ਕਦੇ ਪੰਚ ਵੀ ਨਾ ਬਣ ਸਕਣ ਵਾਲੇ ਸਲਾਰੀਆ ਦਾ ਜਾਖੜ ਨਾਲ ਕੋਈ ਮੁਕਾਬਲਾ ਨਹੀਂ : ਰਵਨੀਤ ਬਿੱਟੂ

Tuesday, Oct 03, 2017 - 10:32 AM (IST)

ਕਦੇ ਪੰਚ ਵੀ ਨਾ ਬਣ ਸਕਣ ਵਾਲੇ ਸਲਾਰੀਆ ਦਾ ਜਾਖੜ ਨਾਲ ਕੋਈ ਮੁਕਾਬਲਾ ਨਹੀਂ : ਰਵਨੀਤ ਬਿੱਟੂ

ਗੁਰਦਾਸਪੁਰ (ਹਰਮਨਪ੍ਰੀਤ ਸਿੰਘ) - ਲੋਕ ਸਭਾ ਹਲਕਾ ਗੁਰਦਾਸਪੁਰ ਦੀ ਉਪ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਦੇ ਹੱਕ 'ਚ ਸੋਮਵਾਰ ਯੂਥ ਕਾਂਗਰਸ ਦੀ ਟੀਮ ਨਾਲ ਸੰਬੰਧਿਤ ਚੋਟੀ ਦੀ ਲੀਡਰਸ਼ਿਪ ਨੇ ਡਟ ਕੇ ਚੋਣ ਪ੍ਰਚਾਰ ਕੀਤਾ। 
ਇਸ ਤਹਿਤ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਲੋਕ ਸਭਾ ਹਲਕੇ ਦੇ ਪ੍ਰਧਾਨ ਤੇ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪ੍ਰਬੰਧਾਂ ਹੇਠ ਦਰਜਨ ਦੇ ਕਰੀਬ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ, ਜਦੋਂ ਕਿ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਤੇ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਰਵਨੀਤ ਸਿੰਘ ਬਿੱਟੂ ਅੱਜ ਯੂਥ ਆਗੂਆਂ, ਦਰਜਨ ਦੇ ਕਰੀਬ ਵਿਧਾਇਕਾਂ ਅਤੇ ਹੋਰ ਸੀਨੀਅਰ ਆਗੂਆਂ ਨੂੰ ਨਾਲ ਲੈ ਕੇ ਪਠਾਨਕੋਟ ਹਲਕੇ 'ਚ ਡਟੇ ਰਹੇ। ਇਨ੍ਹਾਂ ਤੋਂ ਇਲਾਵਾ ਆਲ ਇੰਡੀਆ ਯੂਥ ਕਾਂਗਰਸ ਦੇ ਜਨਰਲ ਸਕੱਤਰ ਕੇਸ਼ਵ ਚੰਦ ਯਾਦਵ, ਪੰਜਾਬ ਦੇ ਇੰਚਾਰਜ ਰਜਿੰਦਰ ਮੂੰਡ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ, ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਕਮਲਜੀਤ ਸਿੰਘ ਬਰਾੜ, ਗੁਰਭੇਜ ਸਿੰਘ ਟਿੱਬੀ ਸਮੇਤ ਪੰਜਾਬ ਯੂਥ ਕਾਂਗਰਸ ਦੇ ਵੱਖ-ਵੱਖ ਆਗੂਆਂ ਨੇ ਵੀ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਅਤੇ ਨਾਲ ਹੀ ਸ਼੍ਰੀ ਸੁਨੀਲ ਜਾਖੜ ਨੂੰ ਜਿਤਾਉਣ ਦੀ ਅਪੀਲ ਕੀਤੀ।


Related News