ਪੰਜਾਬ ਦੀ ਕਿਸ ਸੀਟ ਤੋਂ ਕਿਹੜਾ ਜਿੱਤਿਆ ਉਮੀਦਵਾਰ, ਪੜ੍ਹੋ ਖਾਸ ਰਿਪੋਰਟ

05/23/2019 5:57:40 PM

ਜਲੰਧਰ (ਵੈੱਬ ਡੈਸਕ) : 19 ਮਈ ਨੂੰ ਪੰਜਾਬ 'ਚ ਪਈਆਂ ਲੋਕ ਸਭਾ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਵੇਂ ਕਾਂਗਰਸ ਵਲੋਂ ਪੰਜਾਬ ਵਿਚ ਮਿਸ਼ਨ 13 ਦਾ ਐਲਾਨ ਕੀਤਾ ਗਿਆ ਸੀ ਪਰ ਬਾਵਜੂਦ ਇਸ ਦੇ ਕਾਂਗਰਸ ਪੰਜਾਬ ਵਿਚ 8 ਸੀਟਾਂ 'ਤੇ ਜਿੱਤ ਹਾਸਲ ਕਰ ਸਕੀ ਹੈ। ਜਦਕਿ ਅਕਾਲੀ ਦਲ ਨੂੰ 2, ਭਾਜਪਾ ਨੂੰ 2 ਅਤੇ ਆਮ ਆਦਮੀ ਪਾਰਟੀ ਸਿਰਫ ਇਕ ਸੀਟ ਹੀ ਜਿੱਤ ਸਕੀ ਹੈ। ਉਧਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿੱਥੇ ਸੀਟਾਂ ਜਿੱਤਣ 'ਤੇ ਤਸੱਲੀ ਪ੍ਰਗਟ ਕੀਤੀ ਹੈ, ਉਥੇ ਹੀ ਹਾਰੀਆਂ ਸੀਟਾਂ ਦਾ ਠਿੱਕਰਾ ਨਵਜੋਤ ਸਿੱਧੂ ਸਿਰ ਭੰਨਿਆ ਹੈ। ਆਓ ਤੁਹਾਨੂੰ ਦੱਸਦੇ ਹਾਂ ਪੰਜਾਬ ਦੀਆਂ 13 ਸੀਟਾਂ 'ਤੇ ਜਿੱਤੇ ਉਮੀਦਵਾਰਾਂ ਦੀ ਪੂਰੀ ਸੂਚੀ। 

- ਜਲੰਧਰ ਤੋਂ ਕਾਂਗਰਸ ਉਮੀਦਵਾਰ ਸੰਤੋਖ ਸਿੰਘ ਚੌਧਰੀ ਜੇਤੂ ਕਰਾਰ
- ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਉਮੀਦਵਾਰ ਮੁਨੀਸ਼ ਤਿਵਾੜੀ ਜੇਤੂ
- ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਮੀਤ ਸਿੰਘ ਔਜਲਾ ਜੇਤੂ
- ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਜੇਤੂ
- ਲੁਧਿਆਣਾ 'ਚ ਕਾਂਗਰਸੀ ਉਮੀਦਵਾਰ ਰਵਨੀਤ ਬਿੱਟੂ ਜੇਤੂ 
- ਪਟਿਆਲਾ ਤੋਂ ਕਾਂਗਰਸ ਉਮੀਦਵਾਰ ਪ੍ਰਨੀਤ ਕੌਰ ਜੇਤੂ
- ਫਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਜੇਤੂ

- ਹੁਸ਼ਿਆਰਪੁਰ ਤੋਂ ਭਾਜਪਾ ਦੇ ਸੋਮ ਪ੍ਰਕਾਸ਼ ਜੇਤੂ ਕਰਾਰ 
- ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਜੇਤੂ
- ਬਠਿੰਡਾ ਤੋਂ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਜੇਤੂ 
- ਪੰਜਾਬ ਵਿਚ ਸਭ ਤੋਂ ਵੱਧ ਵੋਟਾਂ ਨਾਲ ਅਕਾਲੀ ਦਲ ਉਮੀਦਵਾਰ ਸੁਖਬੀਰ ਬਾਦਲ ਜੇਤੂ
- 'ਆਪ' ਦੇ ਭਗਵੰਤ ਮਾਨ ਸੰਗਰੂਰ ਤੋਂ ਜੇਤੂ

Anuradha

This news is Content Editor Anuradha