ ਕੇ. ਪੀ. ਚੌਧਰੀ ਨੇ ਮੋਹਾਲੀ ਫੇਜ਼-11 ਵਿਖੇ ਸੁਖਦੇਵ ਸਿੰਘ ਪੰਜੇਟਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦੀ ਹੋਈ ਇਕ ਅਹਿਮ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਾਂਝੀ ਕੀਤੀ।
ਇਹ ਵੀ ਪੜ੍ਹੋ: ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP ਦਾ ਗਠਜੋੜ

ਉਨ੍ਹਾਂ ਕਿਹਾ ਕਿ ਇਸੇ ਸਬੰਧ 'ਚ ਪਾਰਟੀ ਦੇ ਕੌਮੀ ਪ੍ਰਧਾਨ ਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਹਰ ਸੋਮਵਾਰ ਪੰਜਾਬ ਆਉਣਗੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਮਿਲਕੇ ਦਰਪੇਸ਼ ਔਕੜਾਂ, ਉਨ੍ਹਾਂ ਦੀ ਜ਼ਰੂਰਤ ਅਤੇ ਸਭ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਪਾਸਵਾਨ ਵੱਲੋਂ ਲੁਧਿਆਣਾ ਵਿਖੇ ਪਾਰਟੀ ਦੇ ਸੂਬਾ ਦਫ਼ਤਰ ਦਾ ਉਦਘਾਟਨ ਕੀਤਾ ਜਾ ਚੁੱਕਾ ਹੈ ਤੇ ਆਉਣ ਵਾਲੇ ਦਿਨਾਂ ’ਚ ਪਾਰਟੀ ਦੀਆਂ ਸਰਗਰਮੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ।
ਚੌਧਰੀ ਨੇ ਕਿਹਾ ਕਿ ਲੋਕ ਜਨਸ਼ਕਤੀ ਪਾਰਟੀ ਪੰਜਾਬ 'ਚ ਪਾਰਟੀ ਦਾ ਵਿਸਥਾਰ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਆਉਣ ਵਾਲੇ ਕੁਝ ਦਿਨਾਂ 'ਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਮੌਕੇ ਸੰਜੀਵ ਥਾਪਰ, ਵਿਕਰਮ ਸਿੰਘ ਬਾਜਵਾ, ਸੁਨੀਲ ਕੁਮਾਰ ਜੈਨ, ਕਰਮਜੀਤ ਸਿੰਘ ਮੋਹਾਲੀ, ਪ੍ਰੋਫੈਸਰ ਗੁਰਨਾਮ ਸਿੰਘ, ਗੁਰਜਿੰਦਰ ਸਿੰਘ ਮੋਹਾਲੀ, ਸੇਵਾ ਮੁਕਤ ਐੱਸ. ਐੱਸ. ਪੀ. ਸੁਨੀਲ ਕੁਮਾਰ, ਅਸ਼ੋਕ ਕੰਬੋਜ, ਬਲਜਿੰਦਰ ਸਿੰਘ ਮੁਕਤਸਰ, ਐਡਵੋਕੇਟ ਖੁਸ਼ਬੂ ਮਿਸ਼ਰਾ, ਗੁਰਬਖਸ਼ ਸਿੰਘ, ਸਰਬਜੀਤ ਸਿੰਘ ਅਤੇ ਹਰਵਿੰਦਰ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
ਇਹ ਵੀ ਪੜ੍ਹੋ: ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ ਕੀਤਾ ਢੇਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
